By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਭੀਮ ਰਾਓ ਅੰਬੇਡਕਰ ਨੇ ਖ਼ੁਦ ਹਨ੍ਹੇਰੇ ’ਚ ਪਲ ਕੇ ਲੋਕਾਂ ਦੇ ਘਰ ਰੁਸ਼ਨਾਏ: ਬਰਿੰਦਰ ਕੁਮਾਰ ਗੋਇਲ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਮਾਨਸਾ > ਭੀਮ ਰਾਓ ਅੰਬੇਡਕਰ ਨੇ ਖ਼ੁਦ ਹਨ੍ਹੇਰੇ ’ਚ ਪਲ ਕੇ ਲੋਕਾਂ ਦੇ ਘਰ ਰੁਸ਼ਨਾਏ: ਬਰਿੰਦਰ ਕੁਮਾਰ ਗੋਇਲ
ਮਾਨਸਾ

ਭੀਮ ਰਾਓ ਅੰਬੇਡਕਰ ਨੇ ਖ਼ੁਦ ਹਨ੍ਹੇਰੇ ’ਚ ਪਲ ਕੇ ਲੋਕਾਂ ਦੇ ਘਰ ਰੁਸ਼ਨਾਏ: ਬਰਿੰਦਰ ਕੁਮਾਰ ਗੋਇਲ

despunjab.in
Last updated: 2025/04/15 at 12:10 PM
despunjab.in 2 months ago
Share
SHARE

ਡਾ. ਭੀਮ ਰਾਓ ਅੰਬੇਡਕਰ ਜੀ ਨੂੰ 134ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਬੁਢਲਾਡਾ/ਮਾਨਸਾ, 15 ਅਪ੍ਰੈਲ:

ਡਾ. ਭੀਮ ਰਾਓ ਅੰਬੇਡਕਰ ਜੀ ਨੇ ਖ਼ੁਦ ਤੰਗੀਆਂ-ਤੁਰਸ਼ੀਆਂ ਵਿਚ ਰਹਿ ਕੇ ਲੋਕਾਂ ਦੇ ਘਰ ਰੌਸ਼ਨ ਕੀਤੇ। ਉਨ੍ਹਾਂ ਹਮੇਸ਼ਾ ਦੱਬੇ-ਕੁਚਲੇ ਤੇ ਪੱਛੜੇ ਵਰਗਾਂ ਦੀ ਸਮੁੱਚੀ ਭਲਾਈ ਲਈ ਸਿੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਦਾ ਮੰਨਣਾ ਸੀ ਕਿ ਸਿੱਖਿਆ ਸ਼ੇਰਨੀ ਦਾ ਦੁੱਧ ਹੈ, ਜੋ ਪਵੇਗਾ, ਉਹੀ ਦਹਾੜੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਗੁਰੂ ਨਾਨਕ ਕਾਲਜ, ਬੁਢਲਾਡਾ ਵਿਖੇ ਡਾ. ਬੀ.ਆਰ. ਅੰਬੇਡਕਰ ਜੀ ਦੇ 134ਵੇਂ ਜਨਮ ਦਿਵਸ ਨੂੰ ਸਮਰਪਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਡਾ. ਅੰਬੇਡਕਰ ਦੀ ਤਸਵੀਰ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨਾਲ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਆਕਾਸ਼ ਬਾਂਸਲ, ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਅਤੇ ਐਸ.ਡੀ.ਐਮ. ਬੁਢਲਾਡਾ ਸ੍ਰ. ਗਗਨਦੀਪ ਸਿੰਘ ਵੀ ਮੌਜੂਦ ਸਨ।

ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਨੇ ਸੰਵਿਧਾਨ ਦੀ ਰਚਨਾ ਕਰਕੇ ਹਰ ਵਰਗ  ਨੂੰ ਸਮਾਨਤਾ ਅਤੇ ਸਿੱਖਿਆ ਦਾ ਅਧਿਕਾਰ ਪ੍ਰਦਾਨ ਕੀਤਾ ਜਿਸ ਸਦਕਾ ਅੱਜ ਸਾਡੇ ਆਮ ਘਰਾਂ ਦੇ ਨੌਜਵਾਨ ਮੁੰਡੇ-ਕੁੜੀਆਂ ਪੜ੍ਹ ਲਿਖ ਕੇ ਉੱਚ ਸੰਵਿਧਾਨਿਕ ਅਹੁਦਿਆਂ ’ਤੇ ਤੈਨਾਤ ਹਨ। ਬਾਬਾ ਸਾਹਿਬ ਜੀ ਦੇ ਦ੍ਰਿਸ਼ਟੀਕੋਣ ਅਤੇ ਅਣਥੱਕ ਯਤਨਾਂ ਸਦਕਾ ਪ੍ਰਗਤੀਸ਼ੀਲ ਭਾਰਤ ਦੀ ਨੀਂਹ ਰੱਖੀ ਗਈ। ਉਨ੍ਹਾਂ ਦੁਆਰਾ ਜਾਤੀ ਆਧਾਰਤ ਵਿਤਕਰੇ ਨੂੰ ਖ਼ਤਮ ਕਰਨ ਅਤੇ ਸਮਾਜਿਕ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਯਤਨ ਸਾਡੇ ਲਈ ਪ੍ਰੇਰਨਾਸ੍ਰੋਤ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਹਾਸ਼ੀਏ ’ਤੇ ਧੱਕੇ ਗਏ ਲੋਕਾਂ ਦੇ ਅਧਿਕਾਰਾਂ ਲਈ ਲੜਾਈ ਲੜੀ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸਕਾਲਰਸ਼ਿਪ, ਆਸ਼ੀਰਵਾਦ ਸਕੀਮ, ਸਵੈ-ਰੁਜ਼ਗਾਰ ਲਈ ਸਹਾਇਤਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਸਿਫਾਰਿਸ਼ ਅਤੇ ਪੈਸੇ ਤੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਸਦਕਾ ਆਮ ਘਰਾਂ ਦੇ ਯੋਗ ਤੇ ਕਾਬਲ ਬੱਚੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ।

ਇਸ ਤੋਂ ਪਹਿਲਾਂ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਸੰਬੋਧਨ ਕਰਦਿਆਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜੀਵਨ, ਵਿਚਾਰਧਾਰਾ, ਸੰਘਰਸ਼ ਅਤੇ ਪ੍ਰਾਪਤੀਆਂ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਵੱਲੋਂ ਸਮੁੱਚੀ ਮਾਨਵਤਾ ਦੀ ਭਲਾਈ ਲਈ ਕੀਤੇ ਅਣਥੱਕ ਯਤਨਾਂ ਦੇ ਰੂਬਰੂ ਕਰਵਾਇਆ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਾਬਾ ਸਾਹਿਬ ਜੀ ਦੀ ਵਿਚਾਰਧਾਰਾ ’ਤੇ ਚੱਲਣ ਦੀ ਜ਼ਰੂਰਤ ਹੈ।

ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਮਾਜ ਵਿਚ ਕੁੱਝ ਵੱਖਰਾ ਕਰਨ ਵਾਲੀਆਂ ਸਖ਼ਸ਼ੀਅਤਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਂਦਾ ਹੈ ਤੇ ਡਾ. ਭੀਮ ਰਾਓ ਅੰਬੇਡਕਰ ਅਜਿਹੀ ਹੀ ਸਖਸ਼ੀਅਤ ਹਨ। ਡਾ. ਅੰਬੇਡਕਰ ਜੀ ਨੇ ਖ਼ੁਦ ਕੁਰੀਤੀਆਂ ਵਾਲੇ ਸਮਾਜ ’ਚੋਂ ਉੱਠ ਕੇ ਆਪ ਉਨ੍ਹਾਂ ਕੁਰੀਤੀਆਂ ਖਿਲਾਫ ਲੜ ਕੇ ਹੀ ਨਹੀਂ ਵਿਖਾਇਆ, ਬਲਕਿ ਇਨ੍ਹਾਂ ਕੁਰੀਤੀਆਂ ਨੂੰ ਦੂਰ ਕਰਨ ਲਈ ਸੰਵਿਧਾਨ ਦੀ ਰਚਨਾ ਕੀਤੀ। ਜੇਕਰ ਅਸੀਂ ਸਾਰੇ ਕੋਸ਼ਿਸ ਕਰੀਏ ਤਾਂ ਅਸੰਭਵ ਨੂੰ ਵੀ ਸੰਭਵ ਕੀਤਾ ਜਾ ਸਕਦਾ ਹੈ, ਬਾਬਾ ਸਾਹਿਬ ਦਾ ਸੰਘਰਸ਼ ਇਸ ਗੱਲ ਦੀ ਬਾਤ ਪਾਉਂਦਾ ਹੈ।

ਇਸ ਦੌਰਾਨ ਉਨ੍ਹਾਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ, ਸਵੈ-ਰੁਜ਼ਗਾਰ ਲਈ ਕਰਜ਼ਾ ਸਕੀਮ ਅਤੇ ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ ਵਧਾਈ ਪੱਤਰ ਵੰਡੇ ਗਏ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਮਾਰਕੀਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕੀਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਚੇਅਰਮੈਨ ਮਾਰਕੀਟ ਕਮੇਟੀ ਭੀਖੀ ਵਰਿੰਦਰ ਸੋਨੀ, ਚੇਅਰਮੈਨ ਮਾਰਕੀਟ ਕਮੇਟੀ ਬੋਹਾ ਰਣਜੀਤ ਸਿੰਘ, ਚੇਅਰਮੈਨ ਕੋਆਪਰੇਟਿਵ ਸੁਸਾਇਟੀ ਸੋਹਣਾ ਸਿੰਘ ਕਲੀਪੁਰ, ਐਸ.ਪੀ. (ਐਚ) ਜਸਕੀਰਤ ਸਿੰਘ ਅਹੀਰ, ਡੀ.ਐਸ.ਪੀ. ਪ੍ਰਿਤਪਾਲ ਸਿੰਘ, ਕਾਲਜ ਪ੍ਰਿੰਸੀਪਲ ਨਰਿੰਦਰ ਸਿੰਘ, ਵਾਇਸ ਪ੍ਰਿੰਸੀਪਲ ਰੇਖਾ ਕਾਲੜਾ, ਪ੍ਰੋਫੈਸਰ ਗੁਰਦੀਪ ਸਿੰਘ ਢਿੱਲੋਂ ਤੋਂ ਇਲਾਵਾ ਕਾਲਜ ਦਾ ਸਟਾਫ, ਵਿਦਿਆਰਥੀ ਅਤੇ ਹੋਰ ਮੋਹਤਬਰ ਸਖਸ਼ੀਅਤਾਂ ਮੌਜੂਦ ਸਨ।

despunjab.in 15 April 2025 15 April 2025
Share This Article
Facebook Twitter Whatsapp Whatsapp Email Print
Previous Article ਆਰ ਜੀ ਆਰ ਸੈਲ ਟੀਮ ਮਾਨਸਾ ਨੂੰ ਕਿਸਾਨ ਮੇਲੇ ਮੌਕੇ ਕੀਤਾ ਸਨਮਾਨਿਤ।  
Next Article ਸਿੱਖਿਆ ਸ਼ੇਰਨੀ ਦਾ ਐਸਾ ਦੁੱਧ ਹੈ ਜੋ ਪੀਵੇਗਾ ਉਹੀ ਦਹਾੜੇਗਾ : ਮੋਹਿੰਦਰ ਭਗਤ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?