ਜੋਗਾ 31 Agust
ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੁਵਕ ਭਲਾਈ ਅਤੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਸਾਂਝੇ ਯਤਨਾਂ ਸਦਕਾ ਵਰਲਡ ਇੰਟਰਪ੍ਰੇਨੇਊਰਸ਼ਿਪ ਡੇਅ ਮੌਕੇ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਪੰਜਾਬ ਰਾਜ ਨਾਲ ਸੰਬੰਧਿਤ ਹਸਤ ਦਸਤਾਕਾਰੀ ਦੀਆਂ ਵਸਤੂਆਂ ਜਿਵੇਂ ਫੁਲਕਾਰੀਆਂ, ਪੀੜੀਆਂ, ਦਰੀਆਂ, ਪੱਖੀਆਂ ਅਤੇ ਸਜਾਵਟ ਦਾ ਸਮਾਨ ਆਦਿ ਵਿਚ ਭਾਗੇਦਾਰੀ ਕੀਤੀ। ਇਸ ਵਿਸ਼ੇਸ਼ ਮੌਕੇ ਸਹਾਇਕ ਪ੍ਰੋਫੈਸਰ ਬਲਜਿੰਦਰ ਕੌਰ ਦੀ ਪ੍ਰੇਰਨਾ ਹੇਠ ਮਾਈ ਭਾਗੋ ਡਿਗਰੀ ਕਾਲਜ, ਰੱਲਾ ਦੇ ਲਵਪ੍ਰੀਤ ਕੌਰ, ਐੱਮ.ਏ-ਹਿੰਦੀ ਭਾਗ ਪਹਿਲਾ ਅਤੇ ਸਤਵੀਰ ਕੌਰ, ਬੀ.ਏ ਭਾਗ ਤੀਸਰਾ ਦੀਆਂ ਵਿਦਿਆਰਣਾਂ ਨੇ ਇਸ ਪ੍ਰਤੀਯੋਗਤਾ ਵਿਚ ਹਿੱਸਾ ਲਿਆ। ਉਨ੍ਹਾਂ ਦੱਸਿਆਂ ਕਿ ਇਨ੍ਹਾਂ ਵਿਦਿਆਰਥਣਾਂ ਨੇ ਪੀੜ੍ਹੀ ਅਤੇ ਕਰੋਸ਼ੀਆਂ ਬਣਾਉਣ ਵਿਚ ਭਾਗ ਲਿਆ। ਜਿਸ ਵਿਚ ਲਵਪ੍ਰੀਤ ਕੌਰ, ਐੱਮ.ਏ-ਹਿੰਦੀ ਭਾਗ ਪਹਿਲਾ ਦੀ ਵਿਦਿਆਰਥਣ ਨੂੰ ਬੇਹਤਰ ਪੇਸ਼ਕਾਰੀ ਲਈ ਵਾਇਸ ਚਾਂਸਲਰ ਪ੍ਰੋ. ਅਰਵਿੰਦ ਦੁਆਰਾ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਵਿਚਾਰ ਪ੍ਰਗਟ ਕਰਦੇ ਹੋਏ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦਿੱਤੀ ਅਤੇ ਕਿਹਾ ਕਿ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਇਸ ਮੌਕੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਗੁਰਵਿੰਦਰ ਸਿੰਘ ਨੇ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਭਵਿੱਖ ਵਿਚ ਅਜਿਹੇ ਯਤਨ ਕਰਦੇ ਰਹਿਣ ਦਾ ਭਰੋਸਾ ਦਿੱਤਾ। ਸੰਸਥਾ ਦੇ ਚੇਅਰਪਰਸਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਸਕੱਤਰ ਸ੍ਰ. ਮਨਜੀਤ ਸਿੰਘ, ਉਪ-ਚੇਅਰਪਰਸਨ ਸ੍ਰ. ਪਰਮਜੀਤ ਸਿੰਘ ਬੁਰਜ ਹਰੀ ਨੇ ਇਨ੍ਹਾਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮਿਹਨਤ ਕਰਦੇ ਰਹਿਣ ਦੀ ਗੱਲ ਆਖੀ। ਇਸ ਵਿਸ਼ੇਸ਼ ਮੌਕੇ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਮੌਕੇ ਕੋਆਰਡੀਨੇਟਰ ਰਾਜਵਿੰਦਰ ਸਿੰਘ ਤੇ ਹਰਪ੍ਰੀਤ ਸਿੰਘ, ਸਹਾਇਕ ਪ੍ਰੋਫੈਸਰ ਕੰਵਲਜੀਤ ਕੌਰ, ਸੁਖਬੀਰ ਕੌਰ, ਅਮਨਦੀਪ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।