10 ਅਗਸਤ (ਰਾਜਦੀਪ ਜੋਸ਼ੀ) ਬਠਿੰਡਾ: ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਤਹਿਤ ਅੱਜ ਬਲਾਕ ਸੰਗਤ ਦੇ ਸਾਰੇ ਹੀ ਸਿਹਤ ਕੇਂਦਰਾਂ ਉਤੇ ਗਰਭਵਤੀ ਮਹਿਲਾਵਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਗਰਭਵਤੀ ਔਰਤਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ, ਟੀਕਾਕਰਨ ਦੇ ਲਾਭ ਅਤੇ ਨਵਜਨਮੇ ਬੱਚੇ ਦੀ ਸਾਂਭ-ਸੰਭਾਲ ਬਾਰੇ ਵਿਸਥਾਰ ਨਾਲ ਦੱਸਿਆ ਗਿਆ।
ਇਸ ਬਾਰੇ ਡਾ ਪਮਿਲ ਬਾਂਸਲ ਨੇ ਕਿਹਾ ਕਿ ਗਰਭਵਤੀ ਔਰਤ ਨੂੰ ਬੱਚੇ ਦੀ ਤੰਦਰੁਸਤੀ ਲਈ ਜਿਥੇ ਆਪਣੀ ਸਿਹਤ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ, ਉਥੇ ਬੱਚੇ ਦੇ ਜਨਮ ਤੋਂ ਛੇ ਮਹੀਨੇ ਤੱਕ ਅਪਣੇ ਦੁੱਧ ਨਾਲ ਪਾਲਣ ਕਰਨਾ ਚਾਹੀਦਾ ਹੈ, ਜੋ ਬੱਚੇ ਲਈ ਅੰਮ੍ਰਿਤ ਵਾਂਗ ਸਾਬਤ ਹੁੰਦਾ ਹੈ। ਉਹਨਾਂ ਕਿਹਾ ਕਿ ਮਾਂ ਨੂੰ ਗਰਭਅਵਸਥਾ ਦੌਰਾਨ ਪੌਸ਼ਟਿਕ ਅਹਾਰ ਜਿਵੇਂ ਕਿ ਮੌਸਮੀ ਫਲ, ਹਰੀਆਂ ਸਬਜ਼ੀਆਂ, ਛਿਲਕੇ ਵਾਲੀਆਂ ਦਾਲਾਂ ਅਤੇ ਜੇਕਰ ਸ਼ੂਗਰ ਦੀ ਸ਼ਿਕਾਇਤ ਨਾ ਹੋਵੇ ਤਾਂ ਗੁੜ ਦਾ ਸੇਵਨ ਕਰਨਾ ਚਾਹੀਦਾ।
ਸੀ ਐਚ ਓ ਨਿਰਮਲ ਕੌਰ ਨੇ ਕਿਹਾ ਕਿ ਗਰਭਵਤੀ ਮਹਿਲਾਵਾਂ ਲਈ ਸਿਹਤ ਵਿਭਾਗ ਵਲੋ ਜੇ ਐਸ ਐਸ ਕੇ, ਜੇ ਐਸ ਵਾਈ, ਸਮੇਤ ਕਈ ਸਿਹਤ ਪੱਖੀ ਸਕੀਮਾਂ ਚਲਾਈਆਂ ਗਈਆਂ ਹਨ ਜਿਸ ਤਹਿਤ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਇਲਾਜ ਤੇ ਜਣੇਪੇ ਦੀ ਸਹੂਲਤ ਪਰਦਾਨ ਕੀਤੀ ਗਈ ਹੈ ਅਤੇ ਸਿਵਲ ਹਸਪਤਾਲਾਂ ਵਿਚ ਗਰਭਵਤੀ ਔਰਤ ਨੂੰ ਜਿੱਥੇ ਸੂਬਾ ਸਰਕਾਰ ਵੱਲੋਂ 108 ਨੰਬਰ ਐਬੂਲੈਂਸ ਰਾਹੀਂ ਲਿਆਉਣ ਤੇ ਲਿਜਾਣ ਦੀ ਸੁਵਿਧਾ ਹੈ।
ਬਲਾਕ ਸਿਹਤ ਐਜੂਕੇਟਰ ਸਾਹਿਲ ਪੁਰੀ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮਾਹਿਰ ਡਾਕਟਰਾਂ ਵੱਲੋਂ ਆਧੁਨਿਕ ਮਸ਼ੀਨਾਂ ਨਾਲ ਮਰੀਜ਼ਾਂ ਦਾ ਚੈਕਅਪ ਕੀਤਾ ਜਾਂਦਾ ਹੈ, ਉਥੇ ਬਹੁਤੀਆਂ ਬਿਮਾਰੀਆਂ ਦੀ ਦਵਾਈ ਹਸਪਤਾਲ ਵਿਚੋਂ ਮੁਫਤ ਦੇ ਕੇ ਮਰੀਜ਼ ਨੂੰ ਵਧਿਆ ਸਿਹਤ ਸਹੂਲਤਾਂ ਦਾ ਹਰ ਉਪਰਾਲਾ ਕੀਤਾ ਜਾਂਦਾ ਹੈ। ਇਸ ਮੋਕੇ ਉਹਨਾਂ ਕਿਹਾ ਕਿ ਜਨਮ ਤੋਂ ਲੈ ਕੇ ਛੇ ਮਹੀਨੇ ਤੱਕ ਮਾਂ ਦਾ ਦੁੱਧ ਹੀ ਬੱਚੇ ਲਈ ਮੁਕੰਮਲ ਖੁਰਾਕ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਿਹਤਮੰਦ ਸਮਾਜ ਦੀ ਸਿਰਜਨਾ ਵਿਚ ਆਪਣਾ ਯੋਗਦਾਨ ਪਾਉਣ। ਇਸ ਮੋਕੇ ਉਹਨਾਂ ਕਿਹਾ ਕਿ ਜਿਥੇ ਇਕ ਤੋਂ ਦੂਸਰੇ ਬੱਚੇ ਦੀ ਪਲਾਨਿੰਗ ਵਿਚ 3 ਸਾਲ ਦਾ ਫਰਕ ਹੋਣਾ ਚਾਹੀਦਾ ਹੈ, ਉਥੇ ਔਰਤ ਨੂੰ 20 ਤੋਂ 35 ਸਾਲ ਤੱਕ ਦੀ ਉਮਰ ਵਿੱਚ ਹੀ ਗਰਭ ਧਾਰਨ ਕਰਨਾ ਚਾਹੀਦਾ ਹੈ, ਜੋ ਬੱਚੇ ਤੇ ਮਾਂ ਲਈ ਸਹੀ ਸਿੱਧ ਹੁੰਦਾ ਹੈ।
ਪੀਐਮਐਸਐਮਏ ਕੈਂਪ ਚ’ ਹੋਈ ਗਰਭਵਤੀ ਔਰਤਾਂ ਦੀ ਸਿਹਤ ਜਾਂਚ
Highlights
- #bathindanews
Leave a comment