5 ਮਾਰਚ (ਰਾਜਦੀਪ ਜੋਸ਼ੀ) ਬਠਿੰਡਾ: ਮਾੜੇ ਅਨਸਰਾਂ ਤੇ ਨਕੇਲ ਕੱਸਣ ਲਈ ਵਿੱਢੀ ਗਈ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਡੀ.ਜੀ.ਪੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸ਼੍ਰੀ ਹਰਮਨਬੀਰ ਸਿੰਘ ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ, ਸ਼੍ਰੀ ਅਜੈ ਗਾਂਧੀ ਆਈ.ਪੀ.ਐੱਸ ਐੱਸ.ਪੀ ਡਿਟੈਕਟਿਵ ਬਠਿੰਡਾ ਦੀ ਨਿਗਰਾਨੀ ਵਿੱਚ ਜਿਲ੍ਹੇ ਸ਼ਰਾਰਤੀ ਅਨਸਰਾਂ ਤੇ ਨਜਰ ਰੱਖਣ ਲਈ ਪੀ.ਸੀ.ਆਰ ਪਾਰਟੀਆਂ ਵੱਲੋਂ ਦਿਨ-ਰਾਤ ਗਸ਼ਤਾਂ ਪੈਟਰੌਲਿੰਗ ਕੀਤੀ ਜਾ ਰਹੀ ਹੈ। ਬਠਿੰਡਾ ਪੁਲਿਸ ਦੇ ਸੀ.ਆਈ.ਏ ਸਟਾਫ-2 ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਸਫਲਤਾ ਮਿਲੀ ਜਦੋ ਦੌਰਾਨੇ ਗਸ਼ਤ ਬਠਿੰਡਾ ਦੀ ਰਿੰਗ ਰੋਡ ਪਰ ਬਣੇ ਨੌਹਰੇ ਵਿੱਚ ਤੇਲ ਵਾਲੇ ਕੈਂਟਰਾਂ ਵਿੱਚੋਂ ਤੇਲ ਚੋਰੀ ਕਰਕੇ ਵੇਚਦੇ ਸਨ, ਜਿਹਨਾਂ ਨੂੰ ਬਠਿੰਡਾ ਪੁਲਿਸ ਦੇ ਸੀ.ਆਈ.ਏ ਸਟਾਫ-2 ਵੱਲੋਂ ਰੰਗੇ ਹੱਥੀ ਫੜ ਕੇ ਤੇਲ ਬਰਾਮਦ ਕੀਤਾ ਗਿਆ।
ਸ਼੍ਰੀ ਅਜੈ ਗਾਂਧੀ ਐੱਸ.ਪੀ.ਡੀ ਬਠਿੰਡਾ ਵੱਲੋਂ ਪ੍ਰੈੱਸ ਨੂੰ ਸਬੋਧਨ ਕਰਦੇ ਦੱਸਿਆ ਕਿ ਮੁਖਬਰੀ ਦੇ ਅਧਾਰ ਪਰ ਸੀ.ਆਈ.ਏ ਸਟਾਫ-2 ਦੀ ਪੁਲਿਸ ਪਾਰਟੀ ਨੂੰ ਉਸ ਸਮੇ ਸਫਲਤਾ ਮਿਲੀ ਜਦੋ ਦੌਰਾਨੇ ਗਸ਼ਤ ਬਠਿੰਡਾ ਦੀ ਰਿੰਗ ਰੋਡ ਪਰ ਬਣੇ ਨੌਹਰੇ ਵਿੱਚ ਤੇਲ ਵਾਲੇ ਕੈਂਟਰਾਂ ਵਿੱਚੋਂ ਤੇਲ ਚੋਰੀ ਕਰਕੇ ਵੇਚਣ ਵਾਲੇ ਫਤਿਹ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪੱਕਾ ਕਲਾ,ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਚੋਟੀਆਂ ਖਿਲਾਫ ਮੁੱਕਦਮਾ ਨੰਬਰ 31 ਮਿਤੀ 4.3.2024 ਅ/ਧ 379,407,411 ਆਈ.ਪੀ.ਸੀ ਥਾਣਾ ਕੈਨਾਲ ਕਲੋਨੀ ਬਠਿੰਡਾ ਦਰਜ ਕੀਤਾ ਗਿਆ।ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਜਿਹਨਾਂ ਤੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਗ੍ਰਿਫਤਾਰੀ
1.ਫਤਿਹ ਸਿੰਘ ਪੁੱਤਰ ਅਜੈਬ ਸਿੰਘ ਵਾਸੀ ਪੱਕਾ ਕਲਾ
2. ਗੁਰਪ੍ਰੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਚੋਟੀਆਂ
ਬਰਾਮਦਗੀ
10020 ਲੀਟਰ ਡੀਜਲ ਅਤੇ 4050 ਲੀਟਰ ਪੈਟਰੋਲ ਅਤੇ ਸਮੇਤ ਤੇਲ ਕੈਂਟਰ