ਪਰਵਿੰਦਰ ਝੋਟਾ ਦਾ ਹੋਇਆ ਅੰਤਿਮ ਸੰਸਕਾਰ ,ਪੰਜ ਤੱਤਾਂ ਚ ਹੋਇਆ ਵਿਲੀਨ ਹਜਾਰਾ ਲੋਕਾਂ ਨੇ ਕੀਤੇ ਅੰਤਿਮ ਦਰਸ਼ਨ।
ਹਰ ਇੱਕ ਅੱਖ ਹੋਈ ਨਮ..
ਨਾਨਕ ਸਿੰਘ ਖੁਰਮੀ,ਮਾਨਸਾ 8 ਨਵੰਬਰ
ਮਾਨਸਾ ਚ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ ਪੀਜੀਆਈ ਚ ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਚੰਡੀਗੜ ਤੋਂ ਐਤਵਾਰ ਉਨ੍ਹਾਂ ਦੇ ਘਰ ਲਿਆਂਦਾ ਗਿਆ। ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ । ਦੀਵਾਲੀ ਵਾਲੇ ਦਿਨ ਉਨ੍ਹਾਂ ਦਾ ਅੰਤਿਮ ਸੰਸਕਾਰ ਉਹਨਾਂ ਦੇ ਖੇਤ ਚ ਕੀਤਾ ਗਿਆ। ਇਸ਼ ਮੌਕੇ ਸ਼ਹੀਦ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਤੇ ਆਮ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ , ਪੂਰੇ ਰਾਹ ਵੱਡੀ ਗਿਣਤੀ ‘ਚ ਲੋਕਾਂ ਨੇ ਸ਼ਹੀਦ ਪਰਵਿੰਦਰ ਝੋਟਾ ਅਮਰ ਰਹੇ ਦੇ ਨਾਰੇ ਗੂੰਜਦੇ ਰਹੇ, ਹਰ ਇੱਕ ਅੱਖ ਨਮ ਹੋਈ। ਪੂਰਾ ਪੰਜਾਬ ਮਾਨਸਾ ਝੋਟੇ ਦੇ ਅੰਤਿਮ ਸੰਸਕਾਰ ਵੇਲੇ ਮੌਜੂਦ ਸੀ।
ਜ਼ਿਕਰਯੋਗ ਹੈ ਕਿ 13 ਅਕਤੂਬਰ 26 ਨੂੰ ਅਸ਼ਵਨੀ ਕੁਮਾਰ ਨਾਮ ਦੇ ਮੈਡੀਕਲ ਸਟੋਰ ਦੇ ਮਾਲਿਕ ਨੇ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰ ਦਿੱਤਾ,ਉਕਤ ਕਾਂਡ ਤੋਂ ਬਾਅਦ ਪਰਿਵਾਰ ਤੇ ਇੰਸਾਫ਼ ਦੀ ਮੰਗ ਕਰ ਰਹੀ ਐਕਸ਼ਨ ਕਮੇਟੀ ਵੱਲੋਂ ਮੋਰਚਾ ਲਗਾਕੇ ਸਰਕਾਰ ਨੂੰ ਮਜਬੂਰ ਕਰ ਦਿੱਤਾ ਤੇ ਚਾਰ ਨਵੰਬਰ ਨੂੰ ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਵਿਚਕਾਰ ਹੋਈ ਅਹਿਮ ਸਹਿਮਤੀ ਤੋਂ ਬਾਅਦ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਅਤੇ ਅੰਤਿਮ ਸੰਸਕਾਰ ਕਰਨ ਦਾ ਫ਼ੈਸਲਾ ਲਿਆ ਗਿਆ ਸੀ। ਸਰਕਾਰ ਨਾਲ ਹੋਏ ਸਮਝੌਤੇ ਤਹਿਤ ਪੀੜਤ ਪਰਿਵਾਰ ਨੂੰ ਵਿੱਤੀ ਸਹਾਇਤਾ ਅਤੇ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ।ਇਸਤੋਂ ਇਲਾਵਾ ਪਰਮਿੰਦਰ ਸਿੰਘ ਝੋਟਾ ਦੀ ਯਾਦਗਾਰ ਸਥਾਪਤ ਕਰਨ ਅਤੇ ਉਨ੍ਹਾਂ ਦੇ ਨਾਂ ਉੱਤੇ ਇੱਕ ਟਰੋਮਾ ਸੈਂਟਰ ਬਣਾਉਣ ਦੀਆਂ ਮੰਗਾਂ ਨੂੰ ਵੀ ਸਰਕਾਰ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਜਿਸ ਉਪਰੰਤ ਅੱਜ ਪੀਜੀਆਈ ਚੰਡੀਗੜ ਤੋਂ ਝੋਟੇ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਫੋਟੋ ..ਕੈਪਸ਼ਨ-1,2,3
