ਗੁਰਵਿੰਦਰ ਸਿੰਘ ਚਹਿਲ,
ਭੀਖੀ, 28 ਅਗਸਤ
ਇਸ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਲਜ ਭੀਖੀ ਦਾ ਬੀਏ ਭਾਗ-ਪਹਿਲਾ ਸਮੈਸਟਰ ਪਹਿਲਾ ਦਾ ਨਤੀਜਾ ਸੌ ਫੀਸਦੀ ਰਿਹਾ। ਕਾਲਜ ਦੇ ਪ੍ਰਿੰਸੀਪਲ ਐਮ. ਕੇ. ਮਿਸ਼ਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਮਨਵੀਰ ਕੌਰ ਨੇ 80 ਫੀਸਦ ਅੰਕ ਲੈ ਕੇ ਪਹਿਲਾ,ਰਣਦੀਪ ਕੌਰ ਨੇ 79 ਫੀਸਦ ਅੰਕ ਲੈ ਕੇ ਦੂਜਾ ਤੇ ਰਮਨਦੀਪ ਕੌਰ ਨੇ 78 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ।ਪ੍ਰਿੰਸੀਪਲ ਨੇ ਕਿਹਾ ਕਿ ਵਧੀਆ ਨਤੀਜਿਆਂ ਲਈ ਜਿੱਥੇ ਵਿਦਿਆਰਥੀਆਂ ਨੇ ਅਣਥੱਕ ਮਿਹਨਤ ਕੀਤੀ ਹੈ,ਉਥੇ ਸਮੁੱਚੇ ਸਟਾਫ ਨੇ ਵੀ ਪੂਰੀ ਤਨਦੇਹੀ ਨਾਲ ਵਿਦਿਆਰਥੀਆਂ ਨੂੰ ਵਿੱਦਿਆ ਦਾ ਦਾਨ ਦਿੱਤਾ ਹੈ। ਨੈਸ਼ਨਲ ਕਾਲਜ ਕਮੇਟੀ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਅਤੇ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਹਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਵੀ ਕੀਤੀ।ਉਹਨਾਂ ਸਮੁੱਚੇ ਸਟਾਫ ਦੀ ਮਿਹਨਤ ਨੂੰ ਵੀ ਸਲਾਮ ਕੀਤੀ। ਇਸ ਮੌਕੇ ਪ੍ਰੋਫ਼ੈਸਰ ਗੁਰਤੇਜ ਸਿੰਘ ਤੇਜੀ,ਪ੍ਰੋਫੈਸਰ ਅਵਤਾਰ ਸਿੰਘ, ਪ੍ਰੋਫੈਸਰ ਸ਼ੰਟੀ ਕੁਮਾਰ, ਪ੍ਰੋਫ਼ੈਸਰ ਗੁਰਸੇਵਕ ਸਿੰਘ ਤੇ ਸਮੂਹ ਸਟਾਫ ਮੌਜ਼ੂਦ ਸੀ