ਚੰਡੀਗੜ੍ਹ, 8 ਜੁਲਾਈ (ਦੇਸ ਪੰਜਾਬ ਬਿਊਰੋ) ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਜੋ 10 ਜੂਨ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਅੱਜ ਉਨੱਤੀਵੇਂ ਦਿਨ ਚ ਸ਼ਾਮਲ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਜਥੇਬੰਦੀ ਦੇ ਉਲੀਕੇ ਪ੍ਰੋਗਰਾਮ ਤਹਿਤ 4 ਜੁਲਾਈ ਦੇ ਝੰਡਾ ਮਾਰਚ ਦੇ ਦਬਾਅ ਸਦਕਾ ਪ੍ਰਸ਼ਾਸਨ ਦੇ ਤਾਲਮੇਲ ਨਾਲ ਜਥੇਬੰਦੀ ਦੀ ਮੀਟਿੰਗ 8 ਜੁਲਾਈ ਨੂੰ ਸਬ ਕਮੇਟੀ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਜੀ ਲੋਕਲ ਬਾਡੀ ਮੰਤਰੀ ਡਾ ਰਵਜੋਤ ਸਿੰਘ ਜੀ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ CEO ਮੈਡਮ ਦ੍ਰੀਪਤੀ ਉੱਪਲ ਜੀ, ਪ੍ਰਸੋਨਲ ਵਿਭਾਗ ਸੈਕਟਰੀ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਹੋਈ । ਇਸ ਮੌਕੇ ਸੂਬਾ ਪ੍ਰਧਾਨ ਗੁਰਦੇਵ ਸਿੰਘ ਨਿਹੰਗ ਨੇ ਕਿਹਾ ਕਿ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਆਊਟਸੋਰਸ ਸਿਸਟਮ ਰਾਹੀਂ ਵੱਖ ਵੱਖ ਪੋਸਟਾਂ ਤੇ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਹਨ ਪਰ ਕਿਸੇ ਵੀ ਸਰਕਾਰ ਨੇ ਇਨ੍ਹਾਂ ਆਊਟਸੋਰਸ ਮੁਲਾਜ਼ਮਾਂ ਦੀ ਸਾਰ ਨਹੀਂ ਲਈ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਹੁਤ ਹੀ ਜਲਦੀ ਸਰਕਾਰ ਵੱਲੋਂ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਆਊਟਸੋਰਸ ਕਾਮਿਆਂ ਦੀ ਪਾਲਿਸੀ ਲੈ ਕੇ ਆ ਰਹੇ ਤੁਹਾਡਾ ਕੰਮ ਜ਼ਰੂਰ ਕਰਾਂਗੇ। ਜਥੇਬੰਦੀ ਵੱਲੋਂ ਕਿਹਾ ਗਿਆ ਕਿ ਮੀਟਿੰਗ ਬਹੁਤ ਹੀ ਵਧੀਆ ਸੁਖਾਵੇਂ ਮਾਹੌਲ ਵਿਚ ਆਊਟਸੋਰਸ ਕਾਮਿਆਂ ਦੇ ਹੱਕ ਵਿੱਚ ਹੋਈ ਹੈ ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਮੰਡੇਰ, ਮੀਤ ਪ੍ਰਧਾਨ ਅਮਿਤ ਕੁਮਾਰ, ਜਨਰਲ ਸਕੱਤਰ ਜਗਵੀਰ ਸਿੰਘ ਸਹਾਇਕ ਸਕੱਤਰ ਮਿਲਖਾ ਸਿੰਘ ਬਰਨਾਲਾ, ਕਲਵਿੰਦਰ ਸਿੰਘ, ਪ੍ਰੈੱਸ ਸਕੱਤਰ ਨਰਿੰਦਰ ਕੁਮਾਰ ਸ਼ਰਮਾ, ਸੂਬਾ ਕਮੇਟੀ ਮੈਂਬਰ ਬੀਰਾ ਸਿੰਘ ਬਰੇਟਾ, ਸੱਤਪਾਲ ਸਿੰਘ, ਵਿਨੋਦ ਕੁਮਾਰ, ਰੂਪ ਸਿੰਘ, ਸੰਜੂ ਕੁਮਾਰ, ਨਰਿੰਦਰ ਨੰਗਲ, ਆਦਿ ਹਾਜ਼ਰ ਸਨ