* ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਜੋ ਕਿ ਭੀਖੀ ਮਾਨਸਾ ਮੁੱਖ ਮਾਰਗ ‘ਤੇ ਸਥਿਤ ਹੈ ਵਿਖੇ ਰੱਖੜੀ ਦਾ ਤਿਉਹਾਰ ਬੜੇ ਚਾਵਾਂ ਨਾਲ ਮਨਾਇਆ ਗਿਆ। ਰੱਖੜੀ ਦਾ ਤਿਉਹਾਰ ਮਨਾਉਣ ਤੋਂ ਬਾਅਦ ਸਕੂਲ ਵਿਚ ਰੱਖੜੀ ਬਣਾਉਣ ਦੇ ਮੁਕਾਬਲੇ, ਪੇਂਟਿੰਗ ਮੁਕਾਬਲੇ, ਬੋਰਡ ਡੈਕੋਰੇਸ਼ਨ ਆਦਿ ਮੁਕਾਬਲੇ ਵੀ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਿਮਾਲਿਆ ਹਾਊਸ ਨੇ ਦੂਸਰਾ ਸਥਾਨ ਵਿੰਧਿਆਚਲ ਹਾਊਸ ਨੇ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੂੰ ਰੱਖੜੀ ਦੇ ਤਿਉਹਾਰ ਦੇ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ ਅਤੇ ਰੱਖੜੀ ਦੇ ਇਤਿਹਾਸ ਬਾਰੇ ਦੱਸਿਆ ਗਿਆ।ਬੱਚਿਆਂ ਨੇ ਮਿਠਾਈ ਖਵਾ ਕੇ ਇਕ ਦੂਸਰੇ ਦਾ ਮੂੰਹ ਮਿੱਠਾ ਕਰਵਾਇਆ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਜੀ ਨੇ ਕਿਹਾ, ਕਿ ਇਹ ਤਿਉਹਾਰ ਭੈਣ ਭਰਾਵਾਂ ਦੇ ਆਪਸੀ ਪਿਆਰ ਦਾ ਪ੍ਰਤੀਕ ਹੈ। ਇਸ ਵਿਚ ਭੈਣਾਂ ਆਪਣੇ ਭਰਾਵਾਂ ਦੇ ਰੱਖੜੀ ਬੰਨ੍ਹਦੀਆਂ ਹਨ ਅਤੇ ਭਰਾ ਆਪਣੀਆਂ ਭੈਣਾਂ ਦੀ ਰੱਖਿਆ ਕਰਨ ਦਾ ਵਾਅਦਾ ਕਰਦੇ ਹਨ। ਇਸ ਮੌਕੇ ਸਕੂਲ ਦੇ ਚੇਅਰਮੈਨ ਸ੍ਰੀ ਏਕਮਜੀਤ ਸੋਹਲ ਨੇ ਕਿਹਾ ਕਿ ਤਿਉਹਾਰ ਸਭਦੇ ਸਾਂਝੇ ਹੁੰਦੇ ਹਨ ਅਤੇ ਸਭ ਨੂੰ ਰਲ ਮਿਲ ਕੇ ਮਨਾਉਣੇ ਚਾਹਦੇ ਹਨ । ਇਸ ਮੌਕੇ ਡਾ. ਸ੍ਰੀ ਰਾਜਿੰਦਰ ਸਿੰਘ ਸੋਹਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ, ਵਿਦਿਆਰਥਣਾਂ ਨੇ ਉਹਨਾਂ ਨੂੰ ਰੱਖੜੀ ਬੰਨ੍ਹ ਕੇ ਇਹ ਤਿਉਹਾਰ ਮਨਾਇਆ। ਡਾ. ਸ੍ਰੀ ਰਾਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਸਭ ਵਿਦਿਆਰਥੀਆਂ ਨੂੰ ਹਮੇਸ਼ਾ ਆਪਣੇ ਭੈਣਾਂ ਭਰਾਵਾਂ ਨਾਲ ਪਿਆਰ ਨਾਲ ਰਲਕੇ ਰਹਿਣ ਅਤੇ ਇੱਕ ਦੂਜੇ ਦਾ ਹਮੇਸ਼ਾ ਸਹਿਯੋਗ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ।