ਜੀ.ਐਸ.ਟੀ. ਵਿਭਾਗ ਵੱਲੋਂ ਰਜਿਸਟ੍ਰੇਸ਼ਨ ਵਧਾਉਣ ਲਈ
ਸਪੈਸ਼ਲ ਮੁਹਿੰਮ ਤਹਿਤ ਸਰਵੇ ਸ਼ੁਰੂ
ਮਾਨਸਾ, 11 ਅਗਸਤ:
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜੀ.ਐਸ.ਟੀ. ਵਿਭਾਗ ਵੱਲੋਂ ਯੋਗ ਡੀਲਰਾਂ ਨੂੰ ਜੀ.ਐਸ.ਟੀ. ਦੇ ਦਾਇਰੇ ਹੇਠ ਲਿਆਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਰਾਜ ਕਰ, ਮਾਨਸਾ ਹਿਤੇਸ਼ਵੀਰ ਗੁਪਤਾ ਨੇ ਦੱਸਿਆ ਕਿ ਬਹੁਤ ਸਾਰੇ ਅਜਿਹੇ ਵਪਾਰੀ ਹਨ ਜਿੰਨ੍ਹਾਂ ਦੀ ਟਰਨਓਵਰ ਜੀ.ਐਸ.ਟੀ. ਦੀ ਰਜਿਸਟ੍ਰੇਸ਼ਨ ਦੀ ਨਿਰਧਾਰਤ ਸੀਮਾ ਤੋਂ ਵੱਧ ਹੈ ਪ੍ਰੰਤੂ ਉਹਨਾਂ ਵੱਲੋਂ ਅਜੇ ਤੱਕ ਜੀ.ਐਸ.ਟੀ. ਰਜਿਸਟ੍ਰੇਸ਼ਨ ਨਹੀਂ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਡੀਲਰਾਂ ਨੂੰ ਕਰ ਦੇ ਦਾਇਰੇ ਵਿੱਚ ਲਿਆਉਣ ਲਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸਪੈਸ਼ਲ ਟੀਮਾਂ ਬਣਾ ਕੇ ਸਰਵੇ ਸ਼ੁਰੂ ਕੀਤਾ ਜਾ ਰਿਹਾ ਹੈ। ਉਹਨਾਂ ਸਾਰੇ ਅਜਿਹੇ ਡੀਲਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪ ਹੀ ਰਜਿਸਟ੍ਰੇਸ਼ਨ ਕਰਵਾ ਕੇ ਵਿਭਾਗ ਦਾ ਸਹਿਯੋਗ ਕਰਨ।
ਨਿਰਧਾਰਤ ਸੀਮਾਂ ਤੋਂ ਵੱਧ ਆਮਦਨ ਵਾਲੇ ਵਪਾਰੀ ਜੀ.ਐਸ.ਟੀ. ਰਜਿਸਟ੍ਰੇਸ਼ਨ ਕਰਵਾਉਣ-ਸਹਾਇਕ ਕਮਿਸ਼ਨਰ ਰਾਜ ਕਰ
Leave a comment