ਜੋਗਾ, 6 Agust
ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਬੀ.ਐੱਸ.ਸੀ ਭਾਗ ਤੀਜਾ ਦੇ ਛੇਵੇਂ ਸਮੈਸਟਰ ਦਾ ਨਤੀਜਾ ਐਲਾਨਿਆ ਗਿਆ। ਜਿਸ ਵਿਚੋਂ ਮਾਈ ਭਾਗੋ ਡਿਗਰੀ ਕਾਲਜ, ਰੱਲਾ ਦਾ ਨਤੀਜਾ ਸ਼ਾਨਦਾਰ ਰਿਹਾ। ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਵੱਲੋਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਕਿਹਾ ਕਿ ਜਦੋਂ ਅਧਿਆਪਕ ਸਖ਼ਤ ਮਿਹਨਤ ਕਰਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਾ ਹੈ ਤਾਂ ਚੰਗੇ ਅੰਕ ਤੇ ਪ੍ਰਾਪਤੀਆਂ ਦੀਆਂ ਸੰਭਾਵਨਾਵਾਂ ਆਪਣੇ-ਆਪ ਬਣ ਜਾਂਦੀਆਂ ਹਨ। ਉਂਨ੍ਹਾਂ ਕਿਹਾ ਕਿ ਸੰਸਥਾ ਹਮੇਸ਼ਾਂ ਹੀ ਵਿਦਿਆਰਥੀਆਂ ਨੂੰ ਉੱਚ-ਸਤਰ ਦੀਆਂ ਗਤੀਵਿਧੀਆਂ ਅਤੇ ਮਾਹੌਲ ਸਕਦਾ ਸੁਪਨੇ ਸਾਕਾਰ ਕਰਨ ਵਿੱਚ ਮਦਦ ਕਰਦੀ ਹੈ। ਜਿਸ ਸਦਕਾ ਹੁਣ ਤੱਕ ਇਸ ਸੰਸਥਾ ਦੇ ਅਨੇਕ ਵਿਦਿਆਰਥੀਆਂ ਵੱਖ-ਵੱਖ ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ਵਿਚ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਧਿਆਪਕ ਤੇ ਵਿਦਿਆਰਥੀਆਂ ਦੇ ਆਪਸੀ ਚੰਗੇ ਸਹਿਯੋਗ ਸਕਦਾ ਹੀ ਅਜਿਹੇ ਸ਼ਾਨਦਾਰ ਤੇ ਮਾਣ-ਮੱਤੇ ਨਤੀਜੇ ਹਾਸਲ ਕੀਤੇ ਜਾਂਦੇ ਹਨ। ਉਂਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮਾਤਾ-ਪਿਤਾ ਵੱਲੋਂ ਮਿਲੇ ਵਿਸ਼ੇਸ਼ ਸਹਿਯੋਗ ਤੇ ਵਿਸ਼ਵਾਸ ਸਦਕਾ ਹੀ ਵਿਦਿਆਰਥੀਆਂ ਨੂੰ ਚੰਗੇਰੇ ਭਵਿੱਖ ਦੀਆਂ ਇਛਾਵਾਂ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ। ਜਿਸ ਦੇ ਨਤੀਜੇ ਅੱਜ ਸਭ ਦੇ ਸਨਮੱਖ ਹਨ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ। ਸਹਾਇਕ ਪ੍ਰੋਫੈਸਰ ਸੁਖਵੀਰ ਕੌਰ ਦੁਆਰਾ ਨਤੀਜਿਆਂ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਅਰਸ਼ਦੀਪ ਕੌਰ ਸਪੁੱਤਰੀ ਸ੍ਰ. ਜਗਸੀਰ ਸਿੰਘ ਨੇ 77.6 ਪ੍ਰਤੀਸ਼ਤ, ਅਮਨਦੀਪ ਸ਼ਰਮਾ ਸਪੁੱਤਰੀ ਸ੍ਰ. ਸੁਖਪਾਲ ਸ਼ਰਮਾ ਨੇ 75.6 ਪ੍ਰਤੀਸ਼ਤ ਅਤੇ ਗੁਰਦੀਪ ਸਿੰਘ ਸਪੁੱਤਰ ਸ੍ਰ. ਜਗਜੀਤ ਸਿੰਘ ਨੇ 72 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਸਕੱਤਰ ਸ੍ਰ. ਮਨਜੀਤ ਸਿੰਘ ਅਤੇ ਉਪ-ਚੇਅਰਮੈਨ ਸ੍ਰ. ਪਰਮਜੀਤ ਸਿੰਘ ਬੁਰਜ ਹਰੀ ਨੇ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਵਿਸ਼ੇਸ਼ ਮੌਕੇ ਸਮੂਹ ਅਧਿਆਪਕ ਸਾਹਿਬਾਨ ਅਤੇ ਦਫ਼ਤਰੀ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ। ਪ ਮਾਈ ਭਾਗੋ ਕਾਲਜ, ਰੱਲਾ ਦੇ ਵਿਦਿਆਰਥੀਆਂ ਦਾ ਨਤੀਜਾ ਰਿਹਾ ਸ਼ਾਨਦਾਰ।