ਜੋਗਾ
ਬੀਤੇ ਦਿਨੀ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨੇ ਗਏ ਐੱਮ.ਐੱਸ.ਸੀ ਭਾਗ ਦੂਜਾ ਸਮੈਸਟਰ ਤੀਜਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੀ ਚੰਗੇ ਨਤੀਜੇ ਗ੍ਰਹਿਣ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀਆਂ ਅੰਦਰ ਲਗਨ ਤੇ ਮਿਹਨਤ ਕਰਨ ਦੀ ਪ੍ਰਵਿਰਤੀ ਹੋਵੇਗੀ ਤਾਂ ਹੀ ਸੰਸਥਾਵਾਂ ਬੇਹਤਰ ਨਤੀਜੇ ਪ੍ਰਾਪਤ ਕਰ ਸਕਦੀਆਂ ਹਨ।ਇਸ ਮੌਕੇ ਸਹਾਇਕ ਪ੍ਰੋਫੈਸਰ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਰਮਨਪ੍ਰੀਤ ਕੌਰ ਸਪੁੱਤਰੀ ਸ੍ਰ. ਸਿੰਗਾਰਾ ਸਿੰਘ ਨੇ 79 ਪ੍ਰਤੀਸ਼ਤ, ਅਮਨਦੀਪ ਕੌਰ ਸਪੁੱਤਰੀ ਸ੍ਰ. ਨੈਬ ਸਿੰਘ ਨੇ 78.8 ਪ੍ਰਤੀਸ਼ਤ ਅਤੇ ਰਮਨਪ੍ਰੀਤ ਕੌਰ ਸਪੁੱਤਰੀ ਸ੍ਰ. ਰਣਜੀਤ ਸਿੰਘ ਨੇ 74.8 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਸਕੱਤਰ ਸ੍ਰ. ਮਨਜੀਤ ਸਿੰਘ ਅਤੇ ਉਪ-ਚੇਅਰਮੈਨ ਸ੍ਰ. ਪਰਮਜੀਤ ਸਿੰਘ ਬੁਰਹ ਹਰੀ ਨੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਵਿਸ਼ੇਸ਼ ਮੌਕੇ ਸਹਾਇਕ ਪ੍ਰੋਫੈਸਰ ਅਮਨਦੀਪ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।