24 ਅਪ੍ਰੈਲ (ਰਾਜਦੀਪ ਜੋਸ਼ੀ) ਬਠਿੰਡਾ: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਡੀ.ਜੀ.ਪੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਐੱਸ.ਪੀ.ਐੱਸ ਪਰਮਾਰ ਆਈ.ਪੀ.ਐੱਸ ਵਧੀਕ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਜੀ ਦੇ ਮਾਰਗ ਦਰਸ਼ਨ ਹੇਠ ਅੱਜ ਮਿਤੀ 24.04.2024 ਨੂੰ ਸ਼੍ਰੀ ਦੀਪਕ ਪਾਰੀਕ, ਆਈ.ਪੀ.ਐੱਸ ਐੱਸ.ਐੱਸ.ਪੀ ਬਠਿੰਡਾ, ਸ਼੍ਰੀ ਅਜੈ ਗਾਂਧੀ ਆਈ.ਪੀ.ਐੱਸ. ਐੱਸ.ਪੀ(ਇੰਨਵੈਸਟੀਗੇਸ਼ਨ) ਬਠਿੰਡਾ ਦੀ ਨਿਗਰਾਨੀ ਹੇਠ ਜਿਲ੍ਹਾ ਬਠਿੰਡਾ ਦੀ ਸਬ ਡਵੀਜਨ ਤਲਵੰਡੀ ਸਾਬੋ ਦੇ ਥਾਣਾ ਰਾਂਮਾ ਦੇ ਏਰੀਏ ਦੀ ਵੰਡ ਕਰਕੇ ਅਚਨਚੇਤ (CASO) ਅਪਰੇਸ਼ਨ ਤਹਿਤ ਸਰਚ ਅਭਿਆਨ ਚਲਾਇਆ ਗਿਆ।ਇਸ ਸਰਚ ਅਭਿਆਨ ਦੀ ਅਗਵਾਈ ਸ਼੍ਰੀ ਰਾਜੇਸ਼ ਸਨੇਹੀ ਬੱਤਾ ਪੀ.ਪੀ.ਐੱਸ. ਡੀ.ਐੱਸ.ਪੀ ਤਲਵੰਡੀ ਸਾਬੋ, ਅਤੇ ਮੁੱਖ ਅਫਸਰਾਨ ਥਾਣਾ ਹਾਜਰ ਸਨ।
ਇਸ ਮੌਕੇ ਰਾਜੇਸ਼ ਸਨੇਹੀ ਬੱਤਾ ਪੀ.ਪੀ.ਐੱਸ. ਡੀ.ਐੱਸ.ਪੀ ਤਲਵੰਡੀ ਸਾਬੋ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਜਿਲ਼ੇ ਅੰਦਰ ਸ਼ਰਾਰਤੀ ਅਨਸਰਾਂ ਅਤੇ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅਚਨਚੇਤ ਤੜਕਸਾਰ ਹੀ ਪੁਲਿਸ ਦੀਆਂ ਟੀਮਾਂ ਵੱਲੋਂ ਥਾਣਾ ਰਾਮਾਂ ਦੇ ਵੱਖ-ਵੱਖ ਥਾਵਾਂ ਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਤੋਂ ਪਹਿਲਾਂ ਉਸ ਏਰੀਏ ਦੇ ਅੰਦਰ ਅਤੇ ਬਾਹਰ ਜਾਣ ਵਾਲੇ ਰਸਤਿਆਂ ਨੂੰ ਨਾਕਬੰਦੀ ਕਰਕੇ ਸੀਲ ਕੀਤਾ ਗਿਆ, ਤਾਂ ਜੋ ਕੋਈ ਵੀ ਵਿਅਕਤੀ ਆਪਣੇ ਏਰੀਏ ਤੋਂ ਬਾਹਰ ਨਾ ਜਾਵੇ।
ਇਸ ਸਰਚ ਅਪਰੇਸ਼ਨ ਦੌਰਾਨ ਪੁਲਿਸ ਵੱਲੋਂ 2 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਇੱਕ ਕਾਰ, 2 ਮੋਟਰਸਾਈਕਲਾਂ ਨੂੰ ਸ਼ੱਕ ਦੇ ਅਧਾਰ ਤੇ ਬੰਦ ਕੀਤਾ ਗਿਆ।
ਇਸ ਦੌਰਾਨ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਕਿ ਜੇਕਰ ਤੁਹਾਡੇ ਧਿਆਨ ਵਿੱਚ ਕੋਈ ਸ਼ੱਕੀ ਵਿਅਕਤੀ ਜਾਂ ਕੋਈ ਨਸ਼ਾ ਸਮੱਗਲਰ ਨਸ਼ਾ ਵੇਚਦਾ ਹੈ ਤਾਂ ਉਸਦੀ ਜਾਣਕਾਰੀ ਪੁਲਿਸ ਕੰਟਰੋਲ ਰੂਮ 75080-09080 ਨੰਬਰ ਪਰ ਦਿੱਤੀ ਜਾਵੇ।ਜਾਣਕਾਰੀ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।
ਬਠਿੰਡਾ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਘਰਾਂ ਵਿੱਚ ਚਲਾਇਆ (CASO) ਸਰਚ ਅਭਿਆਨ
Leave a comment