ਭੀਖੀ,15 ਮਈ ਮਾਡਰਨ ਸੈਕੂਲਰ ਪਬਲਿਕ ਸਕੂਲ ਭੀਖੀ ਦਾ ਸੀ.ਬੀ.ਐਸ.ਈ. ਵੱਲੋਂ ਐਲਾਨਿਆ ਗਿਆ ਬਾਰਵੀਂ ਅਤੇ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਸਾਰੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆ ਸਕੂਲ ਪ੍ਰਿੰਸੀਪਲ ਅਮਨਦੀਪ ਕੌਰ ਨੇ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਕਾਮਰਸ ਗਰੁੱਪ ਵਿਚੋਂ ਸੋਮਨਪ੍ਰੀਤ ਸਿੰਘ ਨੇ 89.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਆਰਟਸ ਗਰੁੱਪ ਵਿਚੋਂ ਗੁਰਅਰਮਾਨਦੀਪ ਸਿੰਘ ਨੇ 86.6 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜਸਕਰਨ ਸਿੰਘ ਨੇ 84.4 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਅਤੇ ਕਮਲਪ੍ਰੀਤ ਸਿੰਘ ਨੇ 82 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ। ਸਾਇੰਸ ਗਰੁੱਪ ਵਿਚੋਂ ਸਿਮਰਨ ਕੌਰ ਨੇ 69.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਦਸਵੀਂ ਜਮਾਤ ਦੇ ਨਤੀਜੇ ਵਿੱਚ ਮਹਿਕਦੀਪ ਕੌਰ ਨੇ 88.2 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਸਹਿਜਵੀਰ ਕੌਰ ਨੇ 88 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਚਿਰਾਗ ਜਿੰਦਲ ਨੇ 85 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕਰਨ ਤੋਂ ਇਲਾਵਾ ਸ਼ਗਨਪ੍ਰੀਤ ਕੌਰ ਨੇ 84.4, ਹਰਮਨਪ੍ਰੀਤ ਕੌਰ ਅਤੇ ਰਮਨਦੀਪ ਕੌਰ ਨੇ 84, ਭੁਪੇਸ਼ ਸਿੰਗਲਾ ਨੇ 82.6 ਫੀਸਦੀ ਅੰਕ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਅਧਿਆਪਕਾਂ ਦਾ ਨਾਮ ਰੋਸ਼ਨ ਕੀਤਾ। ਸਕੂਲ ਦੇ ਡਾਇਰੈਕਟਰ ਡਾ. ਜਗਜੀਤ ਸਿੰਘ ਅਤੇ ਡਿਪਟੀ ਡਾਇਰੈਕਟਰ ਗੁਰਵਿੰਦਰ ਕੌਰ ਨੇ ਅੱਵਲ ਰਹੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਫੋਟੋ: ਮਾਡਰਨ ਸੈਕੂਲਰ ਪਬਲਿਕ ਸਕੂਲ ਦੇ ਬਾਰ੍ਹਵੀਂ ਅਤੇ ਦਸਵੀਂ ਜਮਾਤ ਦੇ ਅੱਵਲ ਰਹੇ ਵਿਦਿਆਰਥੀ।
ਮਾਡਰਨ ਸੈਕੂਲਰ ਪਬਲਿਕ ਸਕੂਲ ਦਾ ਬਾਰਵੀਂ ਅਤੇ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Leave a comment