
ਬਾਬਾ ਬਕਾਲਾ, 22 ਨਵੰਬਰ
ਕਸਬਾ ਬਾਬਾ ਬਕਾਲਾ ਵਿਚ ਪ੍ਰੇਮੀ ਨਾਲ ਮਿਲਕੇ ਪਤੀ ਦਾ ਕਤਲ ਕਰਨ ਸਬੰਧੀ ਖ਼ਬਰ ਮਿਲੀ ਹੈ। ਪੁਲੀਸ ਥਾਣਾ ਬਿਆਸ ਦੇ ਮੁਖੀ ਗਗਨਦੀਪ ਸਿੰਘ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਪ੍ਰਤਾਪ ਸਿੰਘ ਵਾਸੀ ਵੇਦਾਦਪੁਰ ਨੇ ਪੁਲੀਸ ਨੂੰ ਬਿਆਨ ਵਿਚ ਦੱਸਿਆ ਕਿ ਬੀਤੀ ਰਾਤ ਕਰੀਬ 8-30 ਤੇ ਉਸ ਦੀ ਭਣੇਵੀਂ ਨੇ ਫ਼ੋਨ ਕਰਕੇ ਦੱਸਿਆ ਕਿ ਉਸ ਦੇ ਪਿਤਾ ਸੁਖਦੇਵ ਸਿੰਘ ਫ਼ੌਜੀ ਪੁੱਤਰ ਪ੍ਰੇਮ ਸਿੰਘ ਨੂੰ ਕੋਈ ਅਣਪਛਾਤੇ ਵਿਅਕਤੀ ਗਲ ਘੁੱਟ ਕੇ ਮਾਰ ਰਿਹਾ ਹੈ ਅਤੇ ਉਸ ਦੀ ਮਾਂ ਕੋਲ ਖੜੀ ਦੇਖ ਰਹੀ ਹੈ।ਜਿਸ ਅਧਾਰ ਤੇ ਪੁਲੀਸ ਨੇ ਸੀ ਸੀ ਟੀ ਵੀ ਦੀ ਫੁਟੇਜ ਦੇਖਣ ਉਪਰੰਤ ਤੁਰੰਤ ਕਾਰਵਾਈ ਕਰਕੇ ਫ਼ਿਰੋਜਪੁਰ ਰੇਲਵੇ ਸਟੇਸ਼ਨ ਤੋ ਦੋ ਦੋਸ਼ੀਆਂ ਨੂੰ ਕਾਬੂ ਕਰਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।ਬਾਰੀਕੀ ਨਾਲ ਜਾਚ ਕਰਨ ਤੇ ਪਤਾ ਲੱਗਾ ਹੈ ਕਿ ਮ੍ਰਿਤਕ ਦੇ ਪਤਨੀ ਜਸਵਿੰਦਰ ਕੌਰ ਅਤੇ ਕੁਲਵੰਤ ਸਿੰਘ ਵਾਸੀ ਭੁੱਲਰ ਨਾਲ ਨਜਾਇਜ਼ ਸਬੰਧ ਸਨ ਜਿਸ ਕਾਰਨ ਆਪਣੇ ਪਤੀ ਨੂੰ ਰਸਤੇ ਵਿਚੋਂ ਹਟਾਉਣ ਲਈ ਪ੍ਰੇਮੀ ਨਾਲ ਮਿਲ ਕੇ ਇਹ ਕਾਰਵਾਈ ਕੀਤੀ ਹੈ।ਪੁਲੀਸ ਨੇ ਥਾਣਾ ਬਿਆਸ ਵਿਚ ਤਿੰਨ ਦੋਸ਼ੀਆਂ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
