16 ਅਪ੍ਰੈਲ (ਸੋਨੂੰ ਕਟਾਰੀਆ) ਮਾਨਸਾ: ਡਾਇਰੈਕਟਰ ਸਿਹਤ ਵਿਭਾਗ ਪੰਜਾਬ ਚੰਡੀਗੜ੍ਹ ਡਾਕਟਰ ਹਤਿੰਦਰ ਕੌਰ ਕਲੇਰ ਅਤੇ ਡਿਪਟੀ ਕਮਿਸ਼ਨਰ ਮਾਨਸਾ ਸਰਦਾਰ ਪਰਮਵੀਰ ਸਿੰਘ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਨੇ ਨਸ਼ਾ ਛੜਾਊ ਕੇਂਦਰ / ਓਟ ਸੈਂਟਰ ਠੂਠਿਆਂਵਾਲੀ ਰੋਡ ਮਾਨਸਾ ਵਿਖੇ ਨਸ਼ੇ ਦੀ ਦਵਾਈ ਲੈ ਰਹੇ ਵਿਅਕਤੀਆਂ ਦੀ ਕੌਂਸਲਿੰਗ ਕਰਕੇ ਨਸ਼ੇ ਦੀ ਡੋਜ ਨੂੰ ਘੱਟ ਕਰਨਾ ਅਤੇ ਇਸ ਨੂੰ ਛੱਡਣ ਦੇ ਵੱਖ-ਵੱਖ ਤਰ੍ਹਾਂ ਦੇ ਨੁਕਤੇ ਸਾਂਝੇ ਕੀਤੇ, ਇਸ ਮੌਕੇ ਡਾਕਟਰ ਰਾਏ ਨੇ ਜਾਣਕਾਰੀ ਸਾਂਝੀ ਕਰਦੇ ਦੱਸਿਆ ਕਿ ਜੇਕਰ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਵਾਰ ਵਾਰ ਕੌਂਸਲਿੰਗ ਕੀਤੀ ਜਾਵੇ ਤਾਂ ਜੋ ਵਿਅਕਤੀ ਕਿਸੇ ਵੀ ਕਾਰਨ ਕਰਕੇ ਨਸ਼ੇ ਦਾ ਆਦੀ ਹੋ ਗਿਆ ਹੈ ,ਜੇਕਰ ਉਹ ਚਾਹੇ ਤਾਂ ਇਕ ਮਹੀਨਾ ਕਿਸੇ ਵੀ ਨਸ਼ਾ ਛੁਡਾਊ ਜਾਂ ਨਸ਼ਾ ਛਡਾਉ ਕੇਂਦਰ ਵਿੱਚ ਦਾਖ਼ਲ ਹੋ ਕੇ ਨਸ਼ਾ ਛੱਡ ਸਕਦਾ ਹੈ।,ਇਨ੍ਹਾਂ ਕੇਂਦਰਾਂ ਵਿੱਚ ਡਾਕਟਰਾਂ ਦੁਆਰਾ ਸਮੇਂ ਸਮੇਂ ਤੇ ਜਾਂਚ ਕੀਤੀ ਜਾਂਦੀ ਹੈ ਅਤੇ ਮਰੀਜ਼ ਨੂੰ ਲੋੜ ਅਨੁਸਾਰ ਦਵਾਈ ਦੀ ਮਾਤਰਾ ਘੱਟ ਦਿੱਤੀ ਜਾਂਦੀ ਹੈ,।ਇਸ ਦੇ ਨਾਲ ਹੀ ਇਨ੍ਹਾਂ ਨੂੰ ਵੱਖਰੇ ਵੱਖਰੇ ਤਰੀਕਿਆਂ ਨਾਲ ਕੌਂਸਲਿੰਗ ਕਰਕੇ ਤਕਨੀਕੀ ਕੰਮ ਅਤੇ ਰੁਜ਼ਗਾਰ ਦੇ ਹੋਰ ਤਰੀਕਿਆ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ।ਇਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਵੀ ਖੇਡਾਂ ਵੱਲ ਪ੍ਰੇਰਿਤ ਕਰਨ ਦੀ ਜ਼ਰੂਰਤ ਹੈ,ਜਿਸ ਤਰ੍ਹਾਂ ਸਾਨੂੰ ਜ਼ਿੰਦਗੀ ਜਿਉਣ ਲਈ ਭੋਜਨ ਪਾਣੀ ਕੱਪੜੇ ਮਕਾਨ ਦੀ ਜ਼ਰੂਰਤ ਹੈ, ਇਸੇ ਤਰ੍ਹਾਂ ਸਾਡੇ ਸਰੀਰ ਨੂੰ ਖੇਡਾਂ ਕਸਰਤ /ਯੋਗਾ, ਸ਼ੈਰ ਅਤੇ ਸਾਇਕਲਿੰਗ ਦੀ ਵੀ ਜ਼ਰੂਰਤ ਹੈ।
ਇਸ ਮੌਕੇ ਡਾ ਗੁਰਜੀਵਨ ਸਿੰਘ, ਮੈਡਮ ਮੋਨਿਕਾ ਕੌਸ਼ਲਰ ਵਿਜੈ ਕੁਮਾਰ ਜੈਨ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਅਫਸਰ ਮਾਨਸਾ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਡਾ.ਕੋਮਲ ਕਰਮਚਾਰੀ ਗਗਨਦੀਪ ਸਿੰਘ, ਕੁਲਵਿੰਦਰ ਸਿੰਘ ਅਤੇ ਓਟ ਸੈਂਟਰ ਵਿਖੇ ਰੋਜਾਨਾ ਦੀ ਦਵਾਈ ਲੈਣ ਆਏ ਵਿਅਕਤੀ ਵੀ ਹਾਜਰ ਹਨ।
ਕੈਪਸ਼ਨ:- ਡਾ ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਜਾਗਰੂਕ ਕਰਦੇ ਹੋਏ ।