25 ਅਪ੍ਰੈਲ (ਰਾਜਦੀਪ ਜੋਸ਼ੀ) ਬਠਿੰਡਾ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਡੀ.ਜੀ.ਪੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਐੱਸ.ਪੀ.ਐੱਸ ਪਰਮਾਰ ਆਈ.ਪੀ.ਐੱਸ ਵਧੀਕ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਜੀ ਦੇ ਮਾਰਗ ਦਰਸ਼ਨ ਹੇਠ ਅੱਜ ਮਿਤੀ 25.04.2024 ਨੂੰ ਸ਼੍ਰੀ ਦੀਪਕ ਪਾਰੀਕ, ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ, ਸ਼੍ਰੀ ਅਜੈ ਗਾਂਧੀ ਆਈ.ਪੀ.ਐੱਸ. ਐੱਸ.ਪੀ (ਇੰਨਵੈਸਟੀਗੇਸ਼ਨ) ਬਠਿੰਡਾ, ਸ਼੍ਰੀ ਨਰਿੰਦਰ ਸਿੰਘ ਪੀ.ਪੀ.ਐੱਸ ਐੱਸ.ਪੀ ਸ਼ਹਿਰੀ ਬਠਿੰਡਾ ਦੀ ਨਿਗਰਾਨੀ ਹੇਠ ਜਿਲ੍ਹਾ ਬਠਿੰਡਾ ਦੀ ਸਬ ਡਵੀਜਨ ਸਿਟੀ-2 ਦੇ ਥਾਣਾ ਸਿਵਲ ਲਾਈਨ ਬਠਿੰਡਾ ਦੇ ਏਰੀਏ ਧੋਬੀਆਣਾ ਬਸਤੀ ਦੀ ਵੰਡ ਕਰਕੇ ਅਚਨਚੇਤ (CASO) ਅਪਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ।ਇਸ ਸਰਚ ਅਭਿਆਨ ਦੀ ਅਗਵਾਈ ਸ਼੍ਰੀ ਸਰਵਜੀਤ ਸਿੰਘ ਬਰਾੜ ਪੀ.ਪੀ.ਐੱਸ. ਡੀ.ਐੱਸ.ਪੀ ਸਿਟੀ-2, ਅਤੇ ਮੁੱਖ ਅਫਸਰਾਨ ਥਾਣਾ ਹਾਜਰ ਸਨ।
ਇਸ ਮੌਕੇ ਸ਼੍ਰੀ ਨਰਿੰਦਰ ਸਿੰਘ ਪੀ.ਪੀ.ਐੱਸ ਐੱਸ.ਪੀ ਸ਼ਹਿਰੀ ਬਠਿੰਡਾ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਜਿਲ਼ੇ ਅੰਦਰ ਸ਼ਰਾਰਤੀ ਅਨਸਰਾਂ ਅਤੇ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅਚਨਚੇਤ ਤੜਕਸਾਰ ਹੀ ਪੁਲਿਸ ਦੀਆਂ ਟੀਮਾਂ ਵੱਲੋਂ ਥਾਣਾ ਸਿਵਲ ਲਾਈਨਜ ਬਠਿੰਡਾ ਦੇ ਏਰੀਏ ਧੋਬੀਆਣਾ ਬਸਤੀ ਵਿਖੇ ਵੱਖ-ਵੱਖ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਤੋਂ ਪਹਿਲਾਂ ਉਸ ਏਰੀਏ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਨਾਕਬੰਦੀ ਕਰਕੇ ਸੀਲ ਕੀਤਾ ਗਿਆ, ਤਾਂ ਜੋ ਕੋਈ ਵੀ ਵਿਅਕਤੀ ਆਪਣੇ ਏਰੀਏ ਤੋਂ ਬਾਹਰ ਨਾ ਜਾਵੇ।
ਇਸ ਸਰਚ ਅਪਰੇਸ਼ਨ ਦੌਰਾਨ ਪੁਲਿਸ ਵੱਲੋਂ 6 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ,2 ਮੋਟਰਸਾਈਕਲਾਂ ਨੂੰ ਬੰਦ ਕੀਤਾ ਗਿਆ ਅਤੇ 5 ਸ਼ੱਕੀ ਮੋਬਾਈਲ ਫੋਨਾਂ ਕਬਜੇ ਵਿੱਚ ਲਿਆ ਗਿਆ।
ਬਠਿੰਡਾ ਪੁਲਿਸ ਵੱਲੋ ਇਹ ਅਪੀਲ ਕੀਤੀ ਜਾਦੀ ਹੈ ਕਿ ਨਸ਼ੇ ਨੂੰ ਰੋਕਣ ਲਈ ਪੁਲਿਸ ਦਾ ਸਹਿਯੋਗ ਦਿਓ ਅਤੇ ਪੁਲਿਸ ਨੌਜਵਾਨਾ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਪਿੰਡਾਂ/ਸ਼ਹਿਰਾਂ ਅਤੇ ਕਸਬਿਆ ਵਿੱਚ ਨਸ਼ਿਆਂ ਖਿਲ਼ਾਫ ਜਾਗਰੂਕਤਾ ਸੈਮੀਨਾਰ ਕਰਕੇ ਖੇਡਾਂ ਨਾਲ ਜੋੜਨ ਦਾ ਯਤਨ ਕਰ ਰਹੀ ਹੈ।
ਨਸ਼ਾ ਤਸਕਰਾ ਖਿਲਾਫ ਬਠਿੰਡਾ ਪੁਲਿਸ ਨੇ ਚਲਾਇਆ (CASO) ਸਰਚ ਅਭਿਆਨ
Leave a comment