3 ਦੋਸ਼ੀਆਂ ਨੂੰ ਕਾਬੂ ਕਰਕੇ 10 ਲੱਖ ਰੁਪਏ ਬ੍ਰਾਮਦ ਕੀਤੇ।
04 ਅਪ੍ਰੈਲ (ਰਾਜਦੀਪ ਜੋਸ਼ੀ) ਬਠਿੰਡਾ: ਮਾਣਯੋਗ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਡੀ.ਜੀ.ਪੀ.ਪੰਜਾਬ ਅਤੇ ਸ਼੍ਰੀ ਐੱਸ.ਪੀ.ਐੱਸ.ਪਰਮਾਰ ਆਈ.ਪੀ.ਐੱਸ ਵਧੀਕ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਅਤੇ ਸ਼੍ਰੀ ਦੀਪਕ ਪਾਰੀਕ, ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਅਤੇ ਮਾੜੇ ਅਨਸਰਾ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸ਼ਰਾਰਤੀ ਅਨਸਰਾਂ ਅਤੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਸ਼੍ਰੀ ਅਜੈ ਗਾਂਧੀ ਆਈ.ਪੀ.ਐੱਸ ਐੱਸ.ਪੀ (ਇਨਵੈਸਟੀਗੇਸ਼ਨ) ਬਠਿੰਡਾ, ਸ਼੍ਰੀ ਨਰਿੰਦਰ ਸਿੰਘ ਐੱਸ.ਪੀ ਸਿਟੀ ਬਠਿੰਡਾ ਵੱਲੋਂ ਕਰਾਈਮ ਦੀ ਰੋਕਥਾਮ ਲਈ, ਸ਼ੱਕੀ ਵਿਅਕਤੀਆਂ ਤੇ ਨਿਗ੍ਹਾ ਰੱਖਣ ਲਈ ਅਤੇ ਲੋਕਾਂ ਵਿੱਚ ਬੇਖੌਫੀਅਤ ਅਤੇ ਵਿਸ਼ਵਾਸ਼ ਵਧਾਉਣ ਲਈ ਬਠਿੰਡਾ ਪੁਲਿਸ ਵੱਲੋਂ ਦਿਨ ਰਾਤ ਪੂਰੀ ਮੁਸਤੈਦੀ ਨਾਲ ਡਿਊਟੀ ਕੀਤੀ ਜਾ ਰਹੀ ਹੈ। ਸ਼ਹਿਰ ਵਿੱਚ ਪੀ.ਸੀ.ਆਰ ਅਤੇ ਸ਼ਹਿਰ ਤੋਂ ਬਾਹਰ ਹਾਈਵੇਅ ਪੈਟਰੋਲਿੰਗ ਤੋਂ ਇਲਾਵਾ ਸੀ.ਆਰ.ਪੀ.ਐਫ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਬਠਿੰਡਾ ਨੂੰ ਆਉਣ ਵਾਲੇ ਸਾਰੇ ਰੂਟਾਂ ਤੇ ਪੱਕੇ ਨਾਕੇ ਲਗਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ।
ਮਿਤੀ 01.04.2024 ਨੂੰ ਇੱਕ ਲੜਕੇ ਨੂੰ ਨਾਮਲੂਮ ਵਿਅਕਤੀ ਅਗਵਾਹ ਕਰਕੇ ਲੈ ਗਏ ਸੀ ਅਤੇ ਪਰਿਵਾਰ ਪਾਸੋ ਉਸ ਲੜਕੇ ਨੂੰ ਸਹੀ ਸਲਾਮਤ ਛੱਡਣ ਬਦਲੇ ਫਿਰੌਤੀ 40 ਪੇਟੀ ਭਾਵ 40 ਲੱਖ ਰੁਪਏ ਦੀ ਮੰਗ ਕੀਤੀ ਗਈ ਸੀ ।ਪਰਿਵਾਰ ਵੱਲੋਂ ਪੁਲਸ ਨੂੰ ਸੂਚਨਾ ਦੇਣ ਤੋਂ ਬਾਅਦ ਪੁਲਸ ਤੁਰੰਤ ਹਰਕਤ ‘ਚ ਆ ਗਈ ਅਤੇ ਕਾਰਵਾਈ ਕਰਦਿਆਂ ਹੋਇਆਂ ਮੁਕੱਦਮਾ ਨੰਬਰ- 38 ਮਿਤੀ 02.04.2024 ਅ/ਧ 364 ਏ, 34 ਹਿੰ.ਦੰ. ਥਾਣਾ ਸਿਵਲ ਲਾਇਨ ਬਠਿੰਡਾ ਬਰਖਿਲਾਫ ਨਾ ਮਾਲੂਮ ਵਿਅਕਤੀਆਂ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ।ਪੁਲਿਸ ਟੀਮ ਅਤੇ ਸੀਨੀਅਰ ਪੁਲਿਸ ਅਧਿਕਾਰੀ ਲਗਾਤਾਰ ਪਰਿਵਾਰ ਨਾਲ ਮੌਜੂਦ ਰਹੇ।
ਸ਼੍ਰੀ ਦੀਪਕ ਪਾਰੀਕ, ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰਦਾਤ ਨੂੰ ਟਰੇਸ ਕਰਨ ਲਈ ਸ਼੍ਰੀ ਅਜੈ ਗਾਂਧੀ ਆਈ.ਪੀ.ਐੱਸ ਐੱਸ.ਪੀ (ਇੰਨਵੈਸਟੀਗੇਸ਼ਨ) ਬਠਿੰਡਾ, ਸ਼੍ਰੀ ਨਰਿੰਦਰ ਸਿੰਘ ਪੀ.ਪੀ.ਐਸ ਐੱਸ.ਪੀ (ਸਿਟੀ), ਸ਼੍ਰੀ ਰਾਜੇਸ਼ ਕੁਮਾਰ ਪੀ.ਪੀ.ਐੱਸ ਡੀ.ਐੱਸ.ਪੀ (ਇੰਨਵੈਸਟੀਗੇਸ਼ਨ) ਬਠਿੰਡਾ ਅਤੇ ਸ. ਸਰਬਜੀਤ ਸਿੰਘ ਪੀ.ਪੀ.ਐਸ ਡੀ.ਐਸ.ਪੀ (ਸ.ਡ ਸਿਟੀ-2 ਬਠਿੰਡਾ) ਦੀ ਅਗਵਾਈ ਹੇਠ ਸੀ.ਆਈ.ਏ ਸਟਾਫ 1,2 ਅਤੇ ਮੁੱਖ ਅਫਸਰ ਥਾਣਾ ਸਿਵਲ ਲਾਈਂਨਜ ਬਠਿੰਡਾ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਸਨ, ਇਹਨਾਂ ਟੀਮਾਂ ਵੱਲੋ ਉਕਤ ਵਾਰਦਾਤ ਨੂੰ ਡੰਘਾਈ ਨਾਲ ਟਰੇਸ ਕਰਨ ਲਈ ਟੈਕਨੀਕਲ, ਖੁਫੀਆ ਸੋਰਸਾਂ ਅਤੇ ਹਿਊਮਨ ਇੰਟੈਲੀਜੈਂਸ ਦੀ ਮੱਦਦ ਨਾਲ ਅਗਵਾਹ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਗਈ ਅਤੇ ਮਿਤੀ 03.04.2024 ਨੂੰ ਮੁਕੱਦਮਾ ਉੱਕਤ ਵਿੱਚ ਮਨਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਕੰਦੂ ਖੇੜਾ, ਲਵਪ੍ਰੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਪਿੰਡ ਤਰਮਾਲਾ, ਜ਼ਿਲਾ ਸ਼੍ਰੀ ਮੁਕਤਸਰ ਸਾਹਿਬ ਅਤੇ ਕਿਰਨਾ ਪਤਨੀ ਵਰਿੰਂਦਰ ਸਿੰਘ ਵਾਸੀ # 465, ਕਮਲਾ ਨਹਿਰੂ ਕਲੋਨੀ ਬਠਿੰਡਾ ਨੂੰ ਦੋਸ਼ੀ ਨਾਮਜੱਦ ਕਰਕੇ ਮੁਕੱਦਮਾ ਵਿੱਚ ਜੁਰਮ 120ਬੀ ਆਈ ਪੀ ਸੀ ਦਾ ਵਾਧਾ ਕੀਤਾ ਗਿਆ।ਪੁਲਿਸ ਦੀ ਸਭ ਤੋਂ ਵੱਡੀ ਤਰਜੀਹ ਪੀੜਤ ਦੀ ਸੁਰੱਖਿਆ ਸੀ। ਪੁਲਿਸ ਟੀਮਾਂ ਨੇ ਪੀੜਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕੀਤਾ ਬਾ ਹੱਦ ਕਮਲਾ ਨਹਿਰੂ ਕਲੋਨੀ ਬਠਿੰਡਾ ਤੋ ਦੋਸ਼ੀਆਨ ਮਨਿੰਦਰ ਸਿੰਘ,ਲਵਪ੍ਰੀਤ ਸਿੰਘ ਅਤੇ ਕਿਰਨਾ ਉੱਕਤਾਨ ਨੂੰ ਕਾਬੂ ਕਰਕੇ ਇਹਨਾ ਪਾਸੋ 10,00,000/-ਰੁਪਏ ( ਦੱਸ ਲੱਖ ਰੁਪਏ) ,ਮੋਬਾਇਲ ਫੋਨ, ਪਿਸਤੌਲਨੁਮਾ ਲਾਈਟਰ,ਕਾਰ ਸਵਿੱਫਟ ਰੰਗ ਚਿੱਟਾ ਨੰਬਰੀ PB-30P-4408 ਬ੍ਰਾਮਦ ਕੀਤੇ ਗਏ।ਬਾਕੀ ਰਹਿੰਦਾ 01 ਦੋਸ਼ੀ ਦੀ ਗ੍ਰਿਫਤਾਰੀ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।ਦੋਸ਼ੀਆਨ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ।