ਜੋਗਾ
ਮਾਈ ਭਾਗੋ ਡਿਗਰੀ ਕਾਲਜ, ਰੱਲਾ ਵਿਖੇ ਨਹਿਰੂ ਯੂਵਾ ਕੇਂਦਰ, ਮਾਨਸਾ ਦੀ ਰਹਿਨੁਮਾਈ ਹੇਠ ਅਤੇ ਕੌਮੀ ਸੇਵਾ ਯੋਜਨਾ ਇਕਾਈਆਂ ਦੇ ਸਹਿਯੋਗ ਨਾਲ ‘ਗਾਂਧੀ ਦਾ ਗਲੋਬਲ ਪ੍ਰਭਾਵ: ਅੱਜ ਦੇ ਸੰਸਾਰ ਵਿੱਚ ਗਾਂਧੀਵਾਦੀ ਵਿਚਾਰ ਦੀ ਸਾਰਥਕਤਾ’ ਵਿਸ਼ੇ ਉੱਪਰ ਭਾਸ਼ਣ ਮੁਕਾਬਲਾ ਕਰਵਾਇਆ ਗਿਆ।ਇਸ ਮੌਕੇ ਪ੍ਰੋਗਰਾਮ ਅਫ਼ਸਰ ਗੁਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੁਕਾਬਲੇ ਵਿਚ ਜਸ਼ਨਪ੍ਰੀਤ ਕੌਰ ਸਪੁੱਤਰੀ ਸ੍ਰ. ਰਾਜ ਸਿੰਘ ਤੇ ਜਗਸੀਰ ਸਿੰਘ ਸਪੁੱਤਰ ਸ੍ਰ. ਬਲਵਿੰਦਰ ਸਿੰਘ ਅਤੇ ਯਾਦਵਿੰਦਰ ਸਿੰਘ ਸਪੁੱਤਰ ਸ੍ਰ. ਮੁਖਤਿਆਰ ਸਿੰਘ ਬੀ. ਏ ਭਾਗ ਤੀਸਰਾ, ਜਸਪ੍ਰੀਤ ਕੌਰ ਸਪੁੱਤਰੀ ਗੁਰਮੇਲ ਸਿੰਘ ਤੇ ਨਵਾਬਦੀਨ ਸਪੱੁਤਰ ਨਾਜ਼ਰ ਖਾਨ ਕ੍ਰਮਵਾਰ ਬੀ. ਸੀ. ਏ ਭਾਗ ਪਹਿਲਾ ਤੇ ਤੀਸਰਾ ਅਤੇ ਸ਼ਰਨਜੀਤ ਕੌਰ ਸਪੁੱਤਰੀ ਸ੍ਰ. ਅਮਰਜੀਤ ਸਿੰਘ ਐੱਮ.ਏ ਭਾਗ ਪਹਿਲਾ (ਪੰਜਾਬੀ) ਨੇ ਭਾਗ ਲਿਆ।ਇਸ ਮੌਕੇ ਉਨ੍ਹਾਂ ਭਾਗੀਦਾਰਾਂ ਨੂੰ ਇਸ ਭਾਸ਼ਣ ਮੁਕਾਬਲੇ ਦੇ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।ਵਿਦਿਆਰਥੀਆਂ ਨੇ ਓਪਰੋਕਤ ਵਿਸ਼ੇ ਬਾਰੇ ਵੱਖ-ਵੱਖ ਸੀਮਾਂਵਾਂ ਦੀ ਪਾਲਣਾ ਕਰਦੇ ਹੋਏ ਵਿਚਾਰ ਪੇਸ਼ ਕੀਤੇ। ਇਸ ਮੌਕੇ ਕੋਅਰਾਡੀਨੇਟਰ ਮਨਦੀਪ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਅੰਦਰ ਮੁਕਾਬਲੇ ਦੀ ਭਾਵਨਾ ਵਿਕਸਤ ਕੀਤੀ ਜਾ ਸਕਦੀ ਹੈ ਅਤੇ ਉਨ੍ਹਾਂ ਅੰਦਰ ਭਵਿੱਖ ਨੂੰ ਤਰਾਸ਼ਣ ਦੇ ਗੁਣ ਸਿਖਾਏ ਜਾ ਸਕਦੇ ਹਨ।ਇਸ ਮੌਕੇ ਭਾਸਣ ਮੁਕਾਬਲੇ ਵਿਚੋਂ ਜਸ਼ਨਪ੍ਰੀਤ ਕੌਰ ਸਪੁੱਤਰੀ ਸ੍ਰ. ਰਾਜ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਉਸਦੀ ਸਟੇਟ ਪੱਧਰ ਦੇ ਮੁਕਾਬਲਿਆਂ ਲਈ ਚੋਣ ਹੋਈ। ਇਸ ਮੌਕੇ ਸੰਸਥਾ ਦੇ ਚੇਅਰਪਰਸਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਸਕੱਤਰ ਸ੍ਰ. ਮਨਜੀਤ ਸਿੰਘ, ਉਪ-ਚੇਅਰਪਰਸਨ ਸ੍ਰ. ਪਰਮਜੀਤ ਸਿੰਘ ਅਤੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਜੇਤੂ ਵਿਦਿਆਰਥੀ ਨੂੰ ਵਧਾਈ ਦਿੱਤੀ। ਇਸ ਵਿਸ਼ੇਸ਼ ਮੌਕੇ ਲੈਕਚਰਾਰ ਜਸਵੀਰ ਕੌਰ, ਮਨਪ੍ਰੀਤ ਕੌਰ, ਰਜਨੀ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।