ਬੁਢਲਾਡਾ , 16 ਨਵੰਬਰ- ਸੋਨੂ ਕਟਾਰੀਆ
ਪਿੰਡਾਂ ਅੰਦਰ ਲੋਕਾਂ ਨੂੰ ਸ਼ੁੱਧ ਪਾਣੀ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵਲੋਂ ਆਰ.ਓ. ਲਈ ਦਿੱਤੀ ਗਰਾਂਟ ਵਿਚ ਵੱਡੇ ਘਪਲੇ ਦਾ ਦੋਸ਼ ਸਾਹਮਣੇ ਆਉਣ ਕਾਰਨ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਵਲੋਂ ਜਾਰੀ ਕੀਤੇ ਗਏ ਨੋਟਿਸ ਵਿਚ ਡੀ.ਸੀ. ਮਾਨਸਾ ਨੂੰ ਹਦਾਇਤ ਕਰਦਿਆਂ ਬੀਡੀਪੀਓ. ਬੁਢਲਾਡਾ ਮੇਜਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਹਲਕਾ ਵਿਧਾਇਕ ਪ੍ਰਿੰਸੀਪਲ ਬੁਧਰਾਮ ਵਲੋਂ ਕੀਤੀ ਗਈ ਸ਼ਿਕਾਇਤ ’ਤੇ ਤੁਰੰਤ ਪ੍ਰਭਾਵ ਨਾਲ ਮੁੱਖ ਮੰਤਰੀ ਦਫ਼ਤਰ ਵਲੋਂ ਡੀ.ਸੀ. ਮਾਨਸਾ ਨੂੰ ਹਦਾਇਤ ਕੀਤੀ ਗਈ ਅਤੇ ਇਸ ਕੇਸ ਸੰਬੰਧੀ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਆਲਾ ਅਧਿਕਾਰੀਆਂ ਦੀ ਜਾਂਚ ਲਈ ਵਿਜੀਲੈਂਸ ਵਿਭਾਗ ਨੂੰ ਵੀ ਪੱਤਰ ਲਿਖਿਆ ਗਿਆ ਹੈ।