ਮਾਈ ਭਾਗੋ ਕਾਲਜ ਆਫ਼ ਐਜੂਕੇਸ਼ਨ, ਰੱਲਾ ਦੀਆਂ ਵਿਦਿਆਰਥਣਾਂ ਨੇ ਅਕਾਦਮਿਕ ਖੇਤਰ ਵਿੱਚ ਹਮੇਸਾ ਮੱਲਾਂ ਮਾਰੀਆਂ ਹਨ। ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਐੱਡ. ਸਮੈਸਟਰ ਤੀਜਾ ਦੇ ਨਤੀਜੇ ਵਿੱਚੋਂ ਸੰਸਥਾ ਦੀਆਂ ਵਿਦਿਆਰਥਣਾਂ ਨੇ ਆਪਣੀ ਵਧੀਆ ਕਾਰਗੁਜਾਰੀ ਦਿਖਾਈ। ਜਿਸ ਵਿੱਚੋਂ ਕ੍ਰਮਵਾਰ ਵਿਦਿਆਰਥਣਾਂ ਹਰਪ੍ਰੀਤ ਕੌਰ ਪੁੱਤਰੀ ਬਾਦਲ ਸਿੰਘ, ਕੰਚੂ ਗਰਗ ਪੁੱਤਰੀ ਰਾਜਿੰਦਰ ਕੁਮਾਰ ਨੇ 95% ਅੰਕ ਪ੍ਰਾਪਤ ਕਰਕੇ ਪਹਿਲਾ, ਰਮਨਦੀਪ ਕੌਰ ਪੁੱਤਰੀ ਪੁਸਵਿੰਦਰ ਸਿੰਘ ਨੇ 94.6% ਨੇ ਦੂਸਰਾ ਅਤੇ ਗਗਨਦੀਪ ਕੌਰ ਪੁੱਤਰੀ ਪੁਸਵਿੰਦਰ ਸਿੰਘ ਅਤੇ ਰਮਨਦੀਪ ਕੌਰ ਪੁੱਤਰੀ ਸੁਖਦੇਵ ਸਿੰਘ 94.3% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਤੇ ਸੰਸਥਾ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਇਨ੍ਹਾਂ ਵਿਦਿਆਰਥਣਾਂ ਦੇ ਚੰਗੇ ਨਤੀਜੇ ਦਾ ਸਿਹਰਾ ਵਿਦਿਆਰਥਣਾਂ ਦੀ ਮਿਹਨਤ ਅਤੇ ਸਟਾਫ਼ ਦੀ ਯੋਗ ਅਗਵਾਈ ਨੂੰ ਦਿੱਤਾ ਅਤੇ ਵਿਦਿਆਰਥਣਾਂ ਦੀ ਅਣਥੱਕ ਮਿਹਨਤ ਸਦਕਾ ਚੰਗੇ ਨੰਬਰ ਲੈਕੇ ਆਪਣੇ ਮਾਪਿਆਂ ਦੇ ਨਾਮ ਦੇ ਨਾਲ-ਨਾਲ ਕਾਲਜ ਦਾ ਵੀ ਨਾਮ ਚਮਕਾਇਆ ਹੈ। ਵਿਦਿਆਰਥਣਾਂ ਦੇ ਇਹੋ ਜਿਹੇ ਚੰਗੇ ਨਤੀਜਿਆਂ ਨਾਲ ਉਹਨਾਂ ਵਿੱਚ ਹੋਰ ਹੌਂਸਲੇ ਦੀ ਭਾਵਨਾ ਵੱਧਦੀ ਹੈ। ਇਹਨਾਂ ਵਿਦਿਆਰਥਣਾਂ ਨੇ ਆਪਣੀ ਕਾਬਲੀਅਤ ਤੇ ਲਗਨ ਦਾ ਸਬੂਤ ਦਿੰਦੇ ਹੋਏ ਆਪਣੇ ਅਧਿਆਪਕ ਸਾਹਿਬਾਨਾਂ ਦਾ ਮਾਣ ਵਧਾਇਆ ਤੇ ਇਨ੍ਹਾਂ ਵਿਦਿਆਰਥਣਾਂ ਤੋਂ ਪ੍ਰੇਰਣਾ ਲੈਕੇ ਕਾਲਜ ਦੇ ਬਾਕੀ ਵਿਦਿਆਰਥੀ ਵੀ ਹੋਰ ਜਿਆਦਾ ਮਿਹਨਤ ਕਰਨਗੇ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਸਕੱਤਰ ਸ੍ਰ. ਮਨਜੀਤ ਸਿੰਘ ਖਿਆਲਾ, ਵਾਈਸ ਚੇਅਰਮੈਨ ਸ੍ਰ. ਪਰਮਜੀਤ ਸਿੰਘ ਬੁਰਜ ਹਰੀ ਤੋਂ ਇਲਾਵਾ ਸਮੂਹ ਸਟਾਫ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੱਧ ਤੋਂ ਵੱਧ ਮਿਹਨਤ ਕਰਨ ਲਈ ਪ੍ਰੇਰਿਆ।