ਰੱਲਾ, 20 ਜੁਲਾਈ ਮਾਈ ਭਾਗੋ ਡਿਗਰੀ ਰੱਲਾ ਸੰਸਥਾ ਨੂੰ ਅਕਾਦਮਿਕ ਖੇਤਰ ਵਿੱਚ ਇਲਾਕੇ ਦੀ ਨਾਮਵਰ ਸੰਸਥਾ ਵਜੋਂ ਜਾਣਿਆ ਜਾਂਦਾ ਹੈ ਪ੍ਰਿੰਸੀਪਲ ਡਾ.ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਸੰਸਥਾ ਦੇ ਵਿਦਿਆਰਥੀਆਂ ਨੇ ਅਕਾਦਮਿਕ ਖੇਤਰ ਹਮੇਸ਼ਾ ਚੰਗੇ ਨਤੀਜੇ ਹਾਸਿਲ ਕੀਤੇ ਹਨ। ਇਸੇ ਲੜੀ ਵਿੱਚ ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀ.ਏ.ਸਮੈਸਟਰ ਤੀਜਾ ਦੇ ਨਤੀਜੇ ਵਿੱਚੋਂ ਸੰਸਥਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜੀਸਨਾਂ ਹਾਸਿਲ ਕੀਤੀਆਂ ਹਨ। ਇਸ ਮੌਕੇ ਤੇ ਡਿਗਰੀ ਕਾਲਜ ਦੇ ਕੋਆਰਡੀਨੇਟਰ ਸ੍ਰ. ਹਰਪ੍ਰੀਤ ਸਿੰਘ ਨੇ ਖੁਸ਼ੀ ਜਾਹਿਰ ਕਰਦਿਆਂ ਦੱਸਿਆ ਕਿ ਵਿਦਿਆਰਥਣ ਜਸ਼ਨਦੀਪ ਕੌਰ ਪੁੱਤਰੀ ਕੁਲਦੀਪ ਸਿੰਘ ਨੇ 82.6 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ , ਹਰਵਿੰਦਰ ਕੌਰ ਪੁੱਤਰੀ ਕਰਮਜੀਤ ਸਿੰਘ 81.8 ਪ੍ਰਤੀਸ਼ਤ ਅੰਕ ਲੈ ਕੇ ਨੇ ਦੂਸਰਾ ਅਤੇ ਸਿਮਰਜੀਤ ਕੌਰ ਪੁੱਤਰੀ ਭੋਲਾ 81.2 ਪ੍ਰਤੀਸ਼ਤ ਅੰਕ ਲੈ ਕੇ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸੰਸਥਾ ਦੀ ਸਮੂਹ ਮੈਨੇਜ਼ਮੈਂਟ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸ ਸ਼ਾਨਦਾਰ ਨਤੀਜੇ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਚੰਗੇ ਨੰਬਰ ਲੈ ਕੇ ਆਪਣੇ ਮਾਪਿਆਂ ਤੇ ਸੰਸਥਾ ਦਾ ਵੀ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਖਿਆਲਾ ਅਤੇ ਆਫਿਸ ਐਡਮਨਿਸਟ੍ਰੇਟਰ ਮੈਡਮ ਲਵਪ੍ਰੀਤ ਕੌਰ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਕਾਬਲੀਅਤ ਤੇ ਲਗਨ ਸਦਕਾ ਸੰਸਥਾ ਅਤੇ ਅਧਿਆਪਕਾਂ ਦਾ ਮਾਣ ਵਧਾਇਆ ਹੈ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜੋਕੇ ਸਮੇਂ ਵਿੱਚ ਵਿੱਚ ਵੱਖੋ ਵੱਖਰੇ ਖੇਤਰਾਂ ਵਿੱਚ ਸਫਲਤਾ ਲਈ ਅਜਿਹੇ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।