ਭੀਖੀ, 27 ਜਨਵਰੀ (ਕਰਨ ਭੀਖੀ)
ਦਿ ਰੌਇਲ ਗਰੁੱਪ ਆਫ਼ ਕਾਲਜਿਜ਼, ਬੋੜਾਵਾਲ ਵੱਲੋਂ ਕਾਲਜ ਦੇ ਐਨ.ਸੀ.ਸੀ, ਰੈੱਡ ਰੀਬਨ ਕਲੱਬ ਅਤੇ ਐਨ.ਐਸ.ਐਸ. ਯੂਨਿਟ ਵੱਲੋਂ ’76ਵਾਂ ਗਣਤੰਤਰ ਦਿਵਸ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ।ਇਸ ਮੌਕੇ ਅਸਿਸਟੈਂਟ ਪ੍ਰੋਫੈਸਰ ਹੈਪੀ ਸਿੰਘ ਦੀ ਅਗਵਾਈ ਵਿੱਚ ਐਨ.ਸੀ.ਸੀ. ਕੈਡਿਟਾਂ ਵੱਲੋਂ ਪਰੇਡ ਕਰਨ ਉਪਰੰਤ ਕਾਲਜ ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਪਰੰਤ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਗਿਆ ਤੇ ਸਮੂਹ ਸਟਾਫ਼ ਅਤੇ ਕੈਡਿਟਾਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਕਾਲਜ ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਤੰਤਰਤਾ ਦਿਵਸ ਭਾਰਤੀ ਇਤਿਹਾਸ ਦੇ ਸਭ ਤੋਂ ਮਹੱਤਵਪੂਰਨ ਦਿਨਾਂ ਵਿੱਚੋਂ ਇੱਕ ਹੈ ਜੋ ਸਾਡੇ ਆਜ਼ਾਦੀ ਘੁਲਾਟੀਆਂ ਦੀ ਬਹਾਦਰੀ ਤੇ ਸ਼ਹਾਦਤਾਂ ਦੀ ਦੇਣ ਹੈ।ਇਸ ਦਿਨ ਅਸੀ ਸਾਡੇ ਮਹਾਨ ਯੋਧਿਆਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹਾਂ ਜਿਨ੍ਹਾਂ ਨੇ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਕਾਲਜ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਸਰਾਂ ਨੇ ਕਿਹਾ ਕਿ ਬੜੀਆਂ ਕੁਰਬਾਨੀਆਂ ਨਾਲ ਮਿਲੀ ਵੱਡਮੁੱਲੀ ਅਜ਼ਾਦੀ ਦੀ ਸਾਂਭ-ਸੰਭਾਲ ਲਈ ਸਾਨੂੰ ਡਟ ਕੇ ਕੰਮ ਕਰਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ‘ਤੇ ਪਹਿਰਾ ਦੇਣ ਦੀ ਸਖ਼ਤ ਲੋੜ ਹੈ।ਕਾਲਜ ਚੇਅਰਮੈਨ ਸ੍ਰ.ਏਕਮਜੀਤ ਸਿੰਘ ਸੋਹਲ ਨੇ ਗਣਤੰਤਰ ਦਿਵਸ ਦੇ 76 ਸਾਲਾ ਸਮਾਗਮ ਮੌਕੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕੇ ਸਾਨੂੰ ਆਪਣੇ ਸਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ।ਇਸ ਮੌਕੇ ਸਮੂਹ ਸਟਾਫ਼ ਅਤੇ ਵਲੰਟੀਅਰ ਹਾਜਰ ਸੀ।
ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਵਿਖੇ ਗਣਤੰਤਰ ਦਿਵਸ ਮਨਾਇਆ

Leave a comment