ਜੋਗਾ 8 ਜੁਲਾਈ (ਕਰਨ ਭੀਖੀ)ਮਾਈ ਭਾਗੋ ਡਿਗਰੀ ਰੱਲਾ ਸੰਸਥਾ ਨੂੰ ਅਕਾਦਮਿਕ ਖੇਤਰ ਵਿੱਚ ਇਲਾਕੇ ਦੀ ਨਾਮਵਰ ਸੰਸਥਾ ਵਜੋਂ ਜਾਣਿਆ ਜਾਂਦਾ ਹੈ ਸੰਸਥਾ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ ਹਮੇਸ਼ਾ ਚੰਗੇ ਨਤੀਜੇ ਹਾਸਿਲ ਕੀਤੇ ਹਨ। ਇਸੇ ਲੜੀ ਵਿੱਚ ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਐਮ. ਏ. ਪੰਜਾਬੀ ਸਮੈਸਟਰ ਤੀਜਾ ਦੇ ਨਤੀਜੇ ਵਿੱਚੋਂ ਸੰਸਥਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜੀਸਨਾਂ ਹਾਸਿਲ ਕੀਤੀਆਂ ਹਨ। ਇਸ ਮੌਕੇ ਤੇ ਡਿਗਰੀ ਕਾਲਜ ਦੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫੈਸਰ ਧੀਰਾ ਸਿੰਘ, ਬੇਅੰਤ ਕੌਰ ਅਤੇ ਪ੍ਰਗਟ ਸਿੰਘ ਨੇ ਖੁਸ਼ੀ ਜਾਹਿਰ ਕਰਦਿਆਂ ਦੱਸਿਆ ਕਿ ਵਿਦਿਆਰਥਣਾਂ ਮਨਪ੍ਰੀਤ ਕੌਰ ਪੁੱਤਰੀ ਗੁਰਤੇਜ ਸਿੰਘ ਨੇ ਪਹਿਲਾ, ਗਗਨਦੀਪ ਕੌਰ ਪੁੱਤਰੀ ਬਲਜੀਤ ਸਿੰਘ, ਗੁਰਪਿੰਦਰ ਕੌਰ ਪੁੱਤਰੀ ਗੁਰਮੀਤ ਸਿੰਘ ਨੇ ਦੂਸਰਾ ਅਤੇ ਲਵਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ, ਨਵਜੋਤ ਕੌਰ ਪੁੱਤਰੀ ਸੁੱਖਾ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸੰਸਥਾ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਇਸ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਵੀ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ ਅਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਵਿਦਿਆਰਥਣਾਂ ਅਤੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਤੇ ਲਗਨ ਸਦਕਾ ਸੰਸਥਾ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ ਉਨ੍ਹਾਂ ਕਿਹਾ ਅਜੋਕੇ ਸਮੇਂ ਵਿੱਚ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਵਿਦਿਆਰਥੀਆਂ ਨੂੰ ਇਹਨਾਂ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।