ਜੋਗਾ 2 ਅਕਤੂਬਰ
ਬੀਤੇ ਦਿਨੀਂ ਮਾਈ ਭਾਗੋ ਡਿਗਰੀ ਕਾਲਜ ਵਿਖੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਦੀ ਰਹਿਨੁਮਾਈ ਹੇਠ ਭਾਰਤ ਸਰਕਾਰ ਦੇ ਯੁਵਕ ਸੇਵਾਵਾਂ, ਖੇਡ ਮੰਤਰਾਲੇ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਐੱਨ ਐੱਸ ਐੱਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ ਸਵੱਛਤਾ ਅਭਿਐਨ ‘ ਪ੍ਰੋਗਰਾਮ ਤਹਿਤ ਰੈਲੀ ਕੀਤੀ ਗਈ। ਇਸ ਮੌਕੇ ਡਿਗਰੀ ਕਾਲਜ ਦੇ ਪ੍ਰੋਗਰਾਮ ਅਫਸਰ ਪਰਗਟ ਸਿੰਘ ਅਤੇ ਪਰਮਜੀਤ ਕੌਰ ਦੀ ਅਗਵਾਈ ਹੇਠ ਨਹਿਰੂ ਯੁਵਾ ਕੇਂਦਰ ਮਾਨਸਾ ਦੇ ਸਹਿਯੋਗ ਨਾਲ ਕੌਮੀ ਸੇਵਾ ਯੋਜਨਾ ਇਕਾਈਆਂ ਦੁਆਰਾ ਰੈਲੀ ਕੱਢੀ ਗਈ। ਰੈਲੀ ਦੌਰਾਨ ਵਿਦਿਆਰਥੀ ਨੇ ਸਾਫ ਸਫਾਈ ਦਾ ਮਹੱਤਵ, ਰੁੱਖ ਲਗਾਉਣ, ਵਾਤਾਵਰਣ ਸੰਭਾਲ ਤੋ ਇਲਾਵਾ ਨਿਰੋਗ ਜੀਵਨ ਲਈ ਸਵੱਛਤਾ ਦੇ ਮਹੱਤਵ ਦਾ ਸੁਨੇਹਾ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਨਹਿਰੂ ਯੁਵਾ ਕੇਂਦਰ ਮਾਨਸਾ ਤੋਂ ਜਿਲ੍ਹਾ ਯੂਥ ਅਫਸਰ ਸਰਬਜੀਤ ਸਿੰਘ ਅਤੇ ਲੇਖਾਕਾਰ ਮਨੋਜ ਕੁਮਾਰ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਅਤੇ ਸਾਫ ਸਫਾਈ ਦੀ ਜਿੰਮੇਵਾਰੀ ਸਿਰਫ ਸਰਕਾਰ ਦੀ ਹੀ ਨਹੀਂ ਸਗੋਂ ਇੱਕ ਵਿਆਕਤੀਗਤ ਲੋੜ ਹੈ, ਇਸ ਲਈ ਗੰਦਗੀ ਨਾਲ ਪੈਦਾ ਹੋਣ ਵਾਲੀਆਂ ਜਾਨਲੇਵਾ ਬਿਮਾਰੀਆਂ ਤੋਂ ਬਚਣ ਲਈ ਸਾਫ ਸਫਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ। ਉਹਨਾਂ ਕਿਹਾ ਮਾਈ ਭਾਰਤ ਮੁਹਿੰਮ ਤਹਿਤ ਸਿਹਤ, ਸੱਭਿਆਚਾਰ ਤੇ ਵਿਕਾਸ ਸਬੰਧੀ ਅਜਿਹੇ ਪ੍ਰੋਗਰਾਮਾਂ ਵਿੱਚ ਨੌਜਵਾਨਾਂ ਨੂੰ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ ਤਾਂ ਕਿ “ਸਵੱਛ ਭਾਰਤ ਸਵਸਥ ਭਾਰਤ” ਦੇ ਸੁਪਨੇ ਨੂੰ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ ਅਤੇ ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ ਜੀ ਨੇ ਅਜਿਹੇ ਵਿਸ਼ੇਸ ਪ੍ਰੋਗਰਾਮਾਂ ਦਾ ਆਯੋਜਨ ਕਰਨ ਦੀ ਵਚਨਵੱਧਤਾ ਪ੍ਰਗਟ ਕੀਤੀ ਜਿੰਨਾ ਦੁਆਰਾ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਸਮਾਜ ਵਿਕਾਸ ਦੇ ਮੁੱਖ ਮੁੱਦਿਆਂ ਨਾਲ ਜੋੜਿਆ ਜਾ ਸਕੇ। ਇਸ ਵਿਸ਼ੇਸ਼ ਮੌਕੇ ਨਹਿਰੂ ਯੁਵਾ ਕੇਂਦਰ ਦੀ ਟੀਮ ਤੋਂ ਇਲਾਵਾ ਕੋਆਰਡੀਨੇਟਰ ਹਰਪ੍ਰੀਤ ਸਿੰਘ, ਅਸਿ.ਪ੍ਰੋਫੈਸਰ ਧੀਰਾ ਸਿੰਘ, ਸਰਬਜੀਤ ਕੌਰ, ਬੇਅੰਤ ਕੌਰ, ਰਮਨਦੀਪ ਕੌਰ, ਅਮਨਦੀਪ ਕੌਰ, ਸਮੂਹ ਸਟਾਫ ਅਤੇ ਵਲੰਟੀਅਰ ਸਾਮਿਲ ਸਨ।