ਮਾਨਸਾ, 18 ਅਗਸਤ, ਨਾਨਕ ਸਿੰਘ ਖੁਰਮੀ
ਜ਼ਿਲ੍ਹਾ ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਖੇ ਅੱਜ ਤੜਕ ਸਵੇਰ ਆਪਸੀ ਦੁਸਮਣੀ ਕਰਕੇ ਪਿੰਡ ਦੇ ਛੱਬੀ ਸਾਲਾਂ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਸੂਚਨਾਂ ਮਿਲੀ ਹੈ । ਮਾਨਸਾ ਪੁਲੀਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾਂ ਦਾ ਕੁਲਵਿੰਦਰ ਸਿੰਘ ਅੱਜ ਸਵੇਰੇ ਆਪਣੇ ਪਿੰਡ ਦੇ ਬੱਸ ਸਟੈਂਡ ‘ਤੇ ਖੜ੍ਹਾ ਸੀ, ਜਿੱਥੇ ਪੁਰਾਣੀ ਦੁਸਮਣੀ ਕਾਰਨ ਉਸੇ ਪਿੰਡ ਦੇ ਹੀ ਇਕ ਨੌਜਵਾਨ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
ਮ੍ਰਿਤਕ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲੀਸ ਪਾਰਟੀ ਨੇ ਮੌਕੇ ‘ਪਰ ਪੁੱਜ ਕੇ ਲਾਸ਼ ਨੂੰ ਅਾਪਣੇ ਕਬਜ਼ੇ ‘ਚ ਲੈ ਲਿਆ ਹੈ ਅਤੇ ਕਤਲ ਕਰਨ ਵਾਲੇ ਵਿਅਕਤੀਆਂ ਦੀ ਗਿ੍ਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ|