ਮਾਨਸਾ 27 ਜੂਨ (ਨਾਨਕ ਸਿੰਘ ਖੁਰਮੀ)-ਸਟੇਟ ਬੈਂਕ ਆਫ ਇੰਡੀਆ ਮਾਨਸਾ ਵਲੋਂ ਚੀਫ ਮੈਨੇਜਰ ਦਲੀਪ ਕੁਮਾਰ ਦੀ ਅਗਵਾਈ ਹੇਠ ਇੱਕ ਵਿਸ਼ਾਲ ਖੂਨਦਾਨ ਕੈਂਪ ਮਾਨਸਾ ਕਲੱਬ ਮਾਨਸਾ ਵਿਖੇ ਲਗਾਇਆ ਗਿਆ,ਜਾਣਕਾਰੀ ਦਿੰਦਿਆਂ ਕੈਂਪ ਦੇ ਪ੍ਰੋਜੈਕਟ ਚੇਅਰਮੈਨ ਰਿਲੇਸ਼ਨਸ਼ਿਪ ਮੈਨੇਜਰ ਰਾਕੇਸ਼ ਗਰਗ ਨੇ ਦੱਸਿਆ ਕਿ ਸਟੇਟ ਬੈਂਕ ਆਫ ਇੰਡੀਆ ਵਲੋਂ ਬੈਂਕ ਦਾ ਸਥਾਪਨਾ ਦਿਵਸ ਦੇਸ਼ ਭਰ ਦੀਆਂ ਇਕਾਈਆਂ ਵਲੋਂ ਸਮਾਜ ਸੇਵੀ ਕੰਮ ਕਰਕੇ ਮਣਾਇਆ ਜਾਂਦਾ ਹੈ, ਇਸੇ ਲੜੀ ਤਹਿਤ ਇਸ ਵਾਰ ਸਥਾਪਨਾ ਦਿਵਸ ਖੂਨਦਾਨ ਕੈਂਪ ਲਗਾ ਕੇ ਮਣਾਉਣ ਦੇ ਆਦੇਸ਼ ਜਾਰੀ ਕੀਤੇ ਗਏ ਸਨ ਅਤੇ ਬੈਂਕ ਵੱਲੋਂ ਸਾਰੀਆਂ ਇਕਾਈਆਂ ਵਲੋਂ ਕੁੱਲ 70000 ਹਜ਼ਾਰ ਬਲੱਡ ਯੁਨਿਟ ਦਾਨ ਕਰਨ ਦਾ ਟੀਚਾ ਰੱਖਿਆ ਗਿਆ ਹੈ ਅਤੇ ਮਾਨਸਾ ਵਲੋਂ ਅੱਜ ਦੇ ਕੈਂਪ ਵਿਚ 111 ਯੁਨਿਟ ਦਾਨ ਕੀਤੇ ਗਏ ਹਨ।ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਡਾਕਟਰ ਰਣਜੀਤ ਰਾਏ ਨੇ ਬੈਂਕ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਮਨੁੱਖਤਾ ਦੀ ਸੇਵਾ ਕਰਕੇ ਸਥਾਪਨਾ ਦਿਵਸ ਮਨਾਉਣ ਨਾਲ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਹੋਵੇਗੀ ਅਤੇ ਥੈਲੇਸੀਮੀਆ ਦੀ ਬੀਮਾਰੀ ਨਾਲ ਪੀੜਤ ਬੱਚਿਆਂ ਲਈ ਖੂਨ ਮੁਹੱਈਆ ਕਰਵਾਉਣ ਵਿੱਚ ਸਹਿਯੋਗ ਮਿਲੇਗਾ।ਇਸ ਖੂਨਦਾਨ ਕੈਂਪ ਵਿੱਚ ਉਚੇਚੇ ਤੌਰ ਤੇ ਸ਼ਾਮਲ ਹੋਏ ਰਿਜਨਲ ਮੈਨੇਜਰ ਪਰਮੋਦ ਯਾਦਵ ਨੇ ਬੈਂਕ ਕਰਮਚਾਰੀਆਂ ਨੂੰ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਬੈਂਕ ਦੇ ਕਰਮਚਾਰੀਆਂ ਦਾ ਗਾਹਕਾਂ ਨਾਲ ਵਰਤਾਓ ਵਧੀਆ ਹੋਣਾ ਚਾਹੀਦਾ ਹੈ ਇਸ ਦੀ ਮਿਸਾਲ ਮਾਨਸਾ ਦੇ ਬੈਂਕਾਂ ਵਿੱਚ ਦੇਖਣ ਨੂੰ ਮਿਲਦੀ ਹੈ ਕਿਉਂਕਿ ਇਸ ਕੈਂਪ ਵਿੱਚ ਬੈਂਕ ਦੇ ਕਰਮਚਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਗਾਹਕਾਂ ਨੇ ਪਹੁੰਚ ਕੇ ਖੂਨਦਾਨ ਕਰਕੇ ਇਸ ਸਥਾਪਨਾ ਦਿਵਸ ਦੀ ਖੁਸ਼ੀ ਨੂੰ ਸਾਂਝਾ ਕੀਤਾ ਹੈ ਉਨ੍ਹਾਂ ਖੁਦ ਵੀ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਯੋਗਦਾਨ ਪਾਇਆ ਹੈ। ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਹਸਪਤਾਲ ਦੇ ਬਲੱਡ ਬੈਂਕ ਦੀ ਟੀਮ ਦੀ ਵਧੀਆ ਕਾਰਗੁਜ਼ਾਰੀ ਸਦਕਾ ਹਰੇਕ ਲੋੜਵੰਦ ਮਰੀਜ਼ ਨੂੰ ਸਮੇਂ ਸਿਰ ਖੂਨ ਮੁਹਈਆ ਕਰਵਾਇਆ ਜਾਂਦਾ ਹੈ ਅਤੇ ਕਦੇ ਵੀ ਖੂਨ ਦੀ ਕਿੱਲਤ ਮਹਿਸੂਸ ਨਹੀਂ ਹੋਈ। ਮੈਨੇਜਰ ਐਚ.ਆਰ ਮਹਿੰਦਰ ਪਾਲ ਸਿੰਘ ਨੇ ਇਸ ਕੈਂਪ ਦੇ ਪ੍ਰੋਜੈਕਟ ਚੇਅਰਮੈਨ ਰਾਕੇਸ਼ ਗਰਗ ਦੀ ਕੈਂਪ ਦੇ ਸਫਲ ਆਯੋਜਨ ਲਈ ਵਿਸ਼ੇਸ਼ ਤੌਰ ਸ਼ਲਾਘਾ ਕੀਤੀ।ਇਸ ਕੈਂਪ ਨੂੰ ਸਫਲ ਬਣਾਉਣ ਵਿੱਚ ਮਾਨਸਾ ਕਲੱਬ ਮਾਨਸਾ ਦੇ ਪ੍ਰਧਾਨ ਸਮੇਤ ਅਹੁਦੇਦਾਰਾਂ ਅਤੇ ਬਲੱਡ ਬੈਂਕ ਮਾਨਸਾ ਦੀ ਟੀਮ ਦਾ ਵਿਸ਼ੇਸ਼ ਯੋਗਦਾਨ ਰਿਹਾ।ਇਸ ਮੌਕੇ ਅਸ਼ੋਕ ਕੁਮਾਰ,ਹਰਦੀਪ ਸਿੱਧੂ, ਸੰਜੀਵ ਪਿੰਕਾ, ਬਲਜੀਤ ਕੜਵਲ, ਬਲਜੀਤ ਸ਼ਰਮਾਂ ਹਰਿੰਦਰ ਮਾਨਸ਼ਾਹੀਆ, ਐਡਵੋਕੇਟ ਅਮਨਦੀਪ ਸਿੰਗਲਾ, ਵਿਸ਼ਵਦੀਪ ਬਰਾੜ ਸਮੇਤ ਵੱਡੀ ਗਿਣਤੀ ਵਿੱਚ ਬੈਂਕਾ ਦੀਆਂ ਬ੍ਰਾਂਚਾਂ ਤੋਂ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹੋਏ।