20 ਫਰਵਰੀ (ਰਾਜਦੀਪ ਜੋਸ਼ੀ) ਬਠਿੰਡਾ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਅੱਜ ਮਿਤੀ 20.02.2024 ਨੂੰ ਸ਼੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹਾ ਬਠਿੰਡਾ ਦੀ ਸਬ ਡਵੀਜ਼ਨ ਫੂਲ ਦੇ ਥਾਣਾ ਸਦਰ ਰਾਮਪੁਰਾ ਦੀ ਪੁਲਿਸ ਚੌਂਕੀ ਚਾਉਕੇ ਦੇ ਵੱਖ ਵੱਖ ਪਿੰਡਾਂ ਵਿੱਚ ਏਰੀਏ ਦੀ ਵੰਡ ਕਰਕੇ ਅਚਨਚੇਤ (CASO) ਅਪਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ।ਇਸ ਅਪਰੇਸ਼ਨ ਦੀ ਅਗਵਾਈ ਸ਼੍ਰੀ ਗੁਰਮੀਤ ਸਿੰਘ ਪੀ.ਪੀ.ਐੱਸ. ਐੱਸ.ਪੀ ਹੈਡ ਕੁਆਰਟਰ ਬਠਿੰਡਾ, ਨੇ ਕੀਤੀ। ਇਸ ਸਰਚ ਅਭਿਆਨ ਦੌਰਾਨ ਇੱਕ ਐੱਸ.ਪੀ,4 ਡੀ.ਐੱਸ. ਪੀਜ਼ ਸੀ.ਆਈ.ਏ-1/2 ਅਤੇ ਮੁੱਖ ਅਫਸਰਾਨ ਥਾਣਾ ਹਾਜਰ ਸਨ।
ਇਸ ਮੌਕੇ ਸ਼੍ਰੀ ਗੁਰਮੀਤ ਸਿੰਘ ਪੀ.ਪੀ.ਐੱਸ ਐੱਸ.ਪੀ ਹੈੱਡ ਕੁਆਰਟਰ ਬਠਿੰਡਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ਼ੇ ਅੰਦਰ ਸ਼ਰਾਰਤੀ ਅਨਸਰਾਂ ਖਿਲ਼ਾਫ ਵਿੱਢੀ ਮੁਹਿੰਮ ਤਹਿਤ ਅਚਨਚੇਤ ਤੜਕਸਾਰ ਹੀ ਪੁਲਿਸ ਦੀਆਂ ਟੀਮਾਂ ਵੱਲੋਂ ਸਬ ਡਵੀਜ਼ਨ ਦੇ ਥਾਣਾ ਸਦਰ ਰਾਮਪੁਰਾ ਦੀ ਪੁਲਿਸ ਚੌਂਕੀ ਚਾਉਕੇ ਦੇ ਵੱਖ ਵੱਖ ਪਿੰਡਾਂ ਵਿੱਚ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਤੋਂ ਪਹਿਲਾਂ ਉਸ ਏਰੀਏ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਨਾਕਾ ਬੰਦੀ ਕਰਕੇ ਸੀਲ ਕੀਤਾ ਗਿਆ ਤਾਂ ਜੋ ਕੋਈ ਵੀ ਵਿਅਕਤੀ ਆਪਣੇ ਏਰੀਏ ਤੋਂ ਬਾਹਰ ਨਾ ਜਾਵੇ।
ਇਸ ਸਰਚ ਅਪਰੇਸ਼ਨ ਦੌਰਾਨ 40 ਲੀਟਰ ਲਾਹਣ , ਇੱਕ ਮੋਟਰ ਸਾਇਕਲ ਬਰਾਮਦ ਕੀਤਾ ਗਿਆ।ਇਸ ਤੋਂ ਇਲਾਵਾ 5 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਇਸ ਦੌਰਾਨ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਕਿ ਜੇਕਰ ਤੁਹਾਡੇ ਧਿਆਨ ਵਿੱਚ ਕੋਈ ਸ਼ੱਕੀ ਵਿਅਕਤੀ ਜਾਂ ਕੋਈ ਨਸ਼ਾ ਸਮੱਗਲਰ ਨਸ਼ਾ ਵੇਚਦਾ ਤਾਂ ਉਸਦੀ ਜਾਣਕਾਰੀ 91155-02252 ਨੰਬਰ ਪਰ ਦਿੱਤੀ ਜਾਵੇ।ਜਾਣਕਾਰੀ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।
ਬਠਿੰਡਾ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਚਲਾਇਆ (CASO) ਸਰਚ ਅਭਿਆਨ ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ: ਜ਼ਿਲ੍ਹਾ ਪੁਲਿਸ ਮੁਖੀ
Highlights
- #bathindanews
Leave a comment