ਫਫੜੇ ਭਾਈਕੇ (ਮਾਨਸਾ), 24 ਸਤੰਬਰ – ਭਾਈ ਬਹਿਲੋ ਖਾਲਸਾ ਗਰਲਜ਼ ਕਾਲਜ ਫਫੜੇ ਭਾਈਕੇ, ਮਾਨਸਾ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਪੰਜਾਬੀ ਯੂਨੀਵਰਸਿਟੀ ਵੱਲੋਂ ਮਾਨਤਾ ਪ੍ਰਾਪਤ ਸੰਸਥਾ ਹੈ। ਸੰਸਥਾ ਵਿੱਚ ਅੱਜ ਐੱਨ.ਐੱਸ.ਐੱਸ. ਦਿਵਸ ਬੜੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਮੈਡਮ ਗੁਰਪ੍ਰੀਤ ਕੌਰ ਨੇ ਸਾਰੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਨ.ਐੱਸ.ਐੱਸ. (ਰਾਸ਼ਟਰੀ ਸੇਵਾ ਯੋਜਨਾ) ਨੌਜਵਾਨਾਂ ਨੂੰ “ਮੈਂ ਨਹੀਂ, ਤੂੰ” ਦੀ ਭਾਵਨਾ ਨਾਲ ਨਿਸ਼ਕਾਮ ਸਮਾਜ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਹੈ। ਇਹ ਯੋਜਨਾ ਵਿਦਿਆਰਥੀਆਂ ਵਿੱਚ ਸਮਰਪਣ, ਅਨੁਸ਼ਾਸਨ, ਟੀਮ ਵਰਕ ਅਤੇ ਚੰਗੇ ਗੁਣਾਂ ਨੂੰ ਵਿਕਸਤ ਕਰਨ ਲਈ ਬਹੁਤ ਹੀ ਲਾਭਕਾਰੀ ਹੈ। ਵਲੰਟੀਅਰਾਂ ਨੂੰ ਸਫਾਈ ਅਭਿਆਨ, ਰੁੱਖ ਲਗਾਉਣ, ਖੂਨਦਾਨ ਅਤੇ ਮਹਿਲਾ ਸ਼ਸ਼ਕਤੀਕਰਨ ਵਰਗੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਲੰਟੀਅਰਾਂ ਦੇ ਪੋਸਟਰ ਮੇਕਿੰਗ, ਭਾਸ਼ਣ ਮੁਕਾਬਲੇ ਕਰਵਾਏ ਗਏ ਅਤੇ ਨਾਲ ਹੀ ਇੱਕ ਜਾਗਰੂਕਤਾ ਰੈਲੀ ਕਰਕੇ “Not Me But You” ਦੇ ਨਾਅਰੇ ਨੂੰ ਅੱਗੇ ਵਧਾਇਆ ਗਿਆ। ਸਮਾਰੋਹ ਦੇ ਅੰਤ ਵਿੱਚ ਸਾਰੇ NSS ਵਲੰਟੀਅਰਾਂ ਨੇ ਸਮਾਜ ਸੇਵਾ ਦੀ ਸ਼ਪਥ ਲਈ ਅਤੇ ਇਹ ਵਚਨ ਦਿੱਤਾ ਕਿ ਉਹ ਹਮੇਸ਼ਾ ਰਾਸ਼ਟਰ ਨਿਰਮਾਣ ਅਤੇ ਲੋਕ ਭਲਾਈ ਦੇ ਕੰਮਾਂ ਵਿੱਚ ਅੱਗੇ ਰਹਿਣਗੇ।
ਭਾਈ ਬਹਿਲੋ ਖਾਲਸਾ ਗਰਲਜ਼ ਕਾਲਜ, ਫਫੜੇ ਭਾਈਕੇ, ਮਾਨਸਾ ਵਿਖੇ ਐਨ.ਐੱਸ.ਐੱਸ. ਦਿਵਸ ਮਨਾਇਆ ਗਿਆ
Leave a comment
