*ਵਿਧਾਇਕ ਨੇ ਪਿੰਡ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਦੇ ਦਾਣਾ ਮੰਡੀ ਦਾ ਫੜ੍ਹ
ਉੱਚਾ ਚੁੱਕਣ ਦਾ ਨੀਂਹ ਪੱਥਰ ਰੱਖਿਆ
ਬੁਢਲਾਡਾ/ਮਾਨਸਾ, 02 ਸਤੰਬਰ :
ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ ਧਿਆਨ ਦੇ ਰਹੀ ਹੈ। ਪਿੰਡਾਂ ਦੀ ਨੁਹਾਰ ਬਦਲਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਪਿੰਡ ਕਿਸ਼ਨਗੜ੍ਹ ਸੇਢਾ ਸਿੰਘ ਵਾਲਾ ਦੇ ਦਾਣਾ ਮੰਡੀ ਦਾ ਫੜ੍ਹ ਉੱਚਾ ਚੁੱਕਣ ਦਾ ਕੰਮ ਸ਼ੁਰੂ ਕਰਵਾਉਣ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਦਾਣਾ ਮੰਡੀ ਦਾ ਫੜ੍ਹ ਨੀਵਾਂ ਹੋਣ ਕਰਕੇ ਕਿਸਾਨਾਂ ਅਤੇ ਆੜਤੀਆਂ ਨੂੰ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਸੀ। ਇੱਥੇ ਬਾਰਿਸ਼ ਦਾ ਪਾਣੀ ਖੜ੍ਹ ਜਾਂਦਾ ਸੀ ਜਿਸ ਕਾਰਧ ਜਿਣਸ ਦਾ ਨੁਕਸਾਨ ਹੋ ਜਾਂਦਾ ਸੀ। ਇਸ ਕਾਰਜ ਨਾਲ ਕਿਸਾਨਾਂ ਤੇ ਆੜਤੀਆਂ ਨੂੰ ਜਿਣਸ ਦੀ ਸੰਭਾਲ ਕਰਨ ਵਿਚ ਰਾਹਤ ਮਿਲੇਗੀ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਚਰਨਜੀਤ ਸਿੰਘ, ਮਾਰਕੀਟ ਕਮੇਟੀ ਬਰੇਟਾ ਦੇ ਚੇਅਰਮੈਨ ਚਮਕੌਰ ਸਿੰਘ ਖੁਡਾਲ, ਨਾਨਕ ਸਿੰਘ, ਨਿਰਮਲ ਸਿੰਘ, ਗੁਲਜ਼ਾਰ ਸਿੰਘ, ਗੁਰਲਾਲ ਸਿੰਘ, ਬੱਗਾ ਸਿੰਘ, ਬੂਟਾ ਸਿੰਘ, ਪਿਰਥੀ ਸਿੰਘ, ਆੜਤੀਆ ਐਸੋਸ਼ੀਏਸ਼ਨ ਦੇ ਪ੍ਰਧਾਨ ਜਤਿੰਦਰ ਕੁਮਾਰ, ਸ਼ਹਿਰੀ ਪ੍ਰਧਾਨ ਕੇਵਲ ਸ਼ਰਮਾ, ਪੰਜਾਬ ਮੰਡੀ ਬੋਰਡ ਦੇ ਐਕਸੀਅਨ ਬਿਪਨ ਕੁਮਾਰ, ਐਸ.ਡੀ.ਓ.ਕਰਮਜੀਤ ਸਿੰਘ ਤੋਂ ਇਲਾਵਾ ਸਾਬਕਾ ਸਰਪੰਚ ਦਲਵਾਰਾ ਸਿੰਘ ਅਤੇ ਪਿੰਡ ਨਿਵਾਸੀ ਹਾਜ਼ਰ ਸਨ।
ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਯਤਨਸ਼ੀਲ-ਵਿਧਾਇਕ ਬੁੱਧ ਰਾਮ
Leave a comment