* ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਜੋ ਕਿ ਭੀਖੀ ਮਾਨਸਾ ਮੁੱਖ ਮਾਰਗ ‘ਤੇ ਸਥਿਤ ਹੈ ਵਿਖੇ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦਾ ਜਨਮ ਦਿਵਸ ਅਧਿਆਪਕ ਦਿਵਸ ਮਨਾਇਆ ਗਿਆ। ਸਭ ਤੋਂ ਪਹਿਲਾਂ ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਜੀ ਅਤੇ ਸਮੂਹ ਸਟਾਫ਼ ਵੱਲੋਂ ਸਰਵਪੱਲੀ ਰਾਧਾਕ੍ਰਿਸ਼ਨਨ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਲਈ ਵੱਖ – ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਜਿੰਨ੍ਹਾਂ ਵਿੱਚ ਅਧਿਆਪਕਾਂ ਤੋਂ ਵੱਖ – ਵੱਖ ਖੇਡਾਂ ਕਰਵਾਈਆਂ ਗਈਆਂ।ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਤਰ੍ਹਾਂ ਦੇ ਗਾਣਿਆਂ ਉੱਪਰ ਡਾਂਸ ਕੀਤਾ ਗਿਆ। ਬੱਚਿਆਂ ਨੇ ਅਧਿਆਪਕਾਂ ਦੀਆਂ ਖੇਡਾਂ ਅਤੇ ਡਾਂਸ ਦਾ ਖੂਬ ਅਨੰਦ ਮਾਣਿਆ।ਇਸ ਮੌਕੇ ਪਿੰ੍ਰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਜੀ ਨੇ ਦੱਸਿਆ ਕਿ ਇਸ ਦਿਨ ਭਾਰਤ ਦੇ ਪਹਿਲੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਜੀ ਦਾ ਜਨਮ ਹੋਇਆ ਸੀ ਅਤੇ ਉਹ ਇੱਕ ਅਧਿਆਪਕ ਵੀ ਸਨ। ਇਸ ਕਰਕੇ ਉਹਨਾਂ ਦੇ ਜਨਮ ਦਿਨ ਨੂੰ ਅਧਿਆਪਕ ਦਿਵਸ ਦੇ ਤੌਰ ਤੇ ਹਰ ਸਾਲ ਮਨਾਇਆ ਜਾਂਦਾ ਹੈ। ਉਹਨਾਂ ਸਭ ਅਧਿਆਪਕਾਂ ਨੂੰ ਉਹਨਾਂ ਦੁਆਰਾ ਦਿਖਾਏ ਮਾਰਗ ਤੇ ਚੱਲਣ ਦੀ ਅਪੀਲ ਵੀ ਕੀਤੀ।ਇਸ ਮੌਕੇ ਸਕੂਲ ਚੇਅਰਮੈਨ ਸ੍ਰੀ ਏਕਮਜੀਤ ਸੋਹਲ ਨੇ ਜਿੱਥੇ ਅਧਿਆਪਕ ਦਿਵਸ ਦੀ ਸਮੂਹ ਅਧਿਆਪਕ ਵਰਗ ਨੂੰ ਵਧਾਈ ਦਿੱਤੀ ਉੱਥੇ ਅਜਿਹੇ ਮਹਾਨ ਨਾਇਕਾਂ ਨੂੰ ਯਾਦ ਰੱਖਣ ਤੇ ਉਨ੍ਹਾਂ ਦੇ ਜਨਮ ਦਿਨ ਸਕੂਲ ਵਿਖੇ ਮਨਾਉਣ ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਜੀ ਅਤੇ ਵਿਦਿਆਰਥੀਆਂ ਧੰਨਵਾਦ ਕੀਤਾ। ਉਨ੍ਹਾਂ ਸਭ ਅਧਿਆਪਕਾਂ ਨੂੰ ਬੱਚਿਆਂ ਨੂੰ ਪਿਆਰ ਅਤੇ ਲਗਨ ਨਾਲ ਪੜ੍ਹਾਉਣ ਅਤੇ ਉਨਾਂ ਦਾ ਭਵਿੱਖ ਸੁਨਹਿਰਾ ਬਣਾਉਣ ਦੀ ਅਪੀਲ ਕੀਤੀ।