ਮਾਨਸਾ 16 ਅਗਸਤ (ਨਾਨਕ ਸਿੰਘ ਖੁਰਮੀ)ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 24 ਅਗਸਤ ਨੂੰ ਕੀਤੀ ਜਾ ਰਹੀ ਕਿਸਾਨ ਪੰਚਾਇਤ ਸਬੰਧੀ ਤਿਆਰੀ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ । ਅੱਜ ਬਲਾਕ ਮਾਨਸਾ ਦੇ ਪਿੰਡਾਂ ਖੜਕ ਸਿੰਘ ਵਾਲਾ ਅਤੇ ਬੁਰਜ ਢਿਲਵਾ ਵਿੱਚ ਬਲਾਕ ਪ੍ਰਧਾਨ ਬਲਜੀਤ ਸਿੰਘ ਭੈਣੀ ਬਾਘਾ ਦੀ ਪ੍ਰਧਾਨਗੀ ਹੇਠ ਰੈਲੀਆਂ ਕੀਤੀਆਂ ਗਈਆਂ । ਇਸ ਸਮੇਂ ਸੂਬਾ ਆਗੂ ਮੱਖਣ ਸਿੰਘ ਭੈਣੀ ਬਾਘਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੋਵੇਂ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਕ ਬਣ ਚੁੱਕੀਆਂ ਹਨ । ਉਨ੍ਹਾਂ ਕਿਹਾ ਕਿ ਜਿਵੇਂ ਕੇਂਦਰ ਸਰਕਾਰ ਦੇਸ਼ ਦਾ ਮਾਲੀਆਂ ਗਿਣੇ ਚੁਣੇ ਘਰਾਣਿਆਂ ਨੂੰ ਸੌਂਪ ਰਹੀ ਹੈ । ਉਸੇ ਰਸਤੇ ਹੀ ਪੰਜਾਬ ਸਰਕਾਰ ਚੱਲ ਰਹੀ ਹੈ । ਜਿਸਦੀ ਝਲਕ ਬੀਤੇ ਦਿਨੀਂ ਰੱਦ ਕੀਤੀ ਲੈਂਡ ਪੂਲਿੰਗ ਪਾਲਿਸੀ ਤੋਂ ਮਿਲਦੀ ਹੈ । ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਭਾਵੇਂ ਲੋਕ ਰੋਹ ਤੋਂ ਡਰਦਿਆਂ ਪੰਜਾਬ ਸਰਕਾਰ ਨੇ ਫੌਰੀ ਲੈਂਡ ਪੁਲਿੰਗ ਪਾਲਸੀ ਰੱਦ ਕਰ ਦਿੱਤਾ ਹੈ ਪਾਣੀ, ਸਿੱਖਿਆ, ਸਿਹਤ ਆਦਿ ਬੁਨਿਆਦੀ ਮਸਲਿਆਂ ਉੱਤੇ ਪੰਜਾਬ ਸਰਕਾਰ ਦਾ ਸਟੈਂਡ ਲੋਕ ਵਿਰੋਧੀ ਹੋਣ ਦਾ ਸਬੂਤ ਦਿੰਦਾ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੇ ਮੰਗਾਂ ਮਸਲਿਆਂ ਉੱਤੇ ਸਰਕਾਰ ਪੂਰੀ ਤਰਾਂ ਮੌਨ ਹੈ । ਸੋ ਆਪਣੇ ਹਿੱਤਾਂ ਦੀ ਰਾਖੀ ਲਈ 24 ਅਗਸਤ ਦੀ ਕਿਸਾਨ ਮਹਾਂ ਪੰਚਾਇਤ ਨੂੰ ਲੈ ਕੇ ਕਿਸਾਨਾਂ-ਮਜ਼ਦੂਰਾਂ ਵਿੱਚ ਭਾਰੀ ਉਤਸਾਹ ਹੈ । ਇਸ ਸਮੇਂ ਬਲਾਕ ਆਗੂ ਬਲਵਿੰਦਰ ਸਿੰਘ ਬੁਰਜ ਰਾਠੀ, ਕਾਲਾ ਸਿੰਘ ਅਕਲੀਆਂ, ਸਿੰਦਰ ਸਿੰਘ, ਬਿੰਦਰ ਸਿੰਘ, ਮੱਖਣ ਸਿੰਘ, ਜਰਨੈਲ ਸਿੰਘ, ਮਲਕੀਤ ਸਿੰਘ, ਲਾਭ ਸਿੰਘ, ਨਿਰਮਲ ਸਿੰਘ, ਬਲਦੇਵ ਭੁੱਲਰ, ਦਰਸ਼ਨ ਸਿੰਘ ਖੜਕ ਸਿੰਘ ਵਾਲਾ, ਜਰਨੈਲ ਸਿੰਘ, ਚੇਂਚਲ ਸਿੰਘ, ਬਿੱਕਰ ਸਿੰਘ, ਰਣਜੀਤ ਸਿੰਘ, ਭਜਨ ਸਿੰਘ ਬੁਰਜ ਢਿੱਲਵਾਂ ਆਦਿ ਹਾਜਰ ਰਹੇ ।