By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਸੰਬੰਧੀ ਨੀਅਤ ਤੇ ਨੀਤੀ ਬਦਲਣੀ ਪਵੇਗੀ-/ਉਜਾਗਰ ਸਿੰਘ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਸੰਬੰਧੀ ਨੀਅਤ ਤੇ ਨੀਤੀ ਬਦਲਣੀ ਪਵੇਗੀ-/ਉਜਾਗਰ ਸਿੰਘ
ਆਰਟੀਕਲਪਟਿਆਲਾਮਾਲਵਾ

ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਸੰਬੰਧੀ ਨੀਅਤ ਤੇ ਨੀਤੀ ਬਦਲਣੀ ਪਵੇਗੀ-/ਉਜਾਗਰ ਸਿੰਘ

despunjab.in
Last updated: 2024/11/17 at 7:21 AM
despunjab.in 7 months ago
Share
SHARE

ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਸਰਕਾਰ ਨੇ ਹਰਿਆਣਾ ਸਰਕਾਰ ਨੂੰ ਆਪਣੀ ਵੱਖਰੀ ਵਿਧਾਨ ਸਭਾ ਦੀ ਇਮਾਰਤ ਦੀ ਉਸਾਰੀ
ਕਰਨ ਲਈ ਚੰਡੀਗੜ੍ਹ ਵਿੱਚ 10 ਏਕੜ ਜ਼ਮੀਨ ਦੇਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਪੰਜਾਬੀਆਂ ਨੂੰ ਮਨਜ਼ੂਰ ਨਹੀਂ। ਪੰਜਾਬ ਤੇ
ਪੰਜਾਬੀਆਂ ਨਾਲ ਸਰਾਸਰ ਧੱਕਾ ਹੈ। ਪੰਜਾਬ ਪੁਨਰਵਾਸ ਐਕਟ ਅਨੁਸਾਰ ਸੰਸਦ ਦੀ ਪ੍ਰਵਾਨਗੀ ਤੋਂ ਬਿਨਾ ਕੇਂਦਰ ਇਹ ਫ਼ੈਸਲਾ ਕਰ ਹੀ
ਨਹੀਂ ਸਕਦਾ। ਜਦੋਂ ਕੋਈ ਨਵਾਂ ਰਾਜ ਬਣਦਾ ਹੈ ਤਾਂ ਉਸਦੀ ਰਾਜਧਾਨੀ ਵੀ ਨਵੀਂ ਬਣਦੀ ਹੈ। ਚੰਡੀਗੜ੍ਹ ਤਾਂ ਸਾਂਝੇ ਪੰਜਾਬ ਦੇ 22 ਪਿੰਡ
ਉਜਾੜਕੇ ਬਣਾਇਆ ਗਿਆ ਸੀ। ਇਸ ਲਈ ਚੰਡੀਗੜ੍ਹ ਪੰਜਾਬ ਦਾ ਹੈ। 1984 ਤੱਕ ਚੰਡੀਗੜ੍ਹ ਦਾ ਪ੍ਰਸ਼ਾਸ਼ਨਿਕ ਅਧਿਕਾਰੀ ਪੰਜਾਬ ਕੇਡਰ
ਦਾ ਆਈ.ਏ.ਐਸ.ਅਧਿਕਾਰੀ ਚੀਫ਼ ਕਮਿਸ਼ਨਰ ਹੁੰਦਾ ਸੀ। 1984 ਵਿੱਚ ਜਦੋਂ ਪੰਜਾਬ ਵਿੱਚ ‘ਦਾ ਪੰਜਾਬ ਡਿਸਟਰਬਡ ਏਰੀਆ ਐਕਟ’
ਲਾਗੂ ਹੋਇਆ ਤਾਂ ਚੀਫ਼ ਕਮਿਸ਼ਨਰ ਦੀ ਥਾਂ ਚੰਡੀਗੜ੍ਹ ਦੀਆਂ ਪ੍ਰਸ਼ਾਸ਼ਨਿਕ ਸ਼ਕਤੀਆਂ ਰਾਜਪਾਲ ਪੰਜਾਬ ਨੂੰ ਦੇ ਦਿੱਤੀਆਂ ਤੇ ਉਸਨੂੰ
ਚੰਡੀਗੜ੍ਹ ਦਾ ਐਡਮਨਿਸਿਟਰੇਟਰ ਵੀ ਬਣਾ ਦਿੱਤਾ ਤਾਂ ਜੋ ਚੰਡੀਗੜ੍ਹ ਨਾਲ ਤਾਲਮੇਲ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਹ
ਸ਼ਕਤੀਆਂ ਰਾਜਪਾਲ ਨੂੰ ਪੰਜਾਬ ਦਾ ਰਾਜਪਾਲ ਹੋਣ ਕਰਕੇ ਦਿੱਤੀਆਂ ਗਈਆਂ ਸਨ। ‘ਦਾ ਪੰਜਾਬ ਡਿਸਟਰਬਰਡ ਏਰੀਆ ਐਕਟ’
ਪੰਜਾਬ ਵਿੱਚੋਂ 2008 ਅਤੇ ਚੰਡੀਗੜ੍ਹ ਵਿੱਚੋਂ 2012 ਵਿੱਚੋਂ ਹਟਾ ਦਿੱਤਾ ਗਿਆ। ਜਦੋਂ ਇਹ ਐਕਟ ਹੋਂਦ ਵਿੱਚ ਹੀ ਨਹੀਂ ਰਿਹਾ ਤਾਂ ਫਿਰ
ਚੰਡੀਗੜ੍ਹ ਦੀਆਂ ਪ੍ਰਸ਼ਾਸ਼ਨਿਕ ਸ਼ਕਤੀਆਂ ਪੰਜਾਬ ਕੇਡਰ ਦੇ ਆਈ.ਏ.ਐਸ.ਅਧਿਕਾਰੀ ਨੂੰ ਚੀਫ਼ ਕਮਿਸ਼ਨਰ ਲਗਾ ਕੇ ਕੇਂਦਰ ਸਰਕਾਰ
ਕਿਉਂ ਨਹੀਂ ਦੇ ਰਹੀ? Êਪੰਜਾਬ ਨਾਲ ਸਰਾਸਰ ਧੱਕਾ ਹੈ। ਚੜ੍ਹਦੇ ਪੰਜਾਬ ਦੀ ਵੰਡ ਸਮੇਂ ਜਦੋਂ 1966 ਵਿੱਚ ਪੰਜਾਬੀ ਸੂਬਾ ਬਣਾਇਆ ਗਿਆ
ਸੀ ਤਾਂ ਪੰਜਾਬ ਵਿੱਚੋਂ ਨਿਕਲਣ ਵਾਲੇ ਹਰਿਆਣਾ ਅਤੇ ਪੰਜਾਬ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਨੂੰ ਬਣਾਇਆ ਸੀ ਤੇ ਨਾਲ ਹੀ ਚੰਡੀਗੜ੍ਹ
ਨੂੰ ਕੇਂਦਰੀ ਸ਼ਾਸ਼ਤ ਪ੍ਰਦੇਸ਼ ਬਣਾ ਦਿੱਤਾ। ਇਹ ਅਸਥਾਈ ਪ੍ਰਬੰਧ ਸੀ ਤੇ ਇਹ ਵੀ ਕਿਹਾ ਗਿਆ ਸੀ ਕਿ ਪੰਜਾਬ ਨੂੰ ਚੰਡੀਗੜ੍ਹ ਅਤੇ ਹੋਰ
ਪੰਜਾਬੀ ਬੋਲਦੇ ਇਲਾਕੇ ਤੇ ਦਰਿਆਈ ਪਾਣੀਆਂ ਦਾ ਮਸਲਾ ਹਲ ਕਰ ਲਿਆ ਜਾਵੇਗਾ। ਬਾਅਦ ਵਿੱਚ ਹਰਿਆਣਾ ਆਪਣੀ ਰਾਜਧਾਨੀ
ਆਪਣੇ ਸੂਬੇ ਵਿੱਚ ਪੰਚਕੂਲਾ ਵਿਖੇ ਬਣਾ ਲਵੇਗਾ।
1966 ਵਿੱਚ ‘ਪੰਜਾਬ ਪੁਨਰਵਾਸ ਐਕਟ’ ਲਾਗੂ ਹੋਇਆ। 1970 ਵਿੱਚ ਕੇਂਦਰ ਸਰਕਾਰ ਨੇ ਚੰਡੀਗੜ੍ਹ ਪੰਜਾਬ ਨੂੰ ਅਤੇ ਹਰਿਆਣਾ ਨੂੰ
ਫਾਜਿਲਕਾ ਦਾ ਹਿੰਦੀ ਬੋਲਦਾ ਇਲਾਕਾ ਦੇਣ ਦਾ ਫ਼ੈਸਲਾ ਕਰ ਲਿਆ। ਇਸ ਦੇ ਨਾਲ ਹੀ ਪੰਜਾਬ ਹਰਿਆਣਾ ਨੂੰ ਆਪਣੀ ਰਾਜਧਾਨੀ
ਬਣਾਉਣ ਲਈ 20 ਕਰੋੜ ਰੁਪਏ ਦੇਵੇਗਾ। ਜਦੋਂ 12 ਸਾਲ ਇਹ ਫ਼ੈਸਲਾ ਲਾਗੂ ਨਾ ਹੋਇਆ ਤਾਂ ਅਕਾਲੀ ਦਲ ਨੇ 1982 ਵਿੱਚ ਚੰਡੀਗੜ੍ਹ,
ਦਰਿਆਈ ਪਾਣੀਆਂ ਅਤੇ ਪੰਜਾਬੀ ਬੋਲਦੇ ਇਲਾਕੇ ਲੈਣ ਲਈ ਧਰਮ ਯੁੱਧ ਮੋਰਚਾ ਸ਼ੁਰੂ ਕਰ ਦਿੱਤਾ। ਇਹ ਧਰਮ ਯੁੱਧ ਮੋਰਚਾ ਅਕਾਲੀ
ਦਲ ਦੇ ਹੱਥੋਂ ਨਿਕਲਕੇ ਕਰੂਪ ਰੂਪ ਧਾਰ ਗਿਆ, ਜਿਸਦਾ ਇਵਜਾਨਾ ਪੰਜਾਬ/ ਪੰਜਾਬੀਆਂ/ਸਿੱਖਾਂ ਨੂੰ ਭੁਗਤਣਾ ਪਿਆ। 1985 ਵਿੱਚ
ਰਾਜੀਵ ਲੌਂਗੋਵਾਲ ਸਮਝੌਤਾ ਹੋਇਆ, ਸਮਝੌਤੇ ਵਿੱਚ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਵਾਅਦਾ ਵੀ ਸੀ। ਸੰਤ ਹਰਚੰਦ ਸਿੰਘ ਲੌਂਗੋਵਾਲ ਦੇ
ਸਵਰਗ ਸਿਧਾਰ ਜਾਣ ਕਰਕੇ ਇਹ ਫ਼ੈਸਲਾ ਲਾਗੂ ਨਹੀਂ ਹੋ ਸਕਿਆ। 1997 ਵਿੱਚ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਰਾਜਪਾਲ ਨੇ
ਆਪਣੇ ਭਾਸ਼ਣ ਵਿੱਚ ਚੰਡੀਗੜ੍ਹ ਜਲਦੀ ਪੰਜਾਬ ਨੂੰ ਦੇਣ ਲਈ ਕਿਹਾ। ਇਸ ਤੋਂ ਬਾਅਦ ਹਰਿਆਣਾ ਨੇ ਆਪਣੀ ਵਿਧਾਨ ਸਭਾ ਵਿੱਚ
ਚੰਡੀਗੜ੍ਹ ‘ਤੇ ਹਰਿਆਣਾ ਦੇ ਹੱਕ ਵਿੱਚ ਮਤਾ ਪਾਸ ਕਰ ਦਿੱਤਾ। ਇਸ ਰੇੜਕੇ ਦੌਰਾਨ 2021 ਵਿੱਚ ਹਰਿਆਣਾ ਦੇ ਤਤਕਾਲ ਮੁੱਖ ਮੰਤਰੀ

ਮਨੋਹਰ ਲਾਲ ਖੱਟਰ ਨੇ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਚੰਡੀਗੜ੍ਹ ਵਿੱਚ ਬਣਾਉਣ ਲਈ ਜ਼ਮੀਨ ਦੇਣ ਵਾਸਤੇ ਗ੍ਰਹਿ ਮੰਤਰੀ
ਅਮਿਤ ਸ਼ਾਹ ਨੂੰ ਚਿੱਠੀ ਲਿਖ ਦਿੱਤੀ। 1 ਅਪ੍ਰੈਲ 2022 ਨੂੰ ਪੰਜਾਬ ਨੇ ਵਿਧਾਨ ਸਭਾ ਵਿੱਚ ਚੰਡੀਗੜ੍ਹ ਪੰਜਾਬ ਨੂੰ ਤੁਰੰਤ ਦੇਣ ਦਾ ਮਤਾ ਪਾਸ
ਕਰ ਦਿੱਤਾ। 5 ਅਪ੍ਰੈਲ 2022 ਨੂੰ ਹਰਿਆਣਾ ਵਿਧਾਨ ਸਭਾ ਨੇ ਆਪਣੇ ਹੱਕ ਦਾ ਮਤਾ ਪਾਸ ਕਰ ਦਿੱਤਾ। ਜੁਲਾਈ 2022 ਵਿੱਚ ਜੈਪੁਰ ਵਿਖੇ
ਉਤਰੀ ਜੋਨਲ ਕੌਂਸਲ ਦੀ ਮੀਟਿੰਗ ਵਿੱਚ ਮਨੋਹਰ ਲਾਲ ਖੱਟਰ ਨੇ ਹਰਿਆਣਾ ਵਿਧਾਨ ਸਭਾ ਦੀ ਉਸਾਰੀ ਲਈ ਚੰਡੀਗੜ੍ਹ ਵਿੱਚ ਜ਼ਮੀਨ
ਦੇਣ ਦੀ ਆਪਣੀ ਮੰਗ ਦੁਹਰਾ ਦਿੱਤੀ। ਅਮਿਤ ਸ਼ਾਹ ਨੇ ਤੁਰੰਤ ਜ਼ਮੀਨ ਦੇਣ ਦਾ ਐਲਾਨ ਕਰ ਦਿੱਤਾ। ਇੱਕ ਸਾਲ ਬਾਅਦ ਜੁਲਾਈ 2023
ਵਿੱਚ ਚੰਡੀਗੜ੍ਹ ਪ੍ਰਸ਼ਾਸ਼ਨ ਜ਼ਮੀਨ ਦੇਣ ਲਈ ਸਹਿਮਤ ਹੋ ਗਈ। ਹੈਰਾਨੀ ਇਸ ਗੱਲ ਦੀ ਹੈ ਕਿ ਪੰਜਾਬ ਦੀ ਕਿਸੇ ਵੀ ਸਰਕਾਰ ਨੇ ਇਸ
ਮਾਮਲੇ ਵਿੱਚ ਸੰਜੀਦਗੀ ਨਹੀਂ ਵਿਖਾਈ ਸਗੋਂ ਆਪਣੀ ਸਿਆਸੀ ਤਾਕਤ ਦਾ ਆਨੰਦ ਮਾਣਦੇ ਰਹੇ। ਹਾਲਾਂ ਕਿ ਅਕਾਲੀ ਦਲ ,
ਬੀ.ਜੇ.ਪੀ.ਅਤੇ ਕਾਂਗਰਸ ਪਾਰਟੀ ਦੀਆਂ ਇੱਕੋ ਸਮੇਂ ਪੰਜਾਬ, ਹਰਿਆਣਾ ਅਤੇ ਕੇਂਦਰ ਵਿੱਚ ਸਰਕਾਰਾਂ ਰਹੀਆਂ ਹਨ। ਕੋਈ ਫ਼ੈਸਲਾ ਤਾਂ
ਕਰਵਾ ਸਕਦੀਆਂ ਸਨ।
ਮਈ 2024 ਦੀਆਂ ਲੋਕ ਸਭਾ ਦੀਆਂ ਚੋਣਾਂ ਸਮੇਂ ਪੰਜਾਬ ਵਿੱਚੋਂ ਕੁਲ ਪੋਲ ਹੋਈਆਂ ਵੋਟਾਂ ਵਿੱਚੋਂ 19 ਫ਼ੀ ਸਦੀ ਵੋਟਾਂ ਭਾਰਤੀ ਜਨਤਾ
ਪਾਰਟੀ ਦੀ ਝੋਲੀ ਵਿੱਚ ਪੈਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਸਰਕਾਰ
ਬਣਾਉਣ ਦੇ ਸਪਨੇ ਸਿਰਜਣ ਲੱਗ ਪਈ ਹੈ। ਸਰਕਾਰ ਬਣਾਉਣ ਦੇ ਸਪਨੇ ਲੈਣਾ ਕਿਸੇ ਵੀ ਸਿਆਸੀ ਪਾਰਟੀ ਦਾ ਜਮਹੂਰੀ ਹੱਕ ਹੁੰਦਾ ਹੈ,
ਪ੍ਰੰਤੂ ਅਜਿਹੇ ਸਪਨੇ ਲੈਣ ਸਮੇਂ ਪੰਜਾਬ ਦੇ ਹਿੱਤਾਂ ‘ਤੇ ਪਹਿਰਾ ਦੇਣ ਲਈ ਵੀ ਬਚਨਵੱਧ ਹੋਣਾ ਚਾਹੀਦਾ ਹੈ। ਪਰ ਉਹ
ਪੰਜਾਬ/ਪੰਜਾਬੀਆਂ/ਸਿੱਖਾਂ ਬਾਰੇ ਆਪਣਾ ਦ੍ਰਿਸ਼ਟੀਕੋਣ ਬਦਲਣ ਲਈ ਤਿਆਰ ਹੀ ਨਹੀਂ। ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ
ਉਸਾਰੀ ਲਈ ਜ਼ਮੀਨ ਦੇਣ ਵਰਗੇ ਪੱਖਪਾਤੀ ਫ਼ੈਸਲਿਆਂ ਤੋਂ ਬਾਅਦ ਵੀ ਜੇਕਰ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਸਰਕਾਰ ਬਣਾਉਣ
ਦੀ ਸੋਚ ਰਹੀ ਹੈ ਤਾਂ ਮੰਗੇਰੀ ਲਾਲ ਦੇ ਸਪਨਿਆਂ ਤੋਂ ਵੱਧ ਕੁਝ ਵੀ ਨਹੀਂ ਹੈ। ਭਾਰਤੀ ਜਨਤਾ ਪਾਰਟੀ ਨਵੀਂਆਂ ਹੀ ਗੋਂਦਾਂ ਗੁੰਦ ਕੇ
ਪੰਜਾਬ/ਪੰਜਾਬੀਆਂ/ਸਿੱਖਾਂ ਨੂੰ ਨੀਵਾਂ ਵਿਖਾਉਣ ਦੀ ਕੋਈ ਕਸਰ ਨਹੀਂ ਛੱਡ ਰਹੀ। ਭਾਰਤੀ ਜਨਤਾ ਪਾਰਟੀ ਦੇ ਕੁਝ ਲੀਡਰ
ਪੰਜਾਬੀਆਂ/ਸਿੱਖਾਂ ਨੂੰ ਦੇਸ਼ ਵਿਰੋਧੀ ਕਹਿ ਦਿੰਦੇ ਹਨ। ਸਾਨੂੰ ਆਪਣੀ ਦੇਸ਼ ਭਗਤੀ ਸਾਬਤ ਕਰਨ ਦੀ ਅਜੇ ਵੀ ਲੋੜ ਹੈ। ਕਿਸਾਨ ਅੰਦੋਲਨ
ਦੌਰਾਨ ਗ਼ਲਤ ਇਲਜ਼ਾਮ ਕਿਸਾਨਾ ‘ਤੇ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੇ ਲਗਾਏ, ਕਦੇ ਉਨ੍ਹਾਂ ਨੂੰ ਅਤਵਾਦੀ, ਖਾਲਿਸਤਾਨੀ ਅਤੇ
ਕਦੇ ਕੁਝ ਹੋਰ ਕਿਹਾ ਜਾਂਦਾ ਰਿਹਾ। ਐਕਟਰੈਸ ਕੰਗਣਾ ਰਣੌਤ ਅਕਸਰ ਪੰਜਾਬੀਆਂ/ਸਿੱਖਾਂ ਬਾਰੇ ਵਿਵਾਦਤ ਬਿਆਨ ਦਿੰਦੀ ਰਹਿੰਦੀ ਹੈ।
ਕਦੇ ਉਸਨੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਵਾਲੀਆਂ ਇਸਤਰੀਆਂ ਬਾਰੇ ਮੰਦਾ ਬੋਲਦਿਆਂ ਕਿਹਾ ਕਿ ਇਹ ਔਰਤਾਂ 200 ਰੁਪਏ ਵਿੱਚ
ਭਾੜੇ ‘ਤੇ ਲਿਆਂਦੀਆਂ ਹੋਈਆਂ ਹਨ, ਕਦੇ ਪੰਜਾਬੀਆਂ/ਸਿੱਖਾਂ ਨੂੰ ਨਸ਼ਈ, ਖਾਲਿਸਤਾਨੀ ਅਤੇ ਕਦੀ ਐਮਰਜੈਂਸੀ ਫਿਲਮ ਵਿੱਚ। ਸ੍ਰੀ ਗੁਰੂ
ਤੇਗ ਬਹਾਦਰ ਨੇ ਦਿੱਲੀ ਜਾ ਕੇ ਕਸ਼ਮੀਰੀ ਪੰਡਤਾਂ ਦੀ ਜਾਨ ਬਚਾਉਣ ਲਈ ਆਪਣੀ ਆਹੂਤੀ ਦਿੱਤੀ ਸੀ। ਉਦੋਂ ਕੋਈ ਹੋਰ ਹਿੰਦੂਆਂ ਦੀ
ਰੱਖਿਆ ਲਈ ਕਿਉਂ ਨਹੀਂ ਆਇਆ? ਹਿੰਦੂ ਤਾਂ ਰਹਿੰਦੀ ਦੁਨੀਆਂ ਤੱਕ ਸ੍ਰੀ ਗੁਰੂ ਤੇਗ ਬਹਾਦਰ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਦੀਆਂ
ਕੁਰਬਾਨੀਆਂ ਦਾ ਮੁੱਲ ਨਹੀਂ ਮੋੜ ਸਕਦੇ।
ਜਦੋਂ ਤੋਂ ਕੇਂਦਰ ਵਿੱਚ 2014 ਤੋਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬਣੀ ਹੈ
ਤਾਂ ਭਾਰਤੀ ਜਨਤਾ ਪਾਰਟੀ ਦੀ ਨੀਤੀ ਤੇ ਨੀਅਤ ਬਦਲ ਗਈ ਹੈ। ਭਾਰਤੀ ਜਨਤਾ ਪਾਰਟੀ ‘ਤੇ ਇਲਜ਼ਾਮ ਲੱਗਦਾ ਹੈ, ਕਿਸੇ ਹੱਦ ਤੱਕ

ਸਹੀ ਵੀ ਹੈ ਕਿ ਉਹ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਨਹੀਂ ਕਰਦੀ ਸਗੋਂ ਉਨ੍ਹਾਂ ਦੇ ਹਿੱਤਾਂ ਦੇ ਵਿਰੁੱਧ ਚਲ ਰਹੀ ਹੈ। 2022 ਦੀਆਂ
ਵਿਧਾਨ ਸਭਾ ਅਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੇ ਪਹਿਲੀ ਵਾਰ ਇਕੱਲਿਆਂ ਚੋਣਾਂ ਲੜੀਆਂ ਹਨ।
2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੇ 117 ਵਿਧਾਨ ਸਭਾ ਦੀਆਂ ਸੀਟਾਂ ਵਿੱਚੋਂ 73 ਸੀਟਾਂ ‘ਤੇ ਚੋਣ ਲੜੀ ਸੀ
ਅਤੇ 6.60 ਫ਼ੀ ਸਦੀ ਵੋਟਾਂ ਪ੍ਰਾਪਤ ਕੀਤੀਆਂ ਸਨ। 2024 ਦੀਆਂ ਲੋਕ ਸਭਾ ਵਿੱਚ ਭਾਰਤੀ ਜਨਤਾ ਪਾਰਟੀ ਨੇ 13 ਸੀਟਾਂ ਤੋਂ ਚੋਣ ਲੜੀ
ਸੀ। ਆਯੋਧਿਆ ਵਿੱਚ ਰਾਮ ਮੰਦਰ ਦੀ ਉਸਾਰੀ ਕਰਕੇ ਮੋਦੀ ਲਹਿਰ ਹੋਣ ਕਰਕੇ ਭਾਰਤੀ ਜਨਤਾ ਪਾਰਟੀ 18.56 ਫ਼ੀ ਸਦੀ ਵੋਟਾਂ ਲੈ
ਗਈ ਪ੍ਰੰਤੂ ਇੱਕ ਵੀ ਸੀਟ ਜਿੱਤ ਨਹੀਂ ਸਕੀ। ਪੰਜਾਬ ਵਿੱਚ ਘੱਟ ਗਿਣਤੀਆਂ ਤਾਂ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦੀਆਂ
ਨੀਤੀਆਂ ਥੱਲੇ ਪਿਸ ਰਹੀਆਂ ਹਨ। ਜੇਕਰ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਆਪਣੇ ਪੈਰ ਸਪਾਰਨਾ ਚਾਹੁੰਦੀ ਹੈ ਤਾਂ ਉਸਨੂੰ ਆਪਣੀ
ਨੀਅਤ ਅਤੇ ਨੀਤੀ ਵਿੱਚ ਸੋਧ ਕਰਨੀ ਪਵੇਗੀ। ਇੱਕ ਪਾਸੇ ਭਾਰਤੀ ਜਨਤਾ ਪਾਰਟੀ ਨੇ ਬਹੁਤ ਸਾਰੇ ਪੰਜਾਬੀਆਂ/ਸਿੱਖਾਂ ਨੂੰ ਆਪਣੀ
ਪਾਰਟੀ ਵਿੱਚ ਸ਼ਾਮਲ ਕਰਕੇ ਲੋਕ ਸਭਾ ਦੀਆਂ ਟਿਕਟਾਂ ਵੀ ਦਿੱਤੀਆਂ ਅਤੇ ਕਈ ਮਹੱਤਵਪੂਰਨ ਅਹੁਦਿਆਂ ‘ਤੇ ਨਿਯੁਕਤ ਵੀ ਕੀਤਾ ਹੈ।
ਰਵਨੀਤ ਸਿੰਘ ਬਿੱਟੂ ਨੂੰ ਲੁਧਿਆਣਾ ਸੰਸਦੀ ਲੋਕ ਸਭਾ ਹਲਕੇ ਤੋਂ ਚੋਣ ਹਾਰਨ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਵਿੱਚ ਰਾਜ ਮੰਤਰੀ
ਬਣਾਕੇ ਰੇਲਵੇ ਵਰਗਾ ਮਹੱਤਵਪੂਰਨ ਵਿਭਾਗ ਦਿੱਤਾ ਗਿਆ ਹੈ। ਪੰਜਾਬ ਦੀਆਂ ਚਾਰ ਉਪ ਚੋਣਾਂ ਵਿੱਧਚ ਵੀ ਚਾਰੇ ਸਿੱਖ ਉਮੀਦਵਾਰ
ਬਣਾਏ ਹਨ, ਪ੍ਰੰਤੂ ਇਸ ਦੇ ਉਲਟ ਪੰਜਾਬੀਆਂ/ਸਿੱਖਾਂ ਬਾਰੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਬਿਆਨ ਦੇ ਰਹੇ ਹਨ। ਹੁਣ ਤੱਕ ਕੀਤੇ ਕੰਮਾਂ
ਦਾ ਸਿਹਰਾ ਵੀ ਖ਼ਤਮ ਹੋ ਜਾਵੇਗਾ ਇਸ ਪ੍ਰਕਾਰ ਪਾਰਟੀ ਪੰਜਾਬੀਆਂ/ਸਿੱਖਾਂ ਦਾ ਵਿਸ਼ਵਾਸ਼ ਜਿੱਤ ਨਹੀਂ ਸਕਦੀ। ਭਾਰਤੀ ਜਨਤਾ ਪਾਰਟੀ
ਨੂੰ ਦੋਗਲੀ ਨੀਤੀ ਤੋਂ ਖਹਿੜਾ ਛੁਡਾਉਣਾ ਪਵੇਗਾ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com

despunjab.in 17 November 2024 17 November 2024
Share This Article
Facebook Twitter Whatsapp Whatsapp Email Print
Previous Article ਭਾਰਤ ਦੀ ਸਭ ਤੋਂ ਅਮੀਰ ਅਭਿਨੇਤਰੀ ਕੌਣ ਹੈ….?
Next Article ਅਵਤਾਰ ਦਿਵਸ ‘ਤੇ ਵਿਸ਼ੇਸ਼ ਸ਼੍ਰੋਮਣੀ ਭਗਤ ਨਾਮਦੇਵ ਜੀ : ਜੀਵਨ ਤੇ ਰਚਨਾ/- ਡਾ. ਚਰਨਜੀਤ ਸਿੰਘ ਗੁਮਟਾਲਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?