ਸਥਾਨਕ ਭੀਖੀ ਬੁਢਲਾਡਾ ਰੋਡ ‘ਤੇ ਸਥਿਤ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਪੰਜਾਬੀ ਵਿਭਾਗ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਪ੍ਰਸਿੱਧ ਪੰਜਾਬੀ ਸਾਹਿਤਕਾਰ ਅੰਮ੍ਰਿਤਾ ਪ੍ਰੀਤਮ ਦੇ ਜਨਮਦਿਨ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਜਿਸ ਦੌਰਾਨ ਵਿਦਿਆਰਥੀ ਹਰਮਨਦੀਪ ਕੌਰ , ਜੋਤੀ ਕੌਰ, ਸੁਖਜੀਤ ਕੌਰ ਪਰਦੀਪ ਸਿੰਘ ਆਦਿ ਨੇ ਅੰਮ੍ਰਿਤਾ ਪ੍ਰੀਤਮ ਦੇ ਜਨਮ, ਸਾਹਿਤ ਨੂੰ ਦੇਣ ਅਤੇ ਉਹਨਾਂ ਦੀਆਂ ਕਵਿਤਾਵਾਂ ਦਾ ਉਚਾਰਨ ਕੀਤਾ। ਪੰਜਾਬੀ ਸਾਹਿਤ ਸਭਾ ਦੀ ਪ੍ਰਧਾਨ ਸਹਾਇਕ ਪ੍ਰੋਫੈਸਰ ਪਰਮਜੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸਾਹਿਤ ਪ੍ਰਤੀ ਚੇਟਕ ਵਿੱਚ ਹੋਰ ਵਾਧਾ ਕਰਨ ਹਿੱਤ ਅੰਮ੍ਰਿਤਾ ਪ੍ਰੀਤਮ ਜੀ ਦੀ ਇੰਟਰਵਿਊ ਅਤੇ ਉਹਨਾਂ ਦੀ ਜੀਵਨੀ ਸਬੰਧੀ ਡਾਕੁਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਸਮਨਦੀਪ ਕੌਰ ਅਤੇ ਇਤਿਹਾਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਰੁਪਿੰਦਰ ਕੌਰ ਨੇ ਵੀ ਅੰਮ੍ਰਿਤਾ ਪ੍ਰੀਤਮ ਦੀਆਂ ਕੁਝ ਮਸ਼ਹੂਰ ਕਵਿਤਾਵਾਂ ਦਾ ਉਚਾਰਨ ਕਰਕੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਕਾਲਜ ਦੇ ਪ੍ਰਿੰਸੀਪਲ ਡਾਕਟਰ ਕੁਲਵਿੰਦਰ ਸਿੰਘ ਸਰਾਂ ਨੇ ਉਹਨਾਂ ਦੀਆਂ ਰਚਨਾਵਾਂ ‘ਤੇ ਹੋਏ ਫਿਲਮਾਂਕਣ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਕਾਲਜ ਦੇ ਡੀਨ ਅਪਰੇਸ਼ਨਜ ਪ੍ਰੋਫੈਸਰ ਸੁਰਜਨ ਸਿੰਘ ਨੇ ਅੰਮ੍ਰਿਤਾ ਪ੍ਰੀਤਮ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਉਨ੍ਹਾਂ ਦੀ ਜੀਵਨੀ ਰਸੀਦੀ ਟਿਕਟ ਬਾਰੇ ਵਿਚਾਰ ਚਰਚਾ ਕੀਤੀ। ਕਾਲਜ ਦੇ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਪੰਜਾਬੀ ਵਿਭਾਗ ਦੇ ਮੁੱਖੀ ਸਹਾਇਕ ਪ੍ਰੋਫੈਸਰ ਡਾਕਟਰ ਭੁਪਿੰਦਰ ਸਿੰਘ ਨੂੰ ਇਸ ਪ੍ਰੋਗਰਾਮ ਲਈ ਵਧਾਈ ਦਿੱਤੀ। ਇਸ ਮੌਕੇ ਸਹਾਇਕ ਪ੍ਰੋਫੈਸਰ ਸੁਖਪ੍ਰੀਤ ਕੌਰ ਕਾਮਰਸ ਵਿਭਾਗ ਅਤੇ ਸਹਾਇਕ ਪ੍ਰੋਫੈਸਰ ਸੁਖਚੈਨ ਸਿੰਘ ਮੈਥ ਵਿਭਾਗ ਨੇ ਵਿਸ਼ੇਸ਼ ਸਹਿਯੋਗ ਦਿੱਤਾ।