ਹੁਕਮ 04 ਅਪ੍ਰੈਲ ਤੋਂ 12 ਅਪ੍ਰੈਲ 2024 ਤੱਕ ਰਹਿਣਗੇ ਲਾਗੂ
3 ਅਪ੍ਰੈਲ (ਗਗਨਦੀਪ ਸਿੰਘ) ਬਠਿੰਡਾ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਲਤੀਫ਼ ਅਹਿਮਦ ਵਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ iON Digital Zone iDZ ਭੁੱਚੋ ਕਲਾਂ (ਬਠਿੰਡਾ-ਬਰਨਾਲਾ ਰੋਡ ਸਾਹਮਣੇ ਆਦੇਸ਼ ਮੈਡੀਕਲ ਕਾਲਜ) ਦੇ ਪ੍ਰੀਖਿਆ ਕੇਂਦਰ ਦੇ ਘੇਰੇ ਅੰਦਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਈ ਗਈ ਹੈ।
ਹੁਕਮ ਅਨੁਸਾਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਡਾਇਰੈਕਟਰ ਜਨਰਲ, ਨੈਸ਼ਨਲ ਪ੍ਰੀਖਿਆ ਏਜੰਸੀ, ਉਚੇਰੀ ਸਿੱਖਿਆ ਵਿਭਾਗ ਮਨਿਸਟਰੀ ਆਫ਼ ਐਜੂਕੇਸ਼ਨ, ਭਾਰਤ ਸਰਕਾਰ, ਨਵੀਂ ਦਿੱਲੀ ਦੇ ਪੱਤਰ ਤਹਿਤ The National Testing Agency (NTA) ਵੱਲੋਂ JOINT ENTRANCE EXAMINATIONA (JEE MAIN)-2024 Session-2 ਦੀ ਪ੍ਰੀਖਿਆ 4,5,6,8,9 ਅਤੇ 12 ਅਪ੍ਰੈਲ 2024 ਨੂੰ ਦੋ ਸਿਫ਼ਟਾਂ ਵਿੱਚ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਅਤੇ ਬਾਅਦ ਦੁਪਹਿਰ 3 ਵਜੇ ਤੋਂ 6 ਵਜੇ ਤੱਕ ਪ੍ਰੀਖਿਆ ਕੇਂਦਰ iON Digital Zone iDZ ਭੁੱਚੋ ਕਲਾਂ (ਬਠਿੰਡਾ-ਬਰਨਾਲਾ ਰੋਡ ਸਾਹਮਣੇ ਆਦੇਸ਼ ਮੈਡੀਕਲ ਕਾਲਜ) ਵਿਖੇ ਕਰਵਾਈ ਜਾ ਰਹੀ ਹੈ।
ਜਾਰੀ ਹੁਕਮ ਮੁਤਾਬਿਕ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਵਿਘਨ ਪਾਉਣ ਵਾਲੇ ਅਨਸਰ ਇਕੱਠੇ ਹੋ ਜਾਂਦੇ ਹਨ। ਇਸ ਲਈ ਪ੍ਰੀਖਿਆ ਵਿੱਚ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ, ਟ੍ਰੈਫਿਕ ਦੀ ਵਿਵਸਥਾ ਨੂੰ ਸੁਚਾਰੂ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਇਸ ਪ੍ਰੀਖਿਆ ਕੇਂਦਰ ਦੇ ਦੇ ਆਲੇ-ਦੁਆਲੇ ਦੇ ਘੇਰੇ ਅੰਦਰ ਸੁਰੱਖਿਆਂ ਦੇ ਪੁਖਤਾ ਪ੍ਰਬੰਧ ਕਰਨ ਦੇ ਮੱਦੇਨਜ਼ਰ ਆਮ ਪਬਲਿਕ ਦੇ ਇਕੱਠੇ ਹੋਣ ਤੇ ਰੋਕ ਲਗਾਈ ਗਈ ਹੈ ਤਾਂ ਜੋ ਕੋਈ “ਅਣ-ਸੁਖਾਵੀਂ ਘਟਨਾ ਨਾ ਵਾਪਰੇ।
ਇਹ ਹੁਕਮ 04 ਅਪ੍ਰੈਲ ਤੋਂ 12 ਅਪ੍ਰੈਲ 2024 ਤੱਕ ਲਾਗੂ ਰਹਿਣਗੇ।