06 ਅਕਤੂਬਰ (ਗਗਨਦੀਪ ਸਿੰਘ) ਭਾਈਰੂਪਾ: ਪਿੰਡ ਭਾਈਰੂਪਾ ਦੇ ਅਗਵਾੜ ਬਾਬਾ ਮੱਲਕਾ ਜੀ ਦੇ ਨੌਜਵਾਨਾਂ ਵੱਲੋਂ ਸਮੂਹ ਨਗਰ ਦੇ ਸਹਿਯੋਗ ਨਾਲ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਗੁਰਦੁਆਰਾ ਸਾਹਿਬ ਸਮਾਧਾਂ ਬਾਬਾ ਮਹਾਨੰਦ ਜੀ ਵਿਖੇ ਬੜੀ ਧੂਮਧਾਮ ਨਾਲ ਕਰਵਾਏ ਗਏ।ਇਸ ਮੌਕੇ ਬਾਬਾ ਚਮਕੌਰ ਸਿੰਘ ਭਾਈ ਰੂਪੇ ਵਾਲਿਆਂ ਦੇ ਕੀਰਤਨੀ ਜਥੇ ਨੇ ਗੁਰੂ ਜਸ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸੇ ਸਮੇਂ ਤਿੰਨੇ ਦਿਨ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇੱਥੇ ਇੱਕ ਵਿਲੱਖਣ ਗੱਲ ਇਹ ਸੀ ਕਿ ਇਹਨਾਂ ਨੌਜਵਾਨਾਂ ਵੱਲੋਂ ਉਨ੍ਹਾਂ ਲੋਕਾਂ ਨੂੰ ਵੀ ਸੱਦਾ ਦਿੱਤਾ ਗਿਆ ਜੋ ਪਿਛਲੇ ਸਮੇਂ ਅਗਵਾੜ ਵਿੱਚੋਂ ਕਿਸੇ ਕਾਰਨ ਬਾਹਰ ਜਾਂ ਸ਼ਹਿਰਾਂ ਵਿੱਚ ਚਲੇ ਗਏ ਸਨ। ਉਨ੍ਹਾਂ ਨੇ ਇਸ ਸਮੇਂ ਪਿੰਡ ਵਾਸੀਆਂ ਨੂੰ ਮਿਲ ਕੇ ਇਸ ਉਪਰਾਲੇ ਦੀ ਬਹੁਤ ਸ਼ਲਾਘਾ ਕੀਤੀ।ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ।