By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਨਰਪਾਲ ਸਿੰਘ ਸ਼ੇਰਗਿੱਲ ਦਾ ਪੰਜਾਬੀ ਸੰਸਾਰ-2024 ਵਿਲੱਖਣ ਦਸਤਾਵੇਜ਼ /ਉਜਾਗਰ ਸਿੰਘ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਨਰਪਾਲ ਸਿੰਘ ਸ਼ੇਰਗਿੱਲ ਦਾ ਪੰਜਾਬੀ ਸੰਸਾਰ-2024 ਵਿਲੱਖਣ ਦਸਤਾਵੇਜ਼ /ਉਜਾਗਰ ਸਿੰਘ
ਪੰਜਾਬ

ਨਰਪਾਲ ਸਿੰਘ ਸ਼ੇਰਗਿੱਲ ਦਾ ਪੰਜਾਬੀ ਸੰਸਾਰ-2024 ਵਿਲੱਖਣ ਦਸਤਾਵੇਜ਼ /ਉਜਾਗਰ ਸਿੰਘ

despunjab.in
Last updated: 2025/02/26 at 10:33 AM
despunjab.in 4 months ago
Share
SHARE

 


ਕੀ ਇਹ ਸੋਚਿਆ ਜਾ ਸਕਦਾ ਹੈ ਕਿ ਇਕੱਲਾ-ਇਕੱਹਿਰਾ ਵਿਅਕਤੀ ਹਰ ਸਾਲ ਸੰਸਾਰ ਦੇ ਸਾਰੇ ਗੁਰੂ ਘਰਾਂ ਦੀ ਯਾਤਰਾ ਆਪ ਤਾਂ ਕਰਦਾ ਹੀ ਹੋਵੇ ਤੇ ਦੁਨੀਆਂ ਦੇ ਕੋਨੇ-ਕੋਨੇ ਵਿੱਚ ਬੈਠੇ ਹਰ ਪੰਜਾਬੀ/ਸਿੱਖ ਨੂੰ ਕਰਵਾ ਸਕਦਾ ਹੈ? ਹਾਂ ਅਜਿਹਾ ਇੱਕ ਕੌਮਾਂਤਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਹੈ, ਜਿਹੜਾ ਹਰ ਸਾਲ ਸਚਿਤਰ, ਰੰਗਦਾਰ, ਵੱਡ ਆਕਾਰੀ, ਬਿਹਤਰੀਨ ਅਤੇ ਆਰਟ ਪੇਪਰ ‘ਤੇ ਪ੍ਰਕਾਸ਼ਤ ਪੁਸਤਕ ਰਾਹੀਂ ਸੰਸਾਰ ਦੇ ਹਰ ਗੁਰੂ ਘਰ ਦੇ ਦਰਸ਼ਨ ਕਰਵਾ ਦਿੰਦਾ ਹੈ। 80 ਸਾਲ ਤੋਂ ਵੀ ਵੱਧ ਉਮਰ ਹੋਣ ਦੇ ਬਾਵਜੂਦ ਉਹ ਇਤਨਾ ਵੱਡਾ ਕਾਰਜ ਕਰ ਰਿਹਾ ਹੈ, ਜਿਹੜਾ ਇੱਕ ਸੰਸਥਾ ਲਈ ਵੀ ਕਰਨਾ ਮੁਸ਼ਕਲ ਹੈ ਪ੍ਰੰਤੂ ਉਹ ਸਾਰਾ ਸਾਲ ਸਿਰਫ਼ ਤੇ ਸਿਰਫ਼ ਗੁਰੂ ਦੀ ਅਕੀਦਤ ਵਿੱਚ ਰਹਿੰਦਾ ਹੋਇਆ ਸੰਸਾਰ ਦੀ ਪਰਕਰਮਾ ਕਰਦਾ ਰਹਿੰਦਾ ਹੈ। ਨਰਪਾਲ ਸਿੰਘ ਸ਼ੇਰਗਿੱਲ ਸਿੱਖ ਧਰਮ ਤੇ ਪੰਜਾਬੀਅਤ ਨੂੰ ਪ੍ਰਣਾਇਆ ਹੋਇਆ ਅੰਤਰਰਾਸ਼ਟਰੀ ਮਾਣਤਾ ਪ੍ਰਾਪਤ ਖੋਜੀ ਪੱਤਰਾਕਾਰ, ਉਦਮੀ ਅਤੇ ਲੇਖਕ ਹੈ। ਪੱਤਰਕਾਰੀ ਦੇ ਖੇਤਰ ਵਿੱਚ ਤਾਂ ਉਹ ਆਪਣਾ ਬੇਸ਼ਕੀਮਤੀ ਯੋਗਦਾਨ ਪਾ ਹੀ ਰਿਹਾ ਹੈ ਪ੍ਰੰਤੂ ਇਸ ਵਿੱਚ ਵੀ ਉਹ ਪੰਜਾਬੀਆਂ ਦੇ ਹਿੱਤਾਂ ‘ਤੇ ਪਹਿਰਾ ਦੇ ਰਿਹਾ ਹੈ। ਜਿਥੇ ਕਿਤੇ ਸਿੱਖਾਂ/ਪੰਜਾਬੀਆਂ ਦੀ ਗੱਲ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਹੱਕ ਵਿੱਚ ਕਲਮ ਦੀ ਤਲਵਾਰ ਲੈ ਕੇ ਨਿਧੱੜਕ ਹੋ ਕੇ ਖੜ੍ਹ ਜਾਂਦਾ ਹੈ। ਉਹ 1966 ਵਿੱਚ ਇੰਗਲੈਂਡ ਵਿੱਚ ਚਲਾ ਗਿਆ ਸੀ ਪ੍ਰੰਤੂ ਉਸ ਦਾ ਦਿਲ ਪੰਜਾਬ ਲਈ ਧੜਕਦਾ ਰਹਿੰਦਾ ਹੈ, ਉਸਨੇ ਬਰਤਾਨੀਆਂ ਦੀ ਨਾਗਰਿਕਤਾ ਨਹੀਂ ਲਈ ਕਿਉਂਕਿ ਉਹ ਆਪਣੀ ਜਨਮ ਭੂਮੀ ਨੂੰ ਸਿਜਦਾ ਕਰਨਾ ਆਪਣਾ ਫ਼ਰਜ਼ ਸਮਝਦਾ ਹੈ। ਉਹ ਪਿੱਛਲੇ 59 ਸਾਲ ਤੋਂ ਸਿੱਖ ਧਰਮ ਅਤੇ ਪੰਜਾਬੀਅਤ ਦਾ ਪਰਚਮ ਸੰਸਾਰ ਵਿੱਚ ਬਾਖ਼ੂਬੀ ਝੁਲਾ ਰਿਹਾ ਹੈ। ਪਰਵਾਸ ਵਿੱਚ ਜਾ ਕੇ ਵੀ ਉਹ ਆਪਣੀ ਜਨਮ ਭੂਮੀ ਨੂੰ ਭੁੱਲਿਆ ਨਹੀਂ, ਸਗੋਂ ਆਪਣੀ ਜਨਮ ਭੂਮੀ ਦੀ ਖ਼ੁਸ਼ਬੋ ਸੰਸਾਰ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਦੀ ਜ਼ਿੰਮੇਵਾਰੀ ਨਿਭਾ ਰਿਹਾ ਹੈ। ਉਹ ਇੱਕ ਅਜਿਹਾ ਵਿਲੱਖਣ ਕਾਰਜ ਕਰ ਰਿਹਾ ਹੈ, ਜਿਹੜਾ ਸਿੱਖ ਸੰਸਥਾਵਾਂ ਵੀ ਕਰਨ ਵਿੱਚ ਅਸਫ਼ਲ ਰਹੀਆਂ ਹਨ। ਸਿੱਖ ਧਰਮ ਦੇ ਮੁੱਦਈ ਪੰਜਾਬੀ, ਸੰਸਾਰ ਵਿੱਚ ਅਜਿਹੇ ਬਾਕਮਾਲ ਤੇ ਲਾਜਵਾਬ ਕਾਰੋਬਾਰ ਤੇ ਕਾਰਜ ਕਰ ਰਹੇ ਹਨ, ਜਿਨ੍ਹਾਂ ਕਰਕੇ ਉਨ੍ਹਾਂ ਦੀ ਵੱਖਰੀ ਪਛਾਣ ਬਣੀ ਹੋਈ ਹੈ, ਕਈ ਖੇਤਰਾਂ ਵਿੱਚ ਉਹ ਮੋਹਰੀ ਦੀ ਭੂਮਿਕਾ ਨਿਭਾ ਰਹੇ ਹਨ। ਨਰਪਾਲ ਸਿੰਘ ਸ਼ੇਰਗਿੱਲ ਉਨ੍ਹਾਂ ਦੀ ਉਸ ਵੱਖਰੀ ਪਹਿਚਾਣ ਨੂੰ ਬਰਕਰਾਰ ਰੱਖਣ ਅਤੇ ਸੰਸਾਰ ਵਿੱਚ ਫ਼ੈਲਾਉਣ ਦਾ ਕਾਰਜ ਕਰਕੇ ਪੰਜਾਬੀਆਂ ਦਾ ਮਾਣ ਵਧਾ ਰਹੇ ਹਨ। ਉਹ ਪਿੱਛਲੇ 26 ਸਾਲ ਤੋਂ ਲਗਾਤਾਰ ਸੰਸਾਰ ਵਿੱਚ ਜਿਨ੍ਹਾਂ ਸਿੱਖਾਂ/ਪੰਜਾਬੀਆਂ ਨੇ ਪੰਜਾਬ ਦਾ ਨਾਮ ਆਪਣੀਆਂ ਵਿਲੱਖਣ ਕਾਰਗੁਜ਼ਾਰੀਆਂ ਕਰਕੇ ਚਮਕਾਇਆ ਹੈ, ਉਨ੍ਹਾਂ ਦੀ ਜਾਣਕਾਰੀ ਇੱਕ ਵੱਡ ਆਕਾਰੀ ਪੁਸਤਕ ‘ਇੰਡੀਅਨ ਅਬਰਾਡ ਐਂਡ ਪੰਜਾਬ ਇਮਪੈਕਟ’ ਦੇ ਵਿੱਚ ਹਰ ਸਾਲ ਸੰਕਲਿਤ ਕਰਕੇ ਪ੍ਰਕਾਸ਼ਤ ਕਰ ਰਹੇ ਹਨ ਤਾਂ ਜੋ ਸੰਸਾਰ ਨੂੰ ਸਿੱਖਾਂ/ਪੰਜਾਬੀਆਂ ਦੇ ਯੋਗਦਾਨ ਬਾਰੇ ਜਾਣਕਾਰੀ ਮਿਲ ਸਕੇ। ਇਹ ਪੁਸਤਕ ਇੱਕ ਕੀਮਤੀ, ਵਿਲੱਖਣ ਤੇ ਬੇਸ਼ਕੀਮਤੀ ਦਸਤਾਵੇਜ਼ ਹੁੰਦਾ ਹੈ, ਜਿਸ ਵਿੱਚ ਉਨ੍ਹਾਂ ਮਹਾਨ ਵਿਅਕਤੀਆਂ/ਸੰਸਥਾਵਾਂ /ਹਾਈ ਕਮਿਸ਼ਨ/ਦੂਤ ਘਰਾਂ ਅਤੇ ਸੰਸਾਰ ਦੇ ਗੁਰੂ ਘਰਾਂ ਦੇ ਪੋਸਟਲ ਐਡਰੈਸ, ਈ.ਮੇਲ ਅਤੇ ਟੈਲੀਫ਼ੋਨ ਦਿੱਤੇ ਗਏ ਹਨ ਤਾਂ ਜੋ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਨੌਜਵਾਨ ਮਾਣ ਨਾਲ ਆਪਣਾ ਸਿਰ ਉਚਾ ਕਰ ਸਕਣ ਤੇ ਪੰਜਾਬੀ/ਸਿੱਖ ਆਪਣਾ ਬਿਹਤਰੀਨ ਕੈਰੀਅਰ ਬਣਾ ਸਕਣ ਅਤੇ ਸਮਾਜ ਸੇਵਾ ਦੀ ਭਾਵਨਾ ਉਨ੍ਹਾਂ ਵਿੱਚ ਪ੍ਰਜਵਲਤ ਹੋ ਸਕੇ। ਇਸ ਪੁਸਤਕ ਦੇ ਮੁੱਖ ਕਵਰ ‘ਤੇ ਸਾਲ 2024 ਵਿੱਚ ਦੁਨੀਆਂ ਵਿੱਚ ਵਿਲੱਖਣ ਕਾਰਜ ਕਰਕੇ ਆਪਣਾ ਸਿੱਕਾ ਜਮਾਉਣ ਵਾਲੇ ਪੰਜਾਬੀਆਂ/ਸਿੱਖਾਂ ਦੀਆਂ ਰੰਗਦਾਰ ਤਸਵੀਰਾਂ ਪ੍ਰਕਾਸ਼ਤ ਕੀਤੀਆਂ ਹਨ। ਇਹ ਪੁਸਤਕ ਪੰਜਾਬੀ ਅਤੇ ਅੰਗਰੇਜ਼ੀ ਦੋਹਾਂ ਭਾਸ਼ਾਵਾਂ ਵਿੱਚ ਉਪਲਭਧ ਹੈ। 248 ਪੰਨਿਆਂ ਦੀ ਰੰਗਦਾਰ ਤਸਵੀਰਾਂ ਵਾਲੀ ਇਹ ਪੁਸਤਕ ਆਰਟ ਪੇਪਰ ‘ਤੇ ਪ੍ਰਕਾਸ਼ਤ ਹੋਈ ਹੈ। ਇਤਨਾ ਵੱਡਾ ਕੰਮ ਸੰਸਥਾਵਾਂ ਵੀ ਕਰ ਨਹੀਂ ਸਕੀਆਂ। 81 ਸਾਲ ਦੀ ਵਡੇਰੀ ਉਮਰ ਹੋਣ ਦੇ ਬਾਵਜੂਦ ਉਹ ਨੌਜਵਾਨਾ ਤੋਂ ਵੱਧ ਉਤਸ਼ਾਹ ਅਤੇ ਜ਼ਜ਼ਬੇ ਨਾਲ ਇੱਕ ਸੰਸਥਾ ਤੋਂ ਵੱਧ ਇਤਿਹਾਸਕ ਕੰਮ ਕਰ ਰਿਹਾ ਹੈ। ਮੈਨੂੰ ਕਈ ਵਾਰੀ ਇਹ ਮਹਿਸੂਸ ਹੋਣ ਲੱਗਦਾ ਹੈ ਕਿ ਨਰਪਾਲ ਸਿੰਘ ਸ਼ੇਰਗਿੱਲ ਆਪਣੀ ਜੇਬ ਵਿੱਚੋਂ ਪੈਸੇ ਖ਼ਰਚਕੇ ਇਹ ਪੁਸਤਕ ਪ੍ਰਕਾਸ਼ਤ ਕਿਉਂ ਕਰ ਰਿਹਾ? ਸ਼ਾਇਦ ਉਸਨੂੰ ਇਸਦਾ ਕੋਈ ਆਰਥਿਕ ਲਾਭ ਹੋਵੇਗਾ ਪ੍ਰੰਤੂ ਮੇਰਾ ਇਹ ਸੋਚਣਾ ਗ਼ਲਤ ਸਾਬਤ ਹੋਇਆ ਹੈ, ਉਹ ਸਿਰਫ ਪੰਜਾਬ ਤੇ ਪੰਜਾਬ ਦੀ ਨੌਜਵਾਨੀ ਲਈ ਚਿੰਤਾਤੁਰ ਹੋਣ ਕਰਕੇ ਪੰਜਾਬੀਆਂ/ਸਿੱਖਾਂ ਦੇ ਸੁਨਹਿਰੇ ਭਵਿਖ ਨੂੰ ਮੁੱਖ ਰੱਖਕੇ ਨਮੂਨੇ ਦਾ ਕੰਮ ਕਰ ਰਿਹਾ ਹੈ। ਹਰ ਵਿਅਕਤੀ ਆਪਣੇ ਪਰਿਵਾਰ ਦੀ ਬਿਹਤਰੀ ਲਈ ਕੰਮ ਕਰਦਾ ਹੈ ਪ੍ਰੰਤੂ ਨਰਪਾਲ ਸਿੰਘ ਸ਼ੇਰਗਿੱਲ ਸਮੁੱਚੇ ਪੰਜਾਬੀਆਂ ਲਈ ਕੰਮ ਕਰ ਰਿਹਾ ਹੈ। ਹੈਰਾਨੀ ਇਸ ਗੱਲ ਦੀ ਹੈ, ਉਹ ਪੰਜਾਬੀਆਂ/ਸਿੱਖਾਂ ਨੂੰ ਭਵਿਖ ਵਿੱਚ ਆਉਣ ਵਾਲੀਆਂ ਔਕੜਾਂ ਨੂੰ ਵੀ ਵਾਪਰਨ ਤੋਂ ਪਹਿਲਾਂ ਅਨੁਭਵ ਕਰ ਲੈਂਦਾ ਹੈ। ਉਹ ਦੂਰਅੰਦੇਸ਼ ਤੇ ਤੇਜ ਬੁੱਧੀ ਵਾਲਾ ਅਨੁਭਵੀ ਇਨਸਾਨ ਹੈ। ਫਰਾਂਸ ਵਿੱਚ ਦਸਤਾਰ ਅਤੇ ਸਿੱਖਾਂ ਦੀ ਵੱਖਰੀ ਪਛਾਣ ਵਰਗੇ ਮਹੱਤਵਪੂਰਨ ਮਸਲਿਆਂ ਨੂੰ ਉਸਨੇ ਪਹਿਲਾਂ ਹੀ ਭਾਂਪ ਲਿਆ ਸੀ। ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀਆਂ ਸੰਸਥਾਵਾਂ ਅਤੇ ਪੰਜਾਬ ਸਰਕਾਰ ਵਰਗੇ ਵੱਡੇ ਅਦਾਰੇ, ਜਿਨ੍ਹਾਂ ਕੋਲ ਕਰੋੜਾਂ/ਅਰਬਾਂ/ਖ਼ਰਬਾਂ ਰੁਪਏ ਦਾ ਬਜਟ ਹੈ, ਉਹ ਆਪਣੀ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲ ਰਹੀਆਂ ਹਨ, ਇਹ ਜ਼ਿੰਮੇਵਾਰੀ ਨਰਪਾਲ ਸਿੰਘ ਸ਼ੇਰਗਿੱਲ ਬਾਖ਼ੂਬੀ ਨਿਭਾ ਰਿਹਾ ਹੈ। ਉਸ ਦੀ ਪੰਜਾਬੀਆਂ/ਸਿੱਖਾਂ ਦੇ ਸੁਨਰਿਹੀ ਭਵਿਖ ਲਈ ਸੋਚਣ ਲਈ ਤੀਖਣ ਬੁੱਧੀ ਹੈ, ਜਿਸਦਾ ਉਹ ਉਪਯੋਗ ਕਰਕੇ ਸਮਾਜ ਦੀ ਅਗਵਾਈ ਕਰ ਰਿਹਾ ਹੈ। ਪੰਜਾਬ ਵਿੱਚੋਂ ਵਹੀਰਾਂ ਘੱਤ ਕੇ ਸਾਡੀ ਨੌਜਵਾਨੀ ਪਰਵਾਸ ਵਿੱਚ ਪੜ੍ਹਾਈ ਦੇ ਬਹਾਨੇ ਰੋਜ਼ਗਾਰ ਲਈ ਆਪਣੇ ਮਾਪਿਆਂ ਦੇ ਗਲਾਂ ਵਿੱਚ ਗੂਠੇ ਦੇ ਕੇ ਜਾ ਰਹੀ ਹੈ, ਨਰਪਾਲ ਸਿੰਘ ਸ਼ੇਰਗਿੱਲ ਦੀ ਇਹ ਪੁਸਤਕ ਉਨ੍ਹਾਂ ਨੂੰ ਜਾਣਕਾਰੀ ਦੇ ਕੇ ਪ੍ਰੇਰਨਾ ਦੇ ਰਹੀ ਹੈ ਕਿ ਉਹ ਮਿਹਨਤ ਕਰਕੇ ਇਸ ਪੁਸਤਕ ਵਿੱਚ ਦਿੱਤੇ ਗਏ ਪ੍ਰਵਾਸੀਆਂ ਦੀਆਂ ਜੀਵਨੀਆਂ ਪੜ੍ਹਕੇ ਆਪਣੀ ਜ਼ਿੰਦਗੀ ਵਿੱਚ ਸਫ਼ਲਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੂੰ ਇਹ ਵੀ ਦੱਸਣ ਦੀ ਕੋਸ਼ਿਸ਼ ਵੀ ਕਰਦਾ ਹੈ ਕਿ ਉਹ ਗ਼ੈਰਕਾਨੂੰਨੀ ਢੰਗ ਦੀ ਵਰਤੋਂ ਕਰਕੇ ਪਰਵਾਸ ਨਾ ਜਾਣ। ਸੰਸਾਰ ਵਿੱਚ ਪੰਜਾਬੀਆਂ/ਸਿੱਖਾਂ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਜਾਨਣ ਲਈ ਨਰਪਾਲ ਸਿੰਘ ਸ਼ੇਰਗਿੱਲ ਸੰਸਾਰ ਦਾ ਭਰਮਣ ਕਰਦਾ ਰਹਿੰਦਾ ਹੈ, ਨਿੱਜੀ ਦਿਲਚਸਪੀ ਨਾਲ ਆਪਣੇ ਖ਼ਰਚੇ ‘ਤੇ ਉਨ੍ਹਾਂ ਕੋਲ ਪਹੁੰਚਕੇ ਜਾਣਕਾਰੀ ਇਕੱਤਰ ਕਰਦਾ ਹੈ। ਇਹ ਉਸਦਾ ਕੋਈ ਨਿੱਜੀ ਕੰਮ ਨਹੀਂ ਸਗੋਂ ਉਹ ਪੰਜਾਬੀ/ਸਿੱਖ ਸਮਾਜ ਦੇ ਨੌਜਵਾਨਾ ਦੇ ਚੰਗੇਰੇ ਭਵਿਖ ਲਈ ਉਦਮ ਕਰ ਰਿਹਾ ਹੈ। ਵਿਕਾਸ ਦਾ ਕੋਈ ਅਜਿਹਾ ਖੇਤਰ ਨਹੀਂ ਜਿਸ ਵਿੱਚ ਪੰਜਾਬੀਆਂ/ਸਿੱਖਾਂ ਨੇ ਝੰਡੇ ਨਾ ਗੱਡੇ ਹੋਣ, ਭਾਵੇਂ ਸਿਆਸਤਦਾਨ, ਤਕਨੀਕੀ ਮਾਹਿਰ, ਹੋਟਲ ਕਾਰੋਬਾਰੀ, ਖੇਤੀਬਾੜੀ ਦੇ ਖੇਤਰ ਵਿੱਚ, ਦਾਖਾਂ, ਆੜੂਆਂ, ਬਦਾਮਾ ਅਤੇ ਚੈਰੀ ਦੇ ਬਾਦਸ਼ਾਹ, ਟਰਾਂਸਪੋਰਟ, ਰੀਅਲ ਅਸਟੇਟ, ਆਰਟਿਸਟ, ਜੁਡੀਸ਼ਰੀ, ਸਮਾਜਿਕ, ਆਰਥਿਕ, ਸਾਹਿਤਕ ਆਦਿ, ਪ੍ਰੰਤੂ ਜਦੋਂ ਨਰਪਾਲ ਸਿੰਘ ਸ਼ੇਰਗਿੱਲ ਦੀ ਨਿਗਾਹ ਵਿੱਚ ਆ ਜਾਂਦਾ ਹੈ ਤਾਂ ਤੁਰੰਤ ਉਹ ਉਸ ਦੀ ਸਫਲਤਾ ਦੀ ਜਦੋਜਹਿਦ ਦੀ ਕਹਾਣੀ ਨੌਜਵਾਨੀ ਅੱਗੇ ਪ੍ਰੋਸਕੇ ਰੱਖ ਦਿੰਦਾ ਹੈ। ਸਾਡੀ ਨੌਜਵਾਨੀ ਅਜਿਹੇ ਵੱਡੇ ਉਦਮੀਆਂ ਤੋਂ ਪ੍ਰੇਰਨਾ ਲੈ ਕੇ ਦਫ਼ਤਰੀ ਬਾਬੂ ਬਣਨ ਦੀ ਥਾਂ ਉਦਮੀ ਬਣਨ ਨੂੰ ਪਹਿਲ ਦੇਣ ਦੀ ਕੋਸ਼ਿਸ਼ ਕਰਨਗੇ। ਪੰਜਾਬੀਆਂ/ਸਿੱਖਾਂ ਨਾਲ ਸੰਬੰਧਤ ਸੰਸਾਰ ਵਿੱਚ ਕੋਈ ਵੀ ਧਾਰਮਿਕ, ਇਤਿਹਾਸਕ ਜਾਂ ਹੋਰ ਕਿਸੇ ਖੇਤਰ ਦੀ ਮਹੱਤਤਾ ਵਾਲਾ ਸਥਾਨ ਹੋਵੇ, ਹਰ ਉਸ ਸਥਾਨ ‘ਤੇ ਨਰਪਾਲ ਸਿੰਘ ਸ਼ੇਰਗਿੱਲ ਨੇ ਪਹੁੰਚਕੇ ਅਕੀਦਤ ਦੇ ਫੁੱਲ ਭੇਂਟ ਕੀਤੇ ਹਨ ਅਤੇ ਸਹੀ ਜਾਣਕਾਰੀ ਇਕੱਤਰ ਕਰਕੇ ਉਸਨੂੰ ਇਤਿਹਾਸ ਦਾ ਹਿੱਸਾ ਬਣਾਇਆ ਹੈ। ਇਹ ਪੁਸਤਕ ਪੜ੍ਹਦਿਆਂ ਮੈਨੂੰ ਬਹੁਤ ਸਾਰੀਆਂ ਨਵੀਂਆਂ ਗੱਲਾਂ ਬਾਰੇ ਜਾਣਕਾਰੀ ਮਿਲੀ ਹੈ। ਪੰਜਾਬੀ/ਸਿੱਖ ਔਰਤਾਂ ਨੇ ਵੀ ਆਪੋ ਆਪਣੇ ਖੇਤਰ ਵਿੱਚ ਨਾਮਣਾ ਖੱਟਿਆ ਹੈ ਸ਼ੇਰਗਿੱਲ ਨੇ ਉਨ੍ਹਾਂ ਦੀ ਜ਼ਿੰਦਗੀ ਦੀ ਜਦੋਜਹਿਦ ਦੀ ਕਹਾਣੀ ਇਸ ਪੁਸਤਕ ਵਿੱਚ ਵਰਣਨ ਕੀਤੀ ਹੈ।
ਸੰਪਰਕ ਨਰਪਾਲ ਸਿੰਘ ਸ਼ੇਰਗਿੱਲ: 9417104002
ਤਸਵੀਰ: ਨਰਪਾਲ ਸਿੰਘ ਸ਼ੇਰਗਿੱਲ ਸ੍ਰ ਬਰਜਿੰਦਰ ਸਿੰਘ ਨੂੰ ਪੁਸਤਕ ਭੇਂਟ ਕਰਦੇ ਹੋਏ। ਉਨ੍ਹਾਂ ਨਾ ਗੁਰਮੀਤ ਪਲਾਹੀ ਹਨ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com

 

despunjab.in 26 February 2025 26 February 2025
Share This Article
Facebook Twitter Whatsapp Whatsapp Email Print
Previous Article ਆਦਿਵਾਸੀਆਂ ਨੂੰ ਪੁਲੀਸ ਮੁਕਾਬਲਿਆਂ ਦੇ ਨਾਂ ਥੱਲੇ ਕੀਤੇ ਜਾ ਰਹੇ ਕਤਲ ਖਿਲਾਫ਼ 27 ਫਰਵਰੀ ਨੂੰ ਠੀਕਰੀਵਾਲਾ ਚੌਕ ਹੋਵੇਗਾ ਰੋਸ ਪ੍ਰਦਰਸ਼ਨ
Next Article ਮਾਈ ਭਾਗੋ ਸੰਸਥਾ ਰੱਲਾ ਵਿਖੇ ਸਲਾਨਾ ਅਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ। 
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ834
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ834
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?