ਮਾਨਸਾ 8 ਫਰਵਰੀ ( ਨਾਨਕ ਸਿੰਘ ਖੁਰਮੀ) ਸ਼੍ਰੌਮਣੀ ਅਕਾਲੀ ਦਲ ਫਤਹਿ ਦੇ ਕੌਮੀ ਜਨਰਲ ਸਕੱਤਰ ਸੁਖਚੈਨ ਸਿੰਘ ਅਤਲਾ, ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸਾਹਨੇਵਾਲੀ ਅਤੇ ਯਥੂ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੋਸ਼ਲ ਮੀਡੀਆ ਇੰਚਾਰਜ ਜੈ ਸਿੰਘ ਭਾਦੜਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਡਾ, ਅੰਬੇਡਕਰ ਵਿਰੁੱਧ ਅਪੱਤੀ ਜਨਕ ਟਿੱਪਣੀ ,ਅਮ੍ਰਿਤਸਰ ਵਿਖੇ ਬਾਬਾ ਸਾਹਿਬ ਡਾ. ਅੰਬੇਡਕਰ ਦੇ ਬੁੱਤ ਦਾ ਨਿਰਾਦਰ ਕਰਨ ਅਤੇ ਦਾਨ ਸਿੰਘ ਵਾਲਾ ਤੇ ਚੰਦਭਾਨ ਘਟਨਾਵਾਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਦਲਿਤ ਸਮਾਜ, ਘੱਟ ਗਿਣਤੀਆਂ ਤੇ ਔਰਤਾਂ ਉਪਰ ਸਿਲਸਿਲੇ ਵਾਰ ਹਮਲੇ ਹੋ ਰਹੇ ਹਨ ਜੋ ਇੱਕ ਸੋਚੀ ਸਮਝੀ ਸਾਜ਼ਿਸ਼ ਦਾ ਸਿੱਟਾ ਹਨ। ਕਿਉਂਕਿ ਪਿੱਛ ਖਿੱਚੂ ਫਾਸ਼ੀਵਾਦੀ ਭਾਜਪਾ ਆਰ ਐਸ ਐਸ ਦੇਸ਼ ਨੂੰ ਹਿੰਦੂ ਰਾਸ਼ਟਰ ਬਣਾਉਣ ਦੇ ਰਾਸਤੇ ਤੇ ਚਲ ਰਹੀਆ ਹਨ। ਜਿਸ ਦੇ ਸਿੱਟੇ ਵਜੋਂ ਇਹ ਫਾਸ਼ੀਵਾਦੀ ਤਾਕਤਾਂ ਨੇ ਕਦੇ ਵੀ ਦੇਸ਼ ਦੇ ਸੰਵਿਧਾਨ ਨੂੰ ਮਾਨਤਾ ਨਹੀਂ ਦਿੱਤੀ ਅਤੇ ਇਹ ਤਾਕਤਾਂ ਭਾਰਤ ਦੇ ਸੰਵਿਧਾਨ ਨੂੰ ਹਟਾ ਕੇ ਮਨੂੰ ਸਮਿਤੀ ਥੋਪਣਾ ਚਾਹੁੰਦੀਆਂ ਹਨ, ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪਿੰਡ ਦਾਨ ਸਿੰਘ ਵਾਲਾ ਤੇ ਚੰਦਭਾਨ ਦੀਆਂ ਘਟਨਾਵਾਂ ਸੂਬਾ ਸਰਕਾਰ ਦੀ ਦਲਿਤਾਂ ਪ੍ਰਤੀ ਨਫ਼ਰਤ ਨੂੰ ਜਨਤਕ ਕਰ ਰਹੀਆਂ ਹਨ। ਇਸ ਮੌਕੇ ਆਗੂਆਂ ਨੇ ਪੰਜਾਬ ਪੁਲਿਸ ਦੀ ਮਾੜੀ ਕਾਰਗੁਜ਼ਾਰੀ ਦੀ ਨਿੰਦਾ ਕੀਤੀ ਅਤੇ ਪੀੜਤ ਪਰਵਾਰਾਂ ਨੂੰ ਇਨਸਾਫ਼ ਦੇਣ ਤੇ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ।