ਕਰਨ ਸਿੰਘ
ਭੀਖੀ, 10 ਮਈ
ਪੁਰਾਣੀ ਪੈਨਸ਼ਨ ਸੰਘਰਸ਼ ਕਮੇਟੀ ਜ਼ਿਲ੍ਹਾ ਮਾਨਸਾ ਵੱਲੋਂ ਆਮ ਆਦਮੀ ਸਰਕਾਰ ਵੱਲੋਂ ਕੀਤਾ ਵਾਅਦਾ ਅਤੇ ਨੋਟੀਫਿਕੇਸ਼ਨ ਪੂਰਾ ਨਾ ਕਰਨ ਦੇ ਖਿਲਾਫ਼ ਮੁਲਾਜ਼ਮ ਵਰਗ ਵਿੱਚ ਬਹੁਤ ਰੋਸ ਹੈ, ਜਿਲ੍ਹਾ ਕਨਵੀਨਰ ਦਰਸ਼ਨ ਸਿੰਘ ਦੀ ਅਗਵਾਈ ਵਿੱਚ ਭੀਖੀ ਵਿਖੇ ਅਧਿਆਪਕਾਂ ਵੱਲੋਂ ਆਪਣੇ ਘਰਾਂ ਦੇ ਬਾਹਰ ਪੋਸਟਰ ਲਗਾ ਕੇ ਸਰਕਾਰ ਖ਼ਿਲਾਫ਼ ਰੋਸ ਪਗਟ ਕੀਤਾ ਗਿਆ, ਉਹਨਾਂ ਕਿਹਾ ਕਿ ਪੁਰਾਣੀ ਪੈਨਸ਼ਨ ਦਾ ਝਾਂਸਾ ਦੇ ਕੇ ਵੋਟਾ ਬਟੋਰ ਲਈਆਂ, ਸਰਕਾਰ ਬਣਾ ਲਈ ਪਰ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਪੈਨਸ਼ਨ ਬਹਾਲੀ ਲਈ ਨੋਟੀਫਿਕੇਸ਼ਨ ਕਰ ਦਿੱਤਾ ਗਿਆ ਲਾਗੂ ਕਰਨ ਲਈ ਸਰਕਾਰ ਨੇ ਕੋਈ ਵੀ ਦਿਲਚਸਪੀ ਨਹੀਂ ਦਿਖਾਈ ਇਸੇ ਤਹਿਤ ਮੁਲਾਜ਼ਮਾਂ ਵੱਲੋਂ ਲੋਕ ਸਭਾ ਚੋਣਾਂ ਵਿੱਚ ਸਰਕਾਰ ਪ੍ਰਤੀ ਨਰਾਜ਼ਗੀ ਦੀ ਲਹਿਰ ਦੌੜ ਰਹੀ ਹੈ। ਅਧਿਆਪਕ ਆਗੂ ਬਲਵਿੰਦਰ ਸ਼ਰਮਾ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਾਡਾ ਹੱਕ ਹੈ ਨਾ ਕਿ ਅਸੀਂ ਭੀਖ ਮੰਗਦੇ ਹਾਂ ਵਾਰ-ਵਾਰ ਮੀਟਿੰਗਾਂ ਦੇ ਕੇ ਮੁੱਖ ਮੰਤਰੀ ਗੱਲਬਾਤ ਕਰਨ ਤੋਂ ਪਾਸਾ ਵੱਟਦੇ ਆ ਰਹੇ ਹਨ। ਹੁਣ ਜਦ ਲੋਕ ਸਭਾ ਚੋਣਾਂ ਆ ਗਈਆ ਤਾਂ ਰਾਜਨੀਤਿਕ ਆਗੂ ਘਰਾਂ ਵਿੱਚ ਆ ਕੇ ਸਰਕਾਰ ਦੇ ਪੱਖ ਦੀ ਗੱਲ ਕਰਦੇ ਹਨ ਤਾਂ ਮੁਲਾਜ਼ਮ ਵੀ ਝੂਠੇ ਵਾਅਦੇ ਸਰਕਾਰ ਦੇ ਯਾਦ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਮੁਲਾਜ਼ਮ ਜਦੋਂ ਸਰਕਾਰ ਨੂੰ ਸਵਾਲ ਕਰਦੇ ਹਨ ਤਾਂ ਦੂਰ ਨੱਸਦੀ ਹੈ। ਉਹਨਾਂ ਕਿਹਾ ਕਿ ਜੇਕਰ ਉਹਨਾਂ ਦੀ ਜਾਇਜ ਮੰਗਾਂ ਪੂਰੀਆਂ ਨਾ ਹੋਈਆਂ ਸੰਘਰਸ਼ ਜਾਰੀ ਰੱਖਣਗੇ। ਇਸ ਮੌਕੇ ਗੁਰਜੰਟ ਸਿੰਘ ਖੀਵਾ, ਬੂਟਾ ਸਿੰਘ, ਬਲਵਿੰਦਰ ਸਿੰਘ ਡੀਪੀਈ, ਅਮਰੀਕ ਸਿੰਘ, ਗੁਰਸੇਵਕ ਸਿੰਘ, ਪਾਲਾ ਸਿੰਘ, ਕਿ੍ਰਸ਼ਨ ਸਿੰਘ, ਸੁਖਵਿੰਦਰ ਸਿੰਘ, ਗਗਨ ਗੋਇਲ, ਗੁਰਚਰਨ ਸਿੰਘ ਬੇਦੀ, ਪ੍ਰਵੀਨ ਕੁਮਾਰ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਭੀਖੀ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਲਈ ਪੋਸਟਰ ਜਾਰੀ ਕਰਦੇ ਹੋਏ ਅਧਿਆਪਕ।
ਪੁਰਾਣੀ ਪੈਨਸ਼ਨ ਬਹਾਲੀ: ਅਧਿਆਪਕਾਂ ਨੇ ਆਪਣੇ ਘਰਾਂ ਅੱਗੇ ਲਗਾਏ ਪੋਸਟਰ
Leave a comment