ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਜੋ ਕਿ ਭੀਖੀ ਮਾਨਸਾ ਮੁੱਖ ਮਾਰਗ
ਤੇ ਸਥਿਤ ਹੈ ਵਿਖੇ ਵਾਤਾਵਰਨ ਸੰਭਾਲ ਦਿਵਸ ਮੌਕੇ ਸਕੂਲ ਵਿੱਚ ਪੌਦੇ ਲਗਾਏ ਗਏ।ਜਿਸ ਵਿੱਚ ਸਕੂਲ ਦੇ ਸਾਰੇ ਬੱਚਿਆਂ ਨੇ ਹਿੱਸਾ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਸ੍ਰੀ ਏਕਮਜੀਤ ਸੋਹਲ, ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਜੀ ਦੀ ਅਗਵਾਈ ਵਿਚ ਸਕੂਲ
ਵਿੱਚ ਪੌਦੇ ਲਗਵਾਏ ਗਏ। ਚੇਅਰਮੈਨ ਸ੍ਰੀ ਏਕਮਜੀਤ ਸੋਹਲ ਜੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਹਰਿਆਵਲ ਮੁਹਿੰਮ ਵਿੱਚ ਵੱਧ-ਚੱੜ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਕੀ ਆਪਣੇ ਆਲੇ-ਦੁਆਲੇ ਨੂੰ ਸਾਫ਼- ਸੁੱਥਰਾ ਰੱਖਿਆ ਜਾਵੇ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਜੀ ਨੇ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਇਸ ਸਵੱਛ ਭਾਰਤ ਮੁਹਿੰਮ ਵਿੱਚ ਭਾਗ ਲੈਣ ਲਈ ਵੱਧ-ਚੜ੍ਹ ਕੇ ਸਲਾਘਾ ਕੀਤੀ।ਅੰਤ ਵਿਚ ਪ੍ਰਿੰਸੀਪਲ ਨੇ ਬੱਚਿਆਂ ਨੂੰ ਰੁੱਖਾਂ ਦੀ ਮਹੱਤਤਾ ਤੇ ਸ਼ੁੱਧ ਵਾਤਾਵਰਨ ਬਾਰੇ ਦੱਸਿਆ ਕਿ ਇਹਨਾਂ ਤੋ ਬਿਨਾਂ ਸਾਡਾ ਜੀਵਨ ਸੰਭਵ ਨਹੀਂ ਹੈ।ਉਹਨਾਂ ਨੇ ਬੱਚਿਆ ਨੂੰ ਇਹ ਵੀ ਦੱਸਿਆ ਕਿ ਸਾਨੂੰ ਰੁੱਖਾਂ ਦੀ ਸਾਂਭ ਸੰਭਾਲ ਆਪਣੇ ਜੀਵਨ ਵਾਂਗ ਕਰਨੀ ਚਾਹੀਦੀ ਹੈ। ਕਿਉਕਿ ਰੁੱਖਾਂ ਦੇ ਕਾਰਨ ਹੀ ਅਸੀਂ ਜਿਉਂਦਾ ਰਹਿੰਦੇ ਹਾਂ।ਜੇ ਰੁੱਖ ਨਾ ਹੋਣ ਤੇ ਮਾਨਵ ਸੱਭਿਅਤਾ ਦਾ ਅੰਤ ਹੋ ਜਾਵੇਗਾ। ਇਸ ਕਾਰਨ ਸਾਨੂੰ ਸਭ ਨੂੰ ਆਪਣੀ ਜਿੰਦਗੀ ਵਿਚ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਇਸ ਸਮੇਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਮਿਲ ਕੇ ਡਾ. ਏ. ਪੀ. ਜੇ ਅਬਦੁਲ ਕਲਾਮ ਦੀ ਅੱਠਵੀਂ ਬਰਸੀ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।