ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ: ਜ਼ਿਲ੍ਹਾ ਪੁਲਿਸ ਮੁਖੀ
07 ਮਾਰਚ (ਰਾਜਦੀਪ ਜੋਸ਼ੀ) ਬਠਿੰਡਾ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਮਿਤੀ 7.03.2024 ਨੂੰ ਸ਼੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਬਠਿੰਡਾ ਦੀ ਸਬ ਡਿਵੀਜ਼ਨ ਬਠਿੰਡਾ ਦਿਹਾਤੀ ਅਤੇ ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਏਰੀਏ ਦੀ ਵੰਡ ਕਰਕੇ ਤੜਕਸਾਰ ਅਚਨਚੇਤ (CASO) ਅਪਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਵਿੱਚ ਬਠਿੰਡਾ ਸ਼ਹਿਰੀ ਅਤੇ ਬਠਿੰਡਾ ਦਿਹਾਤੀ ਏਰੀਏ ਦੀ ਅਗਵਾਈ ਸ਼੍ਰੀ ਨਰਿੰਦਰ ਸਿੰਘ ਪੀ.ਪੀ.ਐੱਸ.ਐੱਸ.ਪੀ ਸਿਟੀ ਨੇ ਕੀਤੀ ਅਤੇ ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਏਰੀਏ ਦੀ ਅਗਵਾਈ ਸ਼੍ਰੀ ਗੁਰਮੀਤ ਸਿੰਘ ਪੀ ਪੀ ਐੱਸ ਐੱਸ ਪੀ ਹੈੱਡ ਕੁਆਰਟਰ ਵੱਲੋ ਕੀਤੀ ਗਈ। ਇਸ ਸਰਚ ਅਭਿਆਨ ਦੌਰਾਨ ਸੀ.ਆਈ.ਏ-1/2 ਅਤੇ ਮੁੱਖ ਅਫਸਰਾਨ ਥਾਣਾ ਹਾਜਰ ਸਨ।
ਇਸ ਮੌਕੇ ਸ਼੍ਰੀ ਨਰਿੰਦਰ ਸਿੰਘ ਪੀ.ਪੀ.ਐੱਸ ਐੱਸ.ਪੀ ਸਿਟੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰਨ, ਇਸ ਲਈ ਪੰਜਾਬ ਪੁਲਿਸ ਵਲੋਂ ਸਮੇਂ-ਸਮੇਂ ਉੱਤੇ ਓਪਰੇਸ਼ਨ ਚਲਾਏ ਜਾ ਰਹੇ ਹਨ। ਇਸੇ ਕੜੀ ਦੇ ਚੱਲਦੇ ਅੱਜ ਓਪਰੇਸ਼ਨ ਕਾਸੋ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਜ਼ਿਲ੍ਹੇ ਦੇ ਵੱਖ ਵੱਖ ਇਲਾਕਿਆਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ, ਤਾਂ ਜੋ ਸ਼ਰਾਰਤੀ ਅਨਸਰਾਂ ਨੂੰ ਸੁਨੇਹਾ ਮਿਲ ਸਕੇ ਕਿ ਪੰਜਾਬ ਪੁਲਿਸ ਨਸ਼ੇ ਅਤੇ ਸ਼ਰਾਰਤੀ ਅਨਸਰਾਂ ਦੇ ਖਿਲਾਫ ਹੁਣ ਪੱਬਾਂ ਭਾਰ ਹੈ। ਇਸ ਦੌਰਾਨ ਬਠਿੰਡਾ ਪੁਲਿਸ ਵੱਲੋਂ ਸਬ ਡਵੀਜ਼ਨ ਬਠਿੰਡਾ ਦਿਹਾਤੀ ਦੇ ਏਰੀਏ ਥਾਣਾ ਸਦਰ ਬਠਿੰਡਾ ਦੇ ਪਿੰਡ ਬੀੜ ਤਲਾਬ ਅਤੇ ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਏਰੀਏ ਵਿਖੇ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਤੋਂ ਪਹਿਲਾਂ ਉਸ ਏਰੀਏ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਨਾਕਾ ਬੰਦੀ ਕਰਕੇ ਸੀਲ ਕੀਤਾ ਗਿਆ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਏਰੀਏ ਤੋਂ ਬਾਹਰ ਨਾ ਜਾਵੇ।
ਇਸ ਸਰਚ ਅਪਰੇਸ਼ਨ ਦੌਰਾਨ 20 ਵਿਅਕਤੀਆਂ ਅਤੇ 3 ਔਰਤਾਂ ਨੂੰ ਗਿਰਫ਼ਤਾਰ ਕਰਕੇ 100 ਗ੍ਰਾਮ ਹੈਰੋਇਨ, 5 ਕਿੱਲੋ ਭੁੱਕੀ ਚੂਰਾ ਪੋਸਤ, 38 ਮੋਬਾਈਲ ਫੋਨ, 100 ਬੋਤਲਾਂ ਨਾਜਾਇਜ਼ ਸ਼ਰਾਬ, 3 ਵੱਖ – ਵੱਖ ਕਾਰਾਂ, 6 ਮੋਟਰਸਾਇਕਲ, ਇੱਕ ਐਕਟਿਵਾ ਸਕੂਟਰੀ, 94000/- ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸਤੋਂ ਇਲਾਵਾ 6 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ ਗਿੱਛ ਕੀਤੀ ਜਾ ਰਹੀ ਹੈ। ਗਿਰਫ਼ਤਾਰ ਕੀਤੇ ਵਿਅਕਤੀਆਂ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਦੌਰਾਨ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨਸ਼ੇ ਦੀ ਦਲਦਲ ਵਿੱਚੋਂ ਨੌਜਵਾਨਾਂ ਨੂੰ ਕੱਢਣ ਲਈ ਆਮ ਲੋਕਾਂ ਨੂੰ ਵੀ ਪੁਲਿਸ ਦਾ ਸਾਥ ਦੇਣਾ ਚਾਹੀਦਾ ਹੈ, ਤਾਂ ਕਿ ਨਸ਼ੇ ਦੇ ਸਮਗਲਰਾਂ ਨੂੰ ਕਾਬੂ ਕੀਤਾ ਜਾ ਸਕੇ। ਜੇਕਰ ਤੁਹਾਡੇ ਧਿਆਨ ਵਿੱਚ ਕੋਈ ਸ਼ੱਕੀ ਵਿਅਕਤੀ ਜਾਂ ਕੋਈ ਨਸ਼ਾ ਸਮੱਗਲਰ ਨਸ਼ਾ ਵੇਚਦਾ ਤਾਂ ਉਸਦੀ ਜਾਣਕਾਰੀ ਪੁਲਿਸ ਕੰਟਰੋਲ ਰੂਮ 75080-09080 ਨੰਬਰ ਪਰ ਦਿੱਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।