ਮਾਨਸਾ, 3 ਨਵੰਬਰ
ਮਾਈ ਭਾਗੋ ਡਿਗਰੀ ਰੱਲਾ ਸੰਸਥਾ ਅਕਾਦਮਿਕ ਖੇਤਰ ਵਿੱਚ ਇਲਾਕੇ ਦੀ ਨਾਮਵਰ ਸੰਸਥਾ ਵਜੋਂ ਜਾਣੀ ਜਾਂਦੀ ਹੈ। ਪ੍ਰਿੰਸੀਪਲ ਡਾ.ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਸੰਸਥਾ ਦੇ ਵਿਦਿਆਰਥੀਆਂ ਨੇ ਅਕਾਦਮਿਕ ਅਤੇ ਕਲਾਤਮਿਕ ਗਤੀਵਿਧੀਆਂ ਵਿੱਚ ਹਮੇਸ਼ਾ ਚੰਗੇ ਨਤੀਜੇ ਹਾਸਿਲ ਕੀਤੇ ਹਨ। ਇਸੇ ਲੜੀ ਵਿੱਚ ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਐਮ.ਏ. ਪੰਜਾਬੀ ਸਮੈਸਟਰ ਪਹਿਲਾ ਦੇ ਨਤੀਜੇ ਵਿੱਚੋਂ ਸੰਸਥਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜੀਸਨਾਂ ਹਾਸਿਲ ਕੀਤੀਆਂ ਹਨ। ਇਸ ਮੌਕੇ ਤੇ ਡਿਗਰੀ ਕਾਲਜ ਦੇ ਕੋਆਰਡੀਨੇਟਰ ਸ੍ਰ. ਹਰਪ੍ਰੀਤ ਸਿੰਘ ਨੇ ਖੁਸ਼ੀ ਜਾਹਿਰ ਕਰਦਿਆਂ ਦੱਸਿਆ ਕਿ ਵਿਦਿਆਰਥਣ ਰਾਜਵੀਰ ਕੌਰ ਪੁੱਤਰੀ ਗੁਰਤੇਜ ਸਿੰਘ ਨੇ ਪਹਿਲਾ , ਸਵਰਨਪ੍ਰੀਤ ਕੌਰ ਪੁੱਤਰੀ ਤਰਸੇਮ ਸਿੰਘ, ਸੁਖਵੀਰ ਕੌਰ ਪੁੱਤਰੀ ਸਰਬਜੀਤ ਸਿੰਘ ਨੇ ਦੂਜਾ ਅਤੇ ਸੁਖਜੀਤ ਕੌਰ ਪੁੱਤਰੀ ਬੂਟਾ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸੰਸਥਾ ਦੀ ਸਮੂਹ ਮੈਨੇਜ਼ਮੈਂਟ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਵੀ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਸ੍ਰ ਪਰਮਜੀਤ ਸਿੰਘ ਬੁਰਜ ਹਰੀ ਅਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਤੇ ਲਗਨ ਸਦਕਾ ਸੰਸਥਾ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਵਿੱਚ ਵਿੱਚ ਵੱਖੋ ਵੱਖਰੇ ਖੇਤਰਾਂ ਵਿੱਚ ਸਫਲਤਾ ਲਈ ਅਜਿਹੇ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ। ਇਸ ਮੌਕੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਧੀਰਾ ਸਿੰਘ, ਬੇਅੰਤ ਕੌਰ ਅਤੇ ਪਰਗਟ ਸਿੰਘ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
