By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਮਰਨ ਵਰਤ ਤੇ ਬੈਠੇ ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ਨੂੰ ਪੁਲਿਸ ਨੇ ਜਬਰਨ ਧਰਨੇ ਵਿਚੋਂ ਚੁੱਕ ਕੇ ਰਾਜਿੰਦਰਾ ਹਸਪਤਾਲ ਪਹੁੰਚਾਇਆ, ਮਰਨ ਵਰਤ ਜਾਰੀ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਸੰਗਰੂਰ > ਮਰਨ ਵਰਤ ਤੇ ਬੈਠੇ ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ਨੂੰ ਪੁਲਿਸ ਨੇ ਜਬਰਨ ਧਰਨੇ ਵਿਚੋਂ ਚੁੱਕ ਕੇ ਰਾਜਿੰਦਰਾ ਹਸਪਤਾਲ ਪਹੁੰਚਾਇਆ, ਮਰਨ ਵਰਤ ਜਾਰੀ
ਸੰਗਰੂਰ

ਮਰਨ ਵਰਤ ਤੇ ਬੈਠੇ ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ਨੂੰ ਪੁਲਿਸ ਨੇ ਜਬਰਨ ਧਰਨੇ ਵਿਚੋਂ ਚੁੱਕ ਕੇ ਰਾਜਿੰਦਰਾ ਹਸਪਤਾਲ ਪਹੁੰਚਾਇਆ, ਮਰਨ ਵਰਤ ਜਾਰੀ

despunjab.in
Last updated: 2025/01/04 at 3:07 PM
despunjab.in 5 months ago
Share
SHARE

 

– ਸੰਗਰੂਰ ਵਿਖੇ ਰਣਜੀਤ ਨੇ ਸੰਭਾਲ਼ਿਆ ਮੋਰਚਾ, ਕੱਲ੍ਹ ਨੂੰ ਸਿੱਖਿਆ ਮੰਤਰੀ ਦੇ ਘਰ ਅੱਗੇ ਹੋਵੇਗਾ ‘ਸਿਆਪਾ’

03 ਦਸੰਬਰ  : ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਬੈਨਰ ਹੇਠ ਕੰਪਿਊਟਰ ਅਧਿਆਪਕਾਂ ਵੱਲੋਂ ਸੰਗਰੂਰ ਵਿਖੇ ਕੀਤੇ ਜਾ ਰਹੇ ਸੰਘਰਸ਼ ਨੇ ਨਵਾਂ ਮੋੜ ਲੈ ਲਿਆ ਹੈ। ਬੀਤੀ ਰਾਤ ਪੁਲਿਸ ਨੇ ਕਾਰਵਾਈ ਕਰਦੇ ਹੋਏ ਜਿੱਥੇ ਵੱਖ ਵੱਖ ਕੰਪਿਊਟਰ ਅਧਿਆਪਕਾਂ ਨੂੰ ਹਿਰਾਸਤ ਵਿਚ ਲੈ ਲਿਆ ਉਥੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 12 ਦਿਨਾਂ ਤੋਂ ਮਰਨ ਵਰਤ ਤੇ ਬੈਠੇ ਜੌਨੀ ਸਿੰਗਲਾ ਨੂੰ ਵੀ ਜਬਰਨ ਧਰਨੇ ਵਿਚੋਂ ਚੱਕ ਕੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ। ਜਿੱਥੇ ਜੌਨੀ ਸਿੰਗਲਾ ਨੇ ਕੁੱਝ ਵੀ ਖਾਣ ਤੋਂ ਮਨ੍ਹਾ ਕਰ ਦਿੱਤਾ ਹੈ। ਇਸਦੇ ਨਾਲ ਹੀ ਸੰਗਰੂਰ ਵਿਖੇ ਕਾਮਰੇਡ ਰਣਜੀਤ ਸਿੰਘ ਵੱਲੋਂ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ।

ਪੁਲਿਸ ਦੀ ਇਸ ਕਾਰਵਾਈ ਨੇ ਅੱਗ ਵਿਚ ਤੇਲ ਦਾ ਕੰਮ ਕੀਤਾ ਹੈ। ਜਿਵੇਂ ਹੀ ਰਾਤੀ ਕਰੀਬ 11 ਵਜੇ ਸੰਗਰੂਰ ਪੁਲਿਸ ਵੱਲੋਂ ਉਪਰੋਕਤ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਤਾਂ ਇਹ ਖਬਰ ਜੰਗਲ ਦੀ ਅੱਗ ਵਾਂਗ ਪੂਰੇ ਪੰਜਾਬ ਵਿਚ ਫੈਲ ਗਈ ਅਤੇ ਦਿਨ ਚੜ੍ਹਨ ਤੋਂ ਪਹਿਲਾਂ ਹੀ ਪੰਜਾਬ ਭਰ ਤੋਂ ਕੰਪਿਊਟਰ ਅਧਿਆਪਕਾਂ ਦੀ ਆਮਦ ਸੰਗਰੂਰ ਵਿਖੇ ਸ਼ੁਰੂ ਹੋ ਗਈ।

ਦੁਪਿਹਰ ਤੱਕ ਕੰਪਿਊਟਰ ਅਧਿਆਪਕਾਂ ਦੇ ਨਾਲ ਨਾਲ ਹੋਰਨਾਂ ਜਥੇਬੰਦੀਆਂ ਦੇ ਆਗੂਅਂ ਨੇ ਵੱਡੀ ਗਿਣਤੀ ਵਿਚ ਸੰਗਰੂਰ ਵਿਖੇ ਇਕੱਠਾ ਹੋ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਪੰਜਾਬ ਸਰਕਾਰ ਦੇ ਖਿਲ਼ਾਫ ਜਬਰਦਸਤ ਨਾਅਰੇਬਾਜੀ ਕੀਤੀ ਅਤੇ ਬੀਤੀ ਰਾਤ ਪੁਲਿਸ ਪ੍ਰਸਾਸ਼ਨ ਵੱਲੋਂ ਕੀਤੀ ਗਈ ਕਾਰਵਾਈ ਨੂੰ ਲੋਕਤੰਤਰ ਦਾ ਘਾਣ ਦੱਸਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਨੇ ਪੰਜਾਬ ਦੇ ਲੋਕਾਂ ਨੂੰ ਅੰਗਰੇਜੀ ਰਾਜ ਦੀ ਯਾਦ ਦਿਲਾ ਦਿੱਤੀ ਹੈ। ਕੰਪਿਊਟਰ ਅਧਿਆਪਕਾਂ ਨੇ ਕਿਹਾ ਕਿ ਉਹ ਸਰਕਾਰ ਦੇ ਕਿਸੇ ਵੀ ਜਬਰ ਦੇ ਖਿਲਾਫ ਝੁਕਣ ਵਾਲੇ ਨਹੀਂ, ਹੁਣ ਉਹ ਜੇਲ਼ਾਂ ਡੱਕਣ ਦੇ ਲਈ ਵੀ ਤਿਆਰ ਹਨ। ਇਸ ਮਗਰੋਂ ਕਾਮਰੇਡ ਰਣਜੀਤ ਸਿੰਘ ਨੇ ਆਖਰੀ ਸਾਹਾਂ ਤੱਕ ਮੋਰਚੇ ਤੇ ਡਟੇ ਰਹਿਣ ਦਾ ਪ੍ਰਣ ਲੈਂਦੇ ਹੋਏ ਆਪਣੇ ਮਰਨ ਵਰਤ ਦਾ ਐਲਾਨ ਕਰਦੇ ਹੋਏ ਮੋਰਚਾ ਸੰਭਾਲ ਲਿਆ।

 

ਟੈਸਟ ਅਤੇ ਦਵਾਈਆਂ ਦੇ ਲਈ ਪੈਸਿਆਂ ਦੀ ਮੰਗ

ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਆਗੂ ਪਰਮਵੀਰ ਸਿੰਘ ਪੰਮੀ, ਪ੍ਰਦੀਪ ਕੁਮਾਰ ਮਲੂਕਾ, ਰਾਜਵੰਤ ਕੌਰ, ਰਣਜੀਤ ਸਿੰਘ, ਲਖਵਿੰਦਰ ਸਿੰਘ, ਗੁਰਬਖਸ਼ ਲਾਲ, ਜਸਪਾਲ, ਊਧਮ ਸਿੰਘ ਡੋਗਰਾ ਨੇ ਦੱਸਿਆ ਕਿ ਜਿੱਥੇ ਇੱਕ ਪਾਸੇ ਸੰਗਰੂਰ ਧਰਨੇ ਵਿਚ ਮਰਨ ਵਰਤ ਤੇ ਬੈਠੇ ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ਨੂੰ ਜਬਰਨ ਚੁੱਕ ਕੇ ਰਾਜਿੰਦਰਾ ਹਸਪਤਾਲ ਵਿਖੇ ਦਾਖਿਲ ਕਰਵਾ ਦਿੱਤਾ ਗਿਆ ਹੈ ਉਥੇ ਹੁਣ ਸਰਕਾਰ ਦੇ ਇਸ਼ਾਰੇ ਤੇ ਹਸਪਤਾਲ ਪ੍ਰਸਾਸ਼ਨ ਵੱਲੋਂ ਜੌਨੀ ਦੇ ਟੈਸਟ ਅਤੇ ਦਵਾਈਆਂ ਦੇ ਲਈ ਪੈਸਿਆਂ ਦੀ ਮੰਗ ਕੀਤੀ ਜਾ ਰਹੀ ਹੈ। ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਨੇ ਲਿਖਤੀ ਤੌਰ ਤੇ ਸੰਗਰੂਰ ਅਤੇ ਪਟਿਆਲਾ ਦੇ ਡਿਪਟੀ ਕਮੀਸ਼ਨਰਾਂ ਨੂੰ ਵੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਦੀ ਵੀ ਮਰਜੀ ਤੋਂ ਬਗੈਰ ਉਨ੍ਹਾਂ ਦੇ ਸਾਥੀ ਜੌਨੀ ਸਿੰਗਲਾ ਨੂੰ ਸਰਕਾਰ ਦੇ ਇਸ਼ਾਰੇ ਤੇ ਚੁੱਕ ਕੇ ਰਾਜਿੰਦਰਾ ਹਸਪਤਾਲ ਵਿਖੇ ਦਾਖਿਲ ਕਰਵਾਇਆ ਗਿਆ ਹੈ ਅਤੇ ਹੁਣ ਜੋ ਵੀ ਅੱਗੇ ਹੋਵੇਗਾ ਉਸਦੇ ਲਈ ਸਰਕਾਰ ਜਿੰਮੇਵਾਰ ਹੋਵੇਗੀ ਅਤੇ ਜੇਕਰ ਸਰਕਾਰ ਉਸਦੇ ਟੈਸਟ ਕਰਵਾਉਣ ਜਾਂ ਦਵਾਈਆਂ ਦਾ ਖਰਚ ਚੁੱਕਣ ਵਿਚ ਅਸਮਰੱਥ ਹੈ ਤਾਂ ਉਸਨੂੰ ਡਿਸਚਾਰਜ ਕਰ ਦਿੱਤਾ ਜਾਵੇ।

 

ਕਿਉਂ ਕਰ ਰਹੇ ਨੇ ਕੰਪਿਊਟਰ ਅਧਿਆਪਕ ਸੰਘਰਸ਼

ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਵਿਭਾਗ ਵਿਚ ਮਰਜਿੰਗ ਨੂੰ ਲੈ ਕੇ ਕੀਤੇ ਜਾ ਰਹੇ ਇਸ ਸੰਘਰਸ਼ ਦੀ ਸ਼ੁਰੂਅਤ 1 ਸਤੰਬਰ ਨੂੰ ਹੋਈ ਸੀ ਜਦੋਂ ਉਨ੍ਹਾ ਨੇ ਸੰਗਰੂਰ ਦੇ ਡੀਸੀ ਦਫਤਰ ਅੱਗੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ, ਦੇ ਮਗਰੋਂ 3 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਜਾਣ ਤੇ ਵੀ ਜਦੋਂ ਸੂਬਾ ਸਰਕਾਰ ਨੇ ਉਨ੍ਹਾ ਦੀ ਬਾਹ ਨਾ ਫੜੀ ਤਾਂ 22 ਦਸੰਬਰ 2024 ਤੋਂ ਕੰਪਿਊਟਰ ਅਧਿਆਪਕ ਜੌਨੀ ਸਿੰਗਲਾ ਵੱਲੋਂ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ। ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਕੋਈ ਨਵੀਂ ਮੰਗ ਨਹੀਂ ਹੈ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਆਪਣੇ ਰੈਗੂਲਰ ਆਰਡਰਾਂ ਵਿੱਚ ਦਰਜ ਸਾਰੇ ਲਾਭਾਂ ਸਮੇਤ 6ਵੇਂ ਤਨਖਾਹ ਕਮਿਸ਼ਨ ਦਾ ਲਾਭ ਦਿੰਦੇ ਹੋਏ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਅਤੇ ਪਿਛਲੇ ਅਰਸੇ ਦੌਰਾਨ ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ ਉਨ੍ਹਾਂ ਅਧਿਆਪਕਾਂ ਦੇ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਨਾਲ-ਨਾਲ ਸਰਕਾਰੀ ਨੌਕਰੀ ਦਿੱਤੀ ਜਾਵੇ। ਕੰਪਿਊਟਰ ਅਧਿਆਪਕਾਂ ਨੇ ਐਲਾਨ ਕੀਤਾ ਕਿ ਉਨ੍ਹਾਂ ਦਾ ਸੰਘਰਸ਼ ਰੁਕਣ ਵਾਲਾ ਨਹੀਂ ਹੈ ਅਤੇ 5 ਦਸੰਬਰ ਨੂੰ ਉਨ੍ਹਾਂ ਵੱਲੋਂ ਗੰਭੀਰਪੁਰ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਘਰ ਅੱਗੇ ਵਿਸ਼ਾਲ ਰੋਸ਼ ਪ੍ਰਦਰਸ਼ਨ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿਚ ਵੱਖ ਵੱਖ ਜ਼ਿਲ਼ਿਆ ਤੋਂ ਸਾਥੀ ਵੱਡੀ ਗਿਣਤੀ ਵਿਚ ਇਕੱਠਾ ਹੋ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ਼ ਪਰਦਰਸ਼ਨ ਅਤੇ ਪਿੱਟ ਸਿਆਪਾ ਕਰਦੇ ਹੋਏ ਆਪਣੇ ਹੱਕਾਂ ਦੇ ਲਈ ਆਵਾਜ਼ ਬੁਲ਼ੰਦ ਕਰਨਗੇ।

despunjab.in 4 January 2025 4 January 2025
Share This Article
Facebook Twitter Whatsapp Whatsapp Email Print
Previous Article ਟੀ.ਵੀ.ਕੱਟਾਮਨੀ ਦੀ ਵਿਦਿਅਕ ਸਵੈ-ਜੀਵਨੀ ‘ਜੰਗਲੀ ਉਪ-ਕੁਲਪਤੀ ਦੀ ਕਥਾ’ ਪ੍ਰੇਰਨਾਦਾਇਕ/ਉਜਾਗਰ ਸਿੰਘ
Next Article ਜਦੋਂ ਆਪਣੇ ਬਿਗਾਨੇ ਹੋ ਗਏ /-ਉਜਾਗਰ ਸਿੰਘ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?