06 ਅਗਸਤ (ਰਾਜਦੀਪ ਜੋਸ਼ੀ) ਬਠਿੰਡਾ: ਅਮਨੀਤ ਕੌਂਡਲ ਆਈ.ਪੀ.ਐੱਸ, ਸੀਨੀਅਰ ਪੁਲਿਸ ਕਪਤਾਨ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀ ਅਜੈ ਗਾਂਧੀ ਆਈ.ਪੀ.ਐੱਸ, ਐੱਸ.ਪੀ (ਇੰਨਵੈ.) ਬਠਿੰਡਾ ਜੀ ਦੀ ਰਹਿਨੁਮਾਈ ਹੇਠ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ਼੍ਰੀ ਪਰਵੇਸ਼ ਚੋਪੜਾ ਪੀ.ਪੀ.ਐੱਸ ਡੀ.ਐੱਸ.ਪੀ ਭੁੱਚੋ ਦੀ ਅਗਵਾਈ ਵਿੱਚ ਮੁੱਖ ਅਫਸਰ ਥਾਣਾ ਨਥਾਣਾ ਇੰਸਪੈਕਟਰ ਸੁਖਵੀਰ ਕੌਰ ਦੀ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਵਿੱਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ 402 ਗਰਾਮ ਹੈਰੋਇਨ (ਕਮਰਸ਼ੀਅਲ ਮਾਤਰਾ) ਅਤੇ ਇੱਕ ਕਾਰ ਬਰਾਮਦ ਕੀਤੀ।
ਮਿਤੀ 5/6.8.2024 ਦੀ ਦਰਮਿਆਨੀ ਰਾਤ ਨੂੰ ਮੁੱਖ ਅਫਸਰ ਥਾਣਾ ਨਥਾਣਾ ਇੰਸਪੈਕਟਰ ਸੁਖਵੀਰ ਕੌਰ ਵੱਲੋਂੇ ਬਾ-ਸਿਲਸਿਲਾ ਗਸ਼ਤ ਸ਼ੱਕੀ ਪੁਰਸ਼ਾਂ ਅਤੇ ਸ਼ੱਕੀ ਵਹੀਕਲਾਂ ਦੀ ਚੈਕਿੰਗ ਦੇ ਸਬੰਧ ਵਿੱਚ ਸ਼ਪੈਸ਼ਲ ਨਾਕਾਬੰਦੀ ਬੱਸ ਸਟੈਂਡ ਪਿੰਡ ਨਥਾਣਾ ਵਿਖੇ ਕੀਤੀ ਹੋਈ ਸੀ। ਦੌਰਾਨੇ ਚੈਕਿੰਗ ਇੱਕ ਕਾਰ ਵਰਨਾ ਨੰਬਰੀ ੍ਹ੍ਰ-51 ਅੂ-4657 ਨੂੰ ਸ਼ੱਕ ਦੀ ਬਿਨਾਹ ਪਰ ਰੋਕਿਆ ਅਤੇ ਕਾਰ ਦੀ ਤਲਾਸ਼ੀ ਗਜਟਿਡ ਅਫਸਰ ਸ਼੍ਰੀ ਪਰਵੇਸ਼ ਚੋਪੜਾ ਡੀ.ਐੱਸ.ਪੀ ਭੁੱਚੋ ਦੀ ਹਾਜਰੀ ਵਿੱਚ ਕਰਨ ਉਪਰੰਤ ਕਾਰ ਵਿੱਚੋਂ 402 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਕਾਰ ਸਵਾਰ 3 ਦੋਸ਼ੀਆਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਜਸਮੰਦਰ ਸਿੰਘ ਵਾਸੀ ਜਗਮਾਲਵਾਲੀ ਹਰਿਆਣਾ, ਹਰਸ਼ਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਗੰਗਾਨਗਰ ਰਾਜਸਥਾਨ, ਮਨਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰੱਘੂਆਣਾ ਜਿਲ੍ਹਾ ਸਿਰਸਾ ਹਰਿਆਣਾ ਵਜੋ ਹੋਈ।ਦੌਰਾਨੇ ਪੁੱਛ-ਗਿੱਛ ਇਹਨਾਂ ਨੇ ਮੰਨਿਆ ਕਿ ਇਹ ਹੈਰੋਇਨ ਤਰਨਤਾਰਨ ਤੋਂ ਲੈ ਕੇ ਆਏ ਸਨ ਅਤੇ ਅੱਗੇ ਵੱਖ-ਵੱਖ ਪਿੰਡਾਂ ਵਿੱਚ ਥੋੜੀ-ਥੋੜੀ ਮਾਤਰਾ ਵਿੱਚ ਸਪਲਾਈ ਕਰਨੀ ਸੀ। ਇਹਨਾਂ ਦੋਸ਼ੀਆਨ ਖਿਲਾਫ ਉਕਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ।ਤਿੰਨਾਂ ਦੋਸ਼ੀਆਂ ਨੂੰ ਮੁੱਕਦਮਾ ਉਕਤ ਵਿੱਚ ਗ੍ਰਿਫਤਾਰ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਤੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 402 ਗਰਾਮ ਹੈਰੋਇਨ,
Highlights
- #bathindanews
Leave a comment