ਕਰਨ ਭੀਖੀ
ਭੀਖੀ,4ਫਰਵਰੀ
ਗਣਤੰਤਰ ਦਿਵਸ ਮੌਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਅਤੇ ਸੰਵਿਧਾਨ ਦੀ ਕੀਤੀ ਗਈ ਬੇਅਦਬੀ ਦੇ ਖਿਲਾਫ਼ ਅੱਜ ਬਸਪਾ ਆਗੂਆਂ ਵਲੋਂ ਸਥਾਨਕ ਬਰਨਾਲਾ ਚੌਂਕ ਵਿੱਚ ਰੋਸ ਪ੍ਰਦਰਸ਼ਨ ਕਰਕੇ ਨਾਇਬ ਤਹਿਸੀਲਦਾਰ ਭੀਖੀ ਨੂੰ ਇੱਕ ਮੰਗ ਪੱਤਰ ਸੌਂਪਿਆ।
ਇਸ ਮੌਕੇ ਬੋਲਦਿਆਂ ਬਹੁਜਨ ਸਮਾਜ ਪਾਰਟੀ ਦੇ ਸੂਬਾ ਸਕੱਤਰ ਮੰਗਤ ਰਾਏ ਭੀਖੀ ਨੇ ਕਿਹਾ ਕਿ ਇਸ ਘਟਨਾ ਨਾਲ ਦੇਸ਼ ਦੇ ਕਰੋੜਾਂ ਲੋਕਾਂ ਅਤੇ ਬਾਬਾ ਸਾਹਿਬ ਦੀ ਵਿਚਾਰਧਾਰਾ ਨਾਲ ਜੁੜੇ ਵਿਅਕਤੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨਾਂ ਕਿਹਾ ਕਿ ਭਾਵੇਂ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਇਸ ਘਟਨਾ ਲਈ ਜਿੰਮੇਵਾਰ ਦੇਸ਼ ਵਿਰੋਧੀ ਤੰਤਰ ਦਾ ਪਰਦਾਫਾਸ਼ ਕਰਨ ਲਈ ਠੋਸ ਕਾਰਵਾਈ ਹੋਣੀ ਚਾਹੀਦੀ ਹੈ।
ਇਸ ਮੌਕੇ ਆਗੂਆਂ ਵਲੋਂ ਨਾਇਬ ਤਹਿਸੀਲਦਾਰ ਭੀਖੀ ਅੰਮ੍ਰਿਤਪਾਲ ਕੌਰ ਨੂੰ ਇੱਕ ਮੰਗ ਪੱਤਰ ਵੀ ਸੌਂਪਿਆ ਜਿਸ ਵਿੱਚ ਉਨ੍ਹਾਂ ਰਾਜਪਾਲ ਪੰਜਾਬ ਤੋਂ ਦੋਸ਼ੀਆਂ ਖਿਲਾਫ਼ ਦੇਸ਼ ਧ੍ਰੋਹ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ।
ਇਸ ਮੌਕੇ ਰਘੁਵੀਰ ਸਿੰਘ ਰਾਮਗੜ੍ਹੀਆ, ਰਾਜੇਸ਼ ਕੁਮਾਰ, ਸਤਪਾਲ ਹੋਡਲਾ, ਰਮਨ ਜੋਗਾ, ਸੁਖਦੇਵ ਭੀਖੀ, ਮੱਖਣ ਲਾਲ ਵੀ ਹਾਜਰ ਸਨ।
ਫੋਟੋ ਕੈਪਸ਼ਨ: ਭੀਖੀ ਵਿਖੇ ਰੋਸ ਵਜੋਂ ਨਾਅਰੇਬਾਜ਼ੀ ਕਰਦੇ ਹੋਏ ਆਗੂ ਤੇ ਲੋਕ। ਫੋਟੋ ਕਰਨ ਭੀਖੀ
ਬਾਬਾ ਸਾਹਿਬ ਦੇ ਬੁੱਤ ਦੀ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ:ਬਸਪਾ ਆਗੂ

Leave a comment