-ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕੀਤਾ 86 ਲੱਖ ਦੀ ਪਾਇਪ ਲਾਇਨ ਦਾ ਉਦਘਾਟਨ
ਮਾਨਸਾ, 14 ਅਗਸਤ :
ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾਂ ਹੀ ਕਿਸਾਨਾਂ ਦੀ ਹਿਤੈਸ਼ੀ ਰਹੀ ਹੈ ਅਤੇ ਸਰਕਾਰ ਟੇਲਾਂ ਤੇ ਨਹਿਰੀ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਜਲ-ਸਰੋਤ ਮੰਤਰੀ ਸ਼੍ਰੀ ਵਰਿੰਦਰ ਗੋਇਲ ਦਾ ਧੰਨਵਾਦ ਕੀਤਾ, ਜਿਨ੍ਹਾਂ ਦੇ ਉਦਮਾਂ ਸਦਕਾ ਟੇਲਾਂ ਤੇ ਪਾਣੀ ਪਹੁੰਚਾਉਣ ਦੀ ਮੁਹਿੰਮ ਤਹਿਤ ਅੱਜ ਹਲਕਾ ਸਰਦੂਲਗੜ੍ਹ ਦੇ ਪਿੰਡ ਖੈਰਾ ਖੁਰਦ ਦੇ ਮੋਘਾ ਨੰਬਰ -12600/ਐਲ (ਨਿਊ ਢੁਡਾਲ) ਦੀ 86 ਲੱਖ ਦੀ ਲਾਗਤ ਨਾਲ ਪਾਇਪ ਲਾਇਨ ਦਾ ਕੰਮ ਮੁਕੰਮਲ ਹੋਣ ਤੇ ਰਸਮੀ ਤੋਰ ਤੇ ਉਦਘਾਟਨ ਕੀਤਾ ਜਾ ਰਿਹਾ ਹੈ।
ਹਲਕਾ ਵਿਧਾਇਕ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਹਰ ਸਮੇਂ ਤਤਪਰ ਰਹਿੰਦੇ ਹਨ ਅਤੇ ਹਲਕੇ ਦਾ ਵਿਕਾਸ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਲਕੇ ਨੂੰ ਸਹੂਲਤਾਂ ਪੱਖੋਂ ਕਿਸੇ ਵੀ ਕੀਮਤ ਤੇ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਸਰਕਾਰ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਨੂੰ ਜ਼ਮੀਨੀ ਪੱਧਰ ਤੱਕ ਪੰਹੁਚਾਉਣ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੈ।
ਇਸ ਮੌਕੇ ਟਿਊਬਲ ਕਾਰਪੋਰੇਸ਼ਨ ਦੇ ਅਧਿਕਾਰੀ ਸਾਹਿਬਾਨ, ਸਰਪੰਚ ਰਾਜੇਸ਼ ਕੁਮਾਰ, ਸਰਦੂਲਗੜ੍ਹ ਤੋਂ ਪ੍ਰੇਮ ਗਰਗ, ਐਮ.ਸੀ. ਵਿਰਸਾ ਸਿੰਘ, ਬਲਾਕ ਪ੍ਰਧਾਨ ਸੁਖਦੇਵ ਸਿੰਘ ਆਹਲੂਪੁਰ ਅਤੇ ਕੁਲਵੰਤ ਸੰਘਾ, ਸਰਪੰਚ ਅਵਤਾਰ ਸੋਢੀ, ਐਡਵੋਕੇਟ ਅਭੈ ਗੋਦਾਰਾ, ਸਾਬਕਾ ਸਰਪੰਚ ਭਜਨ ਲਾਲ, ਤੋਂ ਇਲਾਵਾ ਹੋਰ ਵੀ ਮੋਹਤਵਰ ਵਿਅਕਤੀ ਮੌਜੂਦ ਸਨ।