ਮਾਨਸਾ 9 ਸਤੰਬਰ:
ਸਿਵਲ ਸਰਜਨ ਡਾ. ਅਸਵਨੀ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡਾ .ਬਲਜੀਤ ਕੌਰ ਐਸ.ਐਮ. ਓ..ਇੰਚ.ਸਿਵਲ ਹਸਪਤਾਲ ਮਾਨਸਾ ਦੀ ਰਹਿਨੁਮਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਸਿਵਲ ਹਸਪਤਾਲ (ਐਮ ਸੀ ਐਚ ) ਮਾਨਸਾ ਵਿਖੇ ਗਰਭਵਤੀ ਔਰਤਾਂ ਲਈ ਮੁਫ਼ਤ ਜਾਂਚ ਕੈੰਪ ਲਗਾਇਆ ਗਿਆ ।
ਇਸ ਕੈਂਪ ਵਿੱਚ ਡਾ.ਮੇਘਨਾ ਥਰੇਜਾ (ਔਰਤ ਰੋਗਾਂ ਦੇ ਮਾਹਿਰ) ਵੱਲੋਂ ਗਰਭਵਤੀ ਔਰਤਾਂ ਦਾ ਚੈੱਕਅਪ ਕਰਕੇ,ਮੁਫ਼ਤ ਦਵਾਈਆਂ ਮੁਹੱਈਆ ਕਰਵਾਈਆਂ ਅਤੇ ਲੋੜੀਂਦੇ ਟੈਸਟ ਵੀ ਮੌਕੇ ‘ਤੇ ਹੀ ਕੀਤੇ ਗਏ ।
ਉਨ੍ਹਾਂ ਗਰਭਵਤੀ ਔਰਤਾਂ ਨੂੰ ਚੰਗਾ ਪੌਸ਼ਟਿਕ ਭੋਜਨ ਜਿਵੇਂ ਕਿ ਹਰੀਆਂ ਪੱਤੇਦਾਰ ਸਬਜ਼ੀਆਂ ,ਮੌਸਮੀ ਫਲ, ਗੁੜ੍ਹ ,ਚਣੇ ,ਦੁੱਧ ,ਦਹੀਂ, ਜੂਸ ਆਦਿ ਘਰੇਲੂ ਚੀਜਾਂ ਦਾ ਸੇਵਨ ਕਰਨ ਲਈ ਪ੍ਰੇਰਿਤ ਕੀਤਾ । ਸਮੇਂ ਸਮੇਂ ਸਿਰ ਮਾਹਿਰ ਡਾਕਟਰ ਦੀ ਸਲਾਹ ਨਾਲ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਤਾਂ ਜੋ ਕਿਸੇ ਵੀ ਸਮੱਸਿਆ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ ਸ਼ੁਰੂ ਕੀਤਾ ਜਾ ਸਕੇ।
ਇਸ ਮੌਕੇ ਮਾਸ ਮੀਡੀਆ ਵਿੰਗ ਦੀ ਤਰਫੋ ਵਿਜੈ ਕੁਮਾਰ ਅਤੇ ਦਰਸ਼ਨ ਸਿੰਘ ਨੇ ਵੀ ਗਰਭਵਤੀ ਮਾਵਾ ਨੂੰ ਵਿਸ਼ੇਸ ਜਾਣਕਾਰੀ ਦਿੰਦਿਆ ਦੱਸਿਆ ਕਿ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ ਦੇ ਤਹਿਤ ਟੀਕਾਕਰਨ ਦਾ ਪਹਿਲਾ ਗੇੜ 11 ਸਤੰਬਰ ਤੋਂ 16 ਸਤੰਬਰ ਤੱਕ ਕੀਤਾ ਜਾ ਰਿਹਾ ਹੈ, ਇਸ ਮਹਿੰਮ ਤਹਿਤ ਜੋ ਬੱਚੇ ਕਿਸੇ ਕਾਰਨ ਕਰਕੇ ਟੀਕਾਕਰਨ ਨਹੀਂ ਕਰਵਾ ਸਕੇ, ਉਨਾਂ ਬੱਚਿਆਂ ਨੂੰ ਵੀ ਕਵਰ (ਟੀਕਾਕਰਨ)ਕੀਤਾ ਜਾਵੇਗਾ।
ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਤਹਿਤ ਜੱਚਾ-ਬੱਚਾ ਜਾਂਚ ਕੈਂਪ ਦਾ ਆਯੋਜਨ
Leave a comment