14 ਅਕਤੂਬਰ (ਕਰਨ ਭੀਖੀ) ਬੁਢਲਾਡਾ/ਮਾਨਸਾ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, IAS ਦੇ ਦਿਸ਼ਾ ਨਿਰਦੇਸ਼ਾਂ ‘ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕਤਾ ਫੈਲਾਉਣ ਦੇ ਮੰਤਵ ਨਾਲ ਸਕੂਲਾਂ ਵਿੱਚ ਭਾਸ਼ਣ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ, ਇਸੇ ਲੜੀ ਤਹਿਤ ਐਸ.ਡੀ.ਐੈਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਪ੍ਰੀਤ ਪਾਲ ਕੌਰ ਦੀ ਅਗਵਾਈ ਹੇਠ ਬਲਾਕ ਬੁਢਲਾਡਾ ਦੇ ਪਿੰਡ ਦੋਦੜਾ ਅਤੇ ਬੀਰੋਕੇ ਕਲਾਂ ਵਿਖੇ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।
ਇਸ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਚਰਨ ਸਿੰਘ ਵੱਲੋਂ ਬੱਚਿਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਨੁਕਸਾਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਣਕਾਰੀ ਦਿੱਤੀ ਅਤੇ ਆਪਣੇ ਆਲੇ ਦੁਆਲੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਦਾ ਹੋਕਾ ਦਿੱਤਾ। ਗੁਰਵੀਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਪਰਾਲੀ ਪ੍ਰਬੰਧਨ ਲਈ ਮੌਜੂਦ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਲਖਵੀਰ ਸਿੰਘ ਲੈਕਚਰਾਰ ਵੱਲੋਂ ਪੇਂਟਿੰਗ ਮੁਕਾਬਲਿਆਂ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸਿੱਖਿਆ ਵਿਭਾਗ ਤੋਂ ਹਰਜੀਤ ਕੌਰ, ਲਖਵਿੰਦਰ ਕੌਰ, ਰਮਨਦੀਪ ਕੌਰ, ਅਮਨਦੀਪ ਕੌਰ, ਹਰਪ੍ਰੀਤ ਕੌਰ, ਬਲਕਾਰ ਸਿੰਘ, ਮਨਪ੍ਰੀਤ ਸਿੰਘ ਅਤੇ ਗੁਰਦਾਸ ਸਿੰਘ ਅਧਿਆਪਕ ਮੌਜੂਦ ਸਨ।


 
             
             
                                 
                             