*ਜ਼ਿਲ੍ਹਾ ਮਾਨਸਾ ਨੂੰ ਨਸ਼ਾ ਮੁਕਤ ਕਰਨ ਲਈ ਅਜਿਹੇ ਸਰਚ ਅਪਰੇਸ਼ਨ ਲਗਾਤਾਰ ਜਾਰੀ ਰੱਖੇ ਜਾਣਗੇ-ਐਸ.ਐਸ.ਪੀ. ਮਾਨਸਾ
*ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ ਦੀ ਚੈਕਿੰਗ ਅਤੇ ਨਸੀਲੇ ਪਦਾਰਥ ਬਰਾਮਦ
ਮਾਨਸਾ, 01 ਮਾਰਚ :ਕਰਨ ਭੀਖੀ
ਸ਼੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ੍ਰੀ ਗੌਰਵ ਯਾਦਵ ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ, ਸ੍ਰੀ ਪ੍ਰਦੀਪ ਕੁਮਾਰ ਯਾਦਵ ਆਈ.ਪੀ.ਐਸ ਇੰਸਪੈਕਟਰ ਜਨਰਲ ਪੁਲਿਸ ਟੈਕਨੀਕਲ ਵਿੰਗ ਚੰਡੀਗੜ’ ਪੰਜਾਬ, ਜੀ ਦੀ ਅਗਵਾਈ ਵਿਚ ਜਿਲਾ ਮਾਨਸਾ ਅੰਦਰ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਅਪਰੇਸ਼ਨ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਡਰੱਗ ਹੋਟਸਪੋਟ ਏਰੀਆ (ਖਾਸ ਕਰਕੇ ਜਿੱਥੇ ਨਸ਼ਾ ਖਰੀਦ ਵੇਚ ਹੁੰਦਾ ਹੈ) ਨੂੰ ਘੇਰਾਬੰਦੀ ਕਰਕੇ ਪੇਸ ਐਪ ਅਤੇ ਸਨੈਫਰ ਡਾਗ ਦੀ ਮਦਦ ਨਾਲ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਏਰੀਆ ਦੀ ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸਰਚ ਕੀਤੀ ਗਈ ।ਇਸ ਸਰਚ ਅਪਰੇਸ਼ਨ ਦੌਰਾਨ 9 ਪੁਲਿਸ ਪਾਰਟੀਆ ਜਿੰਨਾ ਵਿਚ 02 ਐਸ.ਪੀ, 06 ਡੀ.ਐਸ.ਪੀ, 12 ਮੁੱਖ ਅਫਸਰਾਨ ਮਾਨਸਾ ਦੇ ਕੁੱਲ 642 ਪੁਲਿਸ ਕਰਮਚਾਰੀਆ ਨੇ ਭਾਗ ਲਿਆ।
ਇਸ ਅਪਰੇਸ਼ਨ ਦੌਰਾਨ ਜਿਲ੍ਹਾ ਦੇ ਅੰਦਰ 15 ਹੋਟਸਪੋਟ ਏਰੀਆ ਦੀ ਸਰਚ ਕਰਕੇ ਸੱਕੀ ਵਿਅਕਤੀਆ ਅਤੇ ਸੱਕੀ ਵਹੀਕਲਾਂ ਦੀ ਚੈਕਿੰਗ ਕੀਤੀ ਗਈ, ਚੈਕਿੰਗ ਦੋਰਾਨ 11 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾ ਵਿਰੁੱਧ ਐਨ.ਡੀ.ਪੀ.ਐਸ ਐਕਟ,ਆਬਕਾਰੀ ਐਕਟ ਅਤੇ ਭਂਸ਼ ਤਹਿਤ 10 ਮੁੱਕਦਮੇ ਦਰਜ ਕਰਕੇ 28 ਗ੍ਰਾਮ ਹੈਰੋਇਨ, 170 ਨਸ਼ੀਲੀਆ ਗੋਲੀਆਂ, 3 ਕਿਲੋ ਗਾਂਜਾ, 100 ਕੈਪਸੂਲ ਸਿਗਨੇਚਰ, 1 ਚਾਲੂ ਭੱਠੀ ਸਮੇਤ 360 ਐਮ.ਐਲ. ਸਰਾਬ ਨਜਾਇਜ ਅਤੇ 215 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।ਗ੍ਰਿਫਤਾਰ ਕੀਤੇ ਵਿਅਕਤੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਸਨਾਖਤ ਕਰਕੇ ਹੋਰ ਬਰਾਮਦਗੀ ਕਰਾਈ ਜਾਵੇਗੀ ਅਤੇ ਮੁਕੱਦਮਾ ਨੰਬਰ 273 ਮਿਤੀ 27.8.2019 ਅ/ਧ 399,402,379,411 ਆਈ.ਪੀ.ਸੀ ਥਾਣਾ ਸਦਰ ਮਾਨਸਾ ਦਾ ਪੀ.ਉ ਚਮਕੌਰ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਰੂੜੇਕੇ ਕਲਾ ਜਿਲ੍ਹਾ ਬਰਨਾਲਾ ਨੂੰ ਗ੍ਰਿਫਤਾਰ ਕੀਤਾ ਗਿਆ।
ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਦੱਸਿਆ ਗਿਆ ਕਿ ਵਿਸੇਸ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਅਸਰਦਾਰ ਢੰਗ ਨਾਲ ਕਰਕੇ ਮਾੜੇ ਅਨਸਰਾਂ ਨੂੰ ਕਾਬੂ ਕਰਕੇ, ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾਵੇਗੀ ਇਸ ਤੋ ਇਲਾਵਾ ਸਮੱਲਗਰਾ ਵੱਲੋ ਗੈਰ ਕਾਨੂੰਨੀ ਤਾਰੀਕੇ ਨਾਲ ਬਣਾਈ ਗਈ ਪ੍ਰਾਪਰਟੀ ਨੂੰ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਜਿਲ੍ਹਾ ਅੰਦਰ ਅਮਨ ਕਾਨੂੰਨ ਵਿਵਸਥਾਂ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ। ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾਵੇਗਾ।