ਬੁਢਲਾਡਾ, 25 ਅਗਸਤ ( ਸੋਨੂੰ ਕਟਾਰੀਆ ) ਪ੍ਰਬੁੱਧ ਭਾਰਤ ਫਾਊਂਡੇਸ਼ਨ ਅਤੇ ਪਿੰਡਾਂ ਦੀਆ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਕਮੇਟੀਆ ਵੱਲੋਂ ਡਾ. ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ਨੂੰ ਸਮਰਪਿਤ ਪ੍ਰਬੁੱਧ ਭਾਰਤ ਫਾਊਂਡੇਸ਼ਨ ਦੇ ਸਹਿਯੋਗ ਨਾਲ ਇਨਾਮੀ ਵਿੱਦਿਅਕ ਪ੍ਰੀਖਿਆ ਬੁਢਲਾਡਾ ਹਲਕੇ ਦੇ ਵੱਖ ਵੱਖ ਪਿੰਡਾਂ ਸ਼ਹਿਰਾਂ ਵਿਖੇ ਕਰਵਾ ਕੇ ਵਿਦਿਆਰਥੀਆਂ ਨੂੰ ਬਾਬਾ ਸਾਹਿਬ ਦੀ ਵਿਚਾਰਧਾਰਾ ਨਾਲ ਜੋੜਨ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ।ਇਸ ਮੌਕੇ ਬਾਬਾ ਸਾਹਿਬ ਦੇ ਜੀਵਨ ਅਤੇ ਵਿਚਾਰਧਾਰਾ ‘ਤੇ ਵੱਖ ਵੱਖ ਬੁਲਾਰਿਆਂ ਵੱਲੋਂ ਚਾਨਣਾ ਪਾਇਆ ਗਿਆ। ਇਸ ਦੇ ਨਾਲ ਹੀ ਬਾਬਾ ਸਾਹਿਬ ਦੀ ਜੀਵਨੀ ਅਤੇ ਭਾਰਤੀ ਸੰਵਿਧਾਨ ਬਾਰੇ ਪ੍ਰਬੁੱਧ ਭਾਰਤ ਫਾਊਂਡੇਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇੱਕ ਇਨਾਮੀ ਵਿੱਦਿਅਕ ਪ੍ਰੀਖਿਆ ਦਾ ਆਯੋਜਨ ਕਰਵਾਇਆ ਗਿਆ, ਜਿਸ ਵਿੱਚ 1500 ਦੇ ਕਰੀਬ ਬੱਚਿਆਂ ਨੇ ਭਾਗ ਲਿਆ ਜਿਨਾਂ ਨੂੰ ਅੰਤਿਮ ਨਤੀਜਾ ਆਉਣ ਤੇ ਪ੍ਰਬੁੱਧ ਭਾਰਤ ਫਾਊਂਡੇਸ਼ਨ ਵੱਲੋਂ ਐਲਾਨੀ ਇਨਾਮੀ ਰਾਸ਼ੀ ਕ੍ਰਮਵਾਰ 50000,20000 ਅਤੇ 10000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸੈਂਟਰ ਇੰਚਾਰਜ ਪੂਰਨ ਸਿੰਘ, ਸੋਨੂੰ ਕਟਾਰੀਆ ਬੁਢਲਾਡਾ ਜੀ ਵੱਲੋਂ ਸੈਂਟਰ ਹੈੱਡ ਦੀ ਭੂਮਿਕਾ ਨਿਭਾਈ ਗਈ ਅਤੇ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਇਸੇ ਤਰ੍ਹਾਂ ਸੈਂਟਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਿਉਂਦ ਕਲਾਂ ਵਿਖ਼ੇ ਕੁੱਲ 140 ਬੱਚੇ ਪ੍ਰੀਖਿਆ ਵਿੱਚ ਬੈਠੇ |ਅਧਿਆਪਕ ਸਾਥੀਆਂ ਅਤੇ ਸਿੱਖਿਆਰਥੀ ਅਧਿਆਪਕ ਲੜਕੀਆਂ ਨੇ ਬੜੇ ਹੀ ਸੁਚੱਜੇ ਢੰਗ ਨਾਲ ਡਿਊਟੀ ਨਿਭਾਈ ਮਾਸਟਰ ਪ੍ਰੀਤਮ ਸਿੰਘ ਮੱਲ ਸਿੰਘ ਵਾਲਾ ਨੇ ਸਾਰਿਆਂ ਦਾ ਧੰਨਵਾਦ ਕੀਤਾ।ਇਸ ਮੌਕੇ ਲਖਵੀਰ ਸਿੰਘ, ਗੁਰਸੇਵਕ ਸਿੰਘ, ਪ੍ਰੇਮ ਸਿੰਘ ਕਟਾਰੀਆ, ਮੱਖਣ ਸਿੰਘ, ਵਿਦਿਆਰਥੀਆਂ ਨੂੰ ਅਜਿਹੇ ਵਿੱਦਿਅਕ ਮੰਚਾਂ ਨਾਲ ਜੁੜਨ ਦੀ ਅਪੀਲ ਕੀਤੀ ਜੋ ਉੱਜਵਲ ਭਵਿੱਖ ਲਈ ਯਤਨਸ਼ੀਲ ਹਨ। ਕੈਪਟਨ ਭੋਲਾ ਸਿੰਘ, ਸੂਬੇਦਾਰ ਕੇਵਲ ਸਿੰਘ,ਮਾਸਟਰ ਸੁਖਦੇਵ ਸਿੰਘ, ਗੁਰਸੇਵਕ ਸਿੰਘ, ਧਰਮ ਸਿੰਘ, ਰਾਜਵਿੰਦਰ ਸਿੰਘ, ਇਕਬਾਲ ਸਿੰਘ ਅਤੇ ਅਵਤਾਰ ਸਿੰਘ ਆਦਿ ਹਾਜ਼ਰ ਸਨ ।
ਫੋਟੋ ਕੈਪਸ਼ਨ ਪ੍ਰੀਖਿਆਵਾਂ ਦੌਰਾਨ ਜੇਤੂ ਵਿਦਿਆਰਥੀ ਵਿਦਿਆਰਥੀਆਂ ਨੂੰ ਇਨਾਮ ਰਾਸ਼ੀ ਨਾਲ ਸਨਮਾਨਿਤ ਕਰਦੇ ਹੋਏ ਪ੍ਰਬੰਧਕ