Mans_23-Nov, (Nanak Singh Khurmi)
ਐਸ. ਡੀ. ਕੰਨਿਆ ਮਹਾਂਵਿਦਿਆਲਾ, ਮਾਨਸਾ ਵਿਖੇ ਕਾਲਜ ਪ੍ਰਿੰਸੀਪਲ ਡਾ. ਗਰਿਮਾ
ਮਹਾਜਨ ਦੀ ਰਹਿਨੁਮਾਈ ਹੇਠ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਸ਼੍ਰੀ ਸੁਖਮਨੀ
ਸਾਹਿਬ' ਦੇ ਪਾਠ ਕਰਵਾ ਕੇ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ. ਗੁਰਪ੍ਰੀਤ ਸਿੰਘ ਖੌਜ
ਅਫ਼ਸਰ ਭਾਸ਼ਾ ਵਿਭਾਗ ਮਾਨਸਾ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਰਸ਼ਮੀ ਸ਼ੁਰੂਆਤ ਸ਼੍ਰੀ ਸੁਖਮਨੀ
ਸਾਹਿਬ ਜੀ ਦੇ ਪਾਠ ਕਰਕੇ ਹੋਈ। ਡਾ. ਬਲਜੀਤ ਕੌਰ ਵੱਲੋਂ ਮਹਿਮਾਨਾ ਨੂੰ 'ਜੀ ਆਇਆ' ਆਖਦੇ ਹੋਏ ਸ਼੍ਰੀ ਗੁਰੂ
ਨਾਨਕ ਦੇਵ ਜੀ ਦੇ ਜਨਮ ਅਤੇ ਵਿਚਾਰ ਧਾਰਾ ਉੱਪਰ ਚਾਨਣਾ ਪਾਇਆ। ਇਸ ਮੌਕੇ ਸੰਗੀਤ ਵਿਭਾਗ ਵੱਲੋਂ ਡਾ.
ਪਰਮਿੰਦਰ ਕੌਰ ਦੇ ਸਹਿਯੋਗ ਨਾਲ ਗਰੁੱਪ ਸ਼ਬਦ ਪੇਸ਼ ਕੀਤਾ। ਸ. ਗੁਰਪ੍ਰੀਤ ਸਿੰਘ ਨੇ ਸ਼੍ਰੀ ਗੁਰੂ ਨਾਨਕ ਸਾਹਿਬ ਜੀ
ਦਾ ਹਵਾਲਾ ਦਿੰਦੇ ਹੋਏ ਵਿਦਿਆਰਥਣਾਂ ਨੂੰ ਦੱਸਿਆ ਕਿ ਹਰ ਉਮਰ ਵਿੱਚ ਵਿਦਿਆਰਥੀ ਰੂਪ ਨੂੰ ਧਾਰਨ ਕਰਕੇ
ਸਿੱਖਦੇ ਰਹਿਣਾ ਉੱਤਮ ਹੁੰਦਾ ਹੈ ਇਸ ਮੌਕੇ ਉਨ੍ਹਾਂ ਨੇ ਆਪਣੀ ਕਵਿਤਾ ਪੇਸ਼ ਕੀਤੀ ਅਤੇ ਵਿਦਿਆਰਥਣਾਂ ਨੂੰ ਆਮ
ਜੀਵਨ ਵਿੱਚ ਆਪਣੀ ਬੋਧਿਕਤਾ ਦੀ ਵਰਤੋਂ ਕਰਦੇ ਹੋਏ ਕਾਰਜਸ਼ੀਲ ਰਹਿਣ ਲਈ ਪ੍ਰੇਰਿਤ ਕੀਤਾ। ਕਾਲਜ
ਪ੍ਰਿੰਸੀਪਲ ਡਾ. ਗਰਿਮਾ ਮਹਾਜਨ ਨੇ ਇਸ ਸ਼ੁੱਭ ਅਵਸਰ 'ਤੇ ਮੁਬਾਰਕ ਦਿੰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ
ਜੀ ਬਚਪਨ ਤੋ ਹੀ ਸਾਡੇ ਅੰਗ-ਸੰਗ ਹਨ , ਜੀਵਨ ਵਿੱਚ ਉਨ੍ਹਾਂ ਦੀ ਵਿਚਾਰਧਾਰਾ ਨੂੰ ਧਾਰਨ ਕਰਨ ਲਈ
ਉਤਸ਼ਾਹਿਤ ਕੀਤਾ ਅਤੇ ਉਹਨਾਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਦਿਆਰਥਣਾਂ ਵੱਲੋਂ
ਤਿਆਰ ਕੀਤਾ ਗਿਆ 'ਗੁਰੂ ਕਾ ਲੰਗਰ' ਵਰਤਿਆ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਵਾਇਸ ਪ੍ਰਧਾਨ ਵਿਜੈ ਕੁਮਾਰ
ਗਰਗ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਪ੍ਰਵੀਨ ਗਰਗ, ਸ਼੍ਰੀ ਬਲਰਾਮ ਸ਼ਰਮਾ, ਸ. ਗੁਰਪ੍ਰੀਤ ਸਿੰਘ , ਖਾਲਸਾ
ਸਕੂਲ ਦੀ ਪ੍ਰਬੰਧਕੀ ਕਮੇਟੀ ,ਦਸ਼ਮੇਸ਼ ਸਕੂਲ ਦੇ ਪ੍ਰਤੀਨਿਧੀ ਵੀ ਹਾਜਰ ਰਹੇ ਅਤੇ ਆਏ ਹੋਏ ਮਹਿਮਾਨਾਂ ਨੂੰ
ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਕਾਲਜ ਦਾ ਸਮੁੱਚਾ ਸਟਾਫ ਅਤੇ ਵਿਦਿਆਰਥਣਾਂ
ਹਾਜ਼ਰ ਰਹੀਆਂ।